Gurdaspur : ਅਮਰੀਕਾ ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਦੋ ਸਾਲ ਪਹਿਲਾਂ ਵਿਦੇਸ਼ ਗਿਆ ਸੀ ਰਿੰਕੂ

Punjabi Youth Dies in US : ਮ੍ਰਿਤਕ ਨੌਜਵਾਨ ਚਰਨਜੀਤ ਸਿੰਘ ਉਰਫ ਰਿੰਕੂ ਦੀ ਮਾਤਾ ਬਚਨ ਕੌਰ ਨੇ ਬੜੇ ਭਰੇ ਮਨ ਨਾਲ ਰੋਂਦਿਆਂ ਦੱਸਿਆ ਕਿ ਉਹਨਾਂ ਦਾ ਪੁੱਤਰ ਰਿੰਕੂ ਸੁਨਹਿਰੀ ਭਵਿੱਖ ਲਈ ਰੋਜੀ-ਰੋਟੀ ਖਾਤਰ ਕਰੀਬ ਦੋ ਸਾਲ ਪਹਿਲਾਂ ਹੀ ਅਮਰੀਕਾ ਦੀ ਧਰਤੀ 'ਤੇ ਗਿਆ ਸੀ।

By  KRISHAN KUMAR SHARMA April 2nd 2026 05:27 PM

Gurdaspur News : ਗੁਰਦਾਸਪੁਰ ਦੇ ਕਸਬਾ ਪੁਰਾਣਾ ਸ਼ਾਲਾ 'ਚ ਉਸ ਵੇਲੇ ਮਾਹੌਲ ਗਮਗੀਨ ਹੋ ਗਿਆ, ਜਦੋਂ ਇੱਥੋਂ ਦੇ ਵਸਨੀਕ ਦੋ ਸਾਲ ਪਹਿਲਾਂ ਅਮਰੀਕਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਪੀੜਤ ਪਰਿਵਾਰਕ ਮੈਂਬਰ ਕੈਪਟਨ ਪਿਆਰਾ ਸਿੰਘ, ਸਰਪੰਚ ਬਲਜੀਤ ਸਿੰਘ ਖਾਲਸਾ, ਸਰਬਜੀਤ ਸਿੰਘ ਲਾਲੀਆ ਅਤੇ ਮ੍ਰਿਤਕ ਨੌਜਵਾਨ ਚਰਨਜੀਤ ਸਿੰਘ ਉਰਫ ਰਿੰਕੂ ਦੀ ਮਾਤਾ ਬਚਨ ਕੌਰ ਨੇ ਬੜੇ ਭਰੇ ਮਨ ਨਾਲ ਰੋਂਦਿਆਂ ਦੱਸਿਆ ਕਿ ਉਹਨਾਂ ਦਾ ਪੁੱਤਰ ਰਿੰਕੂ ਸੁਨਹਿਰੀ ਭਵਿੱਖ ਲਈ ਰੋਜੀ-ਰੋਟੀ ਖਾਤਰ ਕਰੀਬ ਦੋ ਸਾਲ ਪਹਿਲਾਂ ਹੀ ਅਮਰੀਕਾ (Punjabi Youth Dies in US) ਦੀ ਧਰਤੀ 'ਤੇ ਗਿਆ ਸੀ। ਬੀਤੇ ਦਿਨ ਜਦੋਂ ਉਹਨਾਂ ਨੂੰ ਪਤਾ ਲੱਗਾ ਕਿ ਉਸ ਦੀ ਬਾਥਰੂਮ ਨਹਾਉਣ ਦੌਰਾਨ ਉਹ ਅਟੈਕ ਹੋ ਜਾਣ ਕਾਰਨ ਉਸ ਦੀ ਬਾਥਰੂਮ ਦੇ ਅੰਦਰ ਹੀ ਮੌਤ ਹੋ ਗਈ।

ਪਰਿਵਾਰ ਨੇ ਦੱਸਿਆ ਕਿ ਇਹ ਮੰਦਭਾਗੀ ਖਬਰ ਸੁਣਦਿਆਂ ਹੀ ਉਹਨਾਂ ਦੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਪਰਿਵਾਰ ਨੇ ਦੱਸਿਆ ਕਿ ਇਹ ਦੁੱਖਦਾਈ ਘਟਨਾ ਲੰਘੀ 27 ਮਾਰਚ ਦੀ ਹੈ ਜਦੋਂ ਕਿ ਅੱਜ ਅਮਰੀਕਾ ਵਿਖੇ ਉਨ੍ਹਾਂ ਦੇ ਮ੍ਰਿਤਕ ਪੁੱਤਰ ਦਾ ਅੰਤਿਮ ਸਸਕਾਰ ਹੈ। ਮ੍ਰਿਤਕ ਨੌਜਵਾਨ ਦੀ ਮਾਤਾ ਨੇ ਦੱਸਿਆ ਕਿ ਉਨ੍ਹਾਂ ਦੇ ਮਨ ਦੀ ਇੱਛਾ ਸੀ ਕਿ ਮ੍ਰਿਤਕ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਮੰਗਵਾਇਆ ਜਾਵੇ ਪਰ ਮ੍ਰਿਤਕ ਦੀ ਪਤਨੀ ਬਲਜੀਤ ਕੌਰ ਦੀ ਮਨਸ਼ਾ ਅਨੁਸਾਰ ਉਸ ਦਾ ਸਸਕਾਰ ਅੱਜ ਅਮਰੀਕਾ ਦੀ ਧਰਤੀ ਤੇ ਹੀ ਹੋ ਰਿਹਾ ਹੈ।

ਪੀੜਤ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਚ ਦੁੱਖ ਸਾਂਝਾ ਕਰਨ ਪੁੱਜੇ ਸਰਪੰਚ ਬਲਜੀਤ ਸਿੰਘ ਖਾਲਸਾ, ਕੈਪਟਨ ਪਿਆਰਾ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬਾਬਾ ਮੁਖਤਿਆਰ ਸਿੰਘ, ਸਰਕਲ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਸਰਬਜੀਤ ਸਿੰਘ ਲਾਲੀਆ, ਰਘੂਨਾਥ ਸਿੰਘ ਆਦੀ ਦਿਲਬਾਗ ਸਿੰਘ, ਮਹਿੰਦਰ ਸਿੰਘ ਤੇ ਮਲਕੀਤ ਸਿੰਘ ਆਦਿ ਪਹੁੰਚੇ। ਉਹਨਾਂ ਦੱਸਿਆ ਕਿ ਬੇਸ਼ੱਕ ਚਰਨਜੀਤ ਦਾ ਅੰਤਿਮ ਸਸਕਾਰ ਅਮਰੀਕਾ ਵਿਖੇ ਅੱਜ ਹੋ ਰਿਹਾ ਹੈ । ਪਰ ਇਸ ਵਿਛੜੀ ਰੂਹ ਦੀ ਆਤਮਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਪੁਰਾਣਾ ਸ਼ਾਲਾ ਵਿਖੇ 5 ਅਪ੍ਰੈਲ ਨੂੰ ਹੈ। ਉਹਨਾਂ ਦੇਸ਼ਾਂ ਵਿਦੇਸ਼ਾਂ ਚ ਵਸਦੇ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਔਖੀ ਘੜੀ ਚ ਪਰਿਵਾਰ ਦੀ ਬਾਂਹ ਫੜੀ ਜਾਵੇ।

Related Post