Punjabi University Patiala : ਵਿਦਿਆਰਥੀ ਸੰਘਰਸ਼ ਦੀ ਵੱਡੀ ਜਿੱਤ ! ਪੰਜਾਬੀ ਯੂਨੀਵਰਸਿਟੀ ਨੇ ਫ਼ੀਸਾਂ ਚ ਕੀਤਾ ਵਾਧਾ ਲਿਆ ਵਾਪਸ

Punjabi University Patiala : ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਵਿਦਿਆਰਥੀਆਂ ਦੀਆਂ ਮੰਗਾਂ ਅਤੇ ਹਿਤਾਂ ਨੂੰ ਮੁੱਖ ਰੱਖਦਿਆਂ ਸੈਸ਼ਨ 2026-27 ਦੌਰਾਨ ਸਾਰੀਆਂ ਫੀਸਾਂ ਵਿੱਚ ਕੀਤਾ ਗਿਆ ਸਮੁੱਚਾ ਵਾਧਾ ਪੂਰਨ ਤੌਰ 'ਤੇ ਵਾਪਸ ਲੈਣ ਦਾ ਅਹਿਮ ਫੈਸਲਾ ਲਿਆ ਗਿਆ ਹੈ।

By  KRISHAN KUMAR SHARMA August 30th 2026 07:33 PM

Punjabi University Patiala : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਫ਼ੀਸਾਂ 'ਚ ਕੀਤੇ ਵਾਧੇ ਖਿਲਾਫ਼ ਸੰਘਰਸ਼ ਨੂੰ ਵੱਡੀ ਸਫਲਤਾ ਪ੍ਰਾਪਤ ਹੋਈ ਹੈ। ਸੰਘਰਸ਼ ਅੱਗੇ ਝੁਕਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਫੀਸਾਂ ਵਿੱਚ ਕੀਤਾ ਗਿਆ ਹਾਲੀਆ ਵਾਧਾ ਪੂਰੀ ਤਰ੍ਹਾਂ ਵਾਪਸ ਲੈਣ ਦਾ ਫ਼ੈਸਲਾ ਲਿਆ ਗਿਆ ਹੈ।

ਫ਼ੀਸ ਵਾਧੇ 'ਤੇ ਉਪ ਕੁਲਪਤੀ ਨੇ ਕੀ ਕਿਹਾ ?

ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਅੱਜ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਅਥਾਰਿਟੀ ਦੇ ਉੱਚ ਅਧਿਕਾਰੀਆਂ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵਿਦਿਆਰਥੀਆਂ ਦੀਆਂ ਮੰਗਾਂ ਅਤੇ ਹਿਤਾਂ ਨੂੰ ਮੁੱਖ ਰੱਖਦਿਆਂ ਸੈਸ਼ਨ 2026-27 ਦੌਰਾਨ ਟਿਊਸ਼ਨ/ਕੋਰਸ ਫੀਸ, ਰਜਿਸਟ੍ਰੇਸ਼ਨ ਫੀਸ ਅਤੇ ਹੋਸਟਲ ਫੀਸਾਂ ਵਿੱਚ ਕੀਤਾ ਗਿਆ ਸਮੁੱਚਾ ਵਾਧਾ ਪੂਰਨ ਤੌਰ 'ਤੇ ਵਾਪਸ ਲੈਣ ਦਾ ਅਹਿਮ ਫੈਸਲਾ ਲਿਆ ਗਿਆ ਹੈ।

ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੇ ਵਡੇਰੇ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬੀ ਯੂਨੀਵਰਸਿਟੀ ਨੇ ਇਹ ਅਹਿਮ ਫ਼ੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਫ਼ੈਸਲਾ ਵਿਦਿਆਰਥੀ ਨੁਮਾਇੰਦਿਆਂ ਅਤੇ ਹੋਰ ਹਿੱਸੇਦਾਰਾਂ ਵੱਲੋਂ ਫੀਸ ਵਾਧੇ ਸਬੰਧੀ ਪ੍ਰਗਟਾਈਆਂ ਗਈਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਵਿਚਾਰਨ ਉਪਰੰਤ ਲਿਆ ਗਿਆ ਹੈ।

'ਚੰਡੀਗੜ੍ਹ ਤੋਂ ਸਤੌਜ ਵਾਪਸੀ' : ਸਰਕਾਰੀ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਆਰ-ਪਾਰ ਦੀ ਜੰਗ ਦਾ ਐਲਾਨ, ਵੇਖੋ 7 ਸਤੰਬਰ ਤੋਂ ਪੂਰਾ ਸ਼ਡਿਊਲ

ਉਨ੍ਹਾਂ ਕਿਹਾ ਕਿ ਖੇਤਰ ਦੇ ਲੋਕਾਂ ਨੂੰ ਪਹੁੰਚਯੋਗ ਅਤੇ ਕਿਫ਼ਾਇਤੀ ਉੱਚ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਯੂਨੀਵਰਸਿਟੀ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਵਚਨਬੱਧਤਾ ਨੂੰ ਧਿਆਨ ਵਿੱਚ ਰੱਖਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਨੇ ਪ੍ਰਸਤਾਵਿਤ ਫੀਸ ਵਾਧੇ ਨੂੰ ਪੂਰੀ ਤਰ੍ਹਾਂ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ 2026–27 ਦੇ ਅਕਾਦਮਿਕ ਸੈਸ਼ਨ ਲਈ ਫੀਸਾਂ ਦਾ ਢਾਂਚਾ ਪਿਛਲੇ ਅਕਾਦਮਿਕ ਸੈਸ਼ਨ ਦੌਰਾਨ ਲਾਗੂ ਫੀਸਾਂ ਦੇ ਪੱਧਰ ’ਤੇ ਹੀ ਕਾਇਮ ਰਹੇਗਾ ਅਤੇ ਫੀਸਾਂ ਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰਹੇਗੀ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਭਲਾਈ ਅਤੇ ਅਕਾਦਮਿਕ ਹਿੱਤ ਯੂਨੀਵਰਸਿਟੀ ਦੀ ਸਭ ਤੋਂ ਵੱਡੀ ਤਰਜੀਹ ਹਨ। ਭਾਵੇਂ ਯੂਨੀਵਰਸਿਟੀ ਇਸ ਸਮੇਂ ਗੰਭੀਰ ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ, ਫਿਰ ਵੀ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਯੋਗ ਵਿਦਿਆਰਥੀ ਆਰਥਿਕ ਮੁਸ਼ਕਲਾਂ ਕਾਰਨ ਮਿਆਰੀ ਉੱਚ ਸਿੱਖਿਆ ਤੋਂ ਵਾਂਝਾ ਨਾ ਰਹੇ।

ਇਹ ਵੀ ਪੜ੍ਹੋ...Healthy Relationship Tips : ਰਿਸ਼ਤੇ ਨੂੰ ਮਜ਼ਬੂਤ ਤੇ ਲੰਬੇ ਸਮੇਂ ਤੱਕ ਬਣਾ ਕੇ ਰੱਖਣ ਲਈ ਕੀ ਹੈ ਜ਼ਰੂਰੀ ? ਪ੍ਰੇਮਾਨੰਦ ਮਹਾਰਾਜ ਨੇ ਸਾਂਝਾ ਕੀਤਾ ਨੁਕਤਾ

Related Post