ਦਰਦਨਾਕ : ਪਰਿਵਾਰ ਦੇ ਇੱਕਲੌਤੇ ਪੁੱਤਰ ਦੀ ਵਿਦੇਸ਼ ਵਿੱਚ ਮੌਤ; 6 ਮਹੀਨੇ ਪਹਿਲਾਂ ਗਿਆ ਸੀ ਅਮਰੀਕਾ

By  Shameela Khan September 22nd 2023 03:54 PM

ਜਲੰਧਰ:  ਪੰਜਾਬੀ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਵਿਚੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਚੰਗੇ ਭਵਿੱਖ ਦੀ ਆਸ ਲਈ ਵਿਦੇਸ਼ਾਂ ਨੂੰ ਜਾਂਦੇ ਹਨ। ਇਨ੍ਹਾਂ ਵਿਚੋਂ ਕਈ ਪੜ੍ਹਾਈ ਵਾਸਤੇ ਤੇ ਕਈ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ਾਂ ਵਿਚ ਜਾ ਕੇ ਸੈਟਲ ਹੋ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਕਿ ਸਾਰੇ ਸੁਪਨੇ ਮਿੱਟੀ ਹੋ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ।


ਜਲੰਧਰ ਜ਼ਿਲ੍ਹੇ ਦੇ  ਪਿੰਡ ਪਧਿਆਣਾ ਦੇ ਆਦਮਪੁਰ ਦੇ ਨੌਜਵਾਨ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਿੰਡ ਪਧਿਆਣਾ ਦੇ ਨੌਜਵਾਨ ਬਲਜੀਤ ਸਿੰਘ ਪੁੱਤਰ ਦਮਨਜੋਤ ਸਿੰਘ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ 6 ਮਹੀਨੇ ਪਹਿਲਾਂ 40 ਲੱਖ ਰੁਪਏ ਲਗਾ ਕੇ ਨੌਕਰੀ ਲਈ ਅਮਰੀਕਾ ਭੇਜਿਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਅਮਰੀਕਾ ਤੋਂ ਫੋਨ ਆਇਆ ਸੀ ਕਿ ਉਨ੍ਹਾਂ ਦੇ ਪੁੱਤਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

ਦਮਨਜੋਤ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਪਿੰਡ ਦੇ ਲੋਕਾਂ ਦੇ ਨਾਲ-ਨਾਲ ਰਿਸ਼ਤੇਦਾਰ ਵੀ ਦਮਨਜੋਤ ਦੇ ਘਰ ਪੁੱਜਣੇ ਸ਼ੁਰੂ ਹੋ ਗਏ ਹਨ। ਪਿੰਡ ਦੇ ਨੰਬਰਦਾਰ ਬਲਜੀਤ ਸਿੰਘ ਨੇ ਦੱਸਿਆ, " ਦਮਨਜੋਤ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦੇਹ ਨੂੰ ਅਮਰੀਕਾ ਤੋਂ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਵਿਦੇਸ਼ਾਂ ਵਿੱਚ ਰਿਸ਼ਤੇਦਾਰਾਂ ਅਤੇ ਭਾਰਤ ਵਿੱਚ ਅਮਰੀਕੀ ਦੂਤਾਵਾਸ ਨਾਲ ਸੰਪਰਕ ਕੀਤਾ ਜਾ ਰਿਹਾ ਹੈ।"






Related Post