Canada News: ਕੈਨੇਡਾ 'ਚ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਬਰਨਾਲਾ ਦੇ ਭਦੌੜ ਇਲਾਕੇ ਦੇ ਰਹਿਣ ਵਾਲੇ ਸੁਖਚੈਨ ਸਿੰਘ ਵਜੋਂ ਹੋਈ ਹੈ। 3 ਸਾਲ ਪਹਿਲਾਂ ਸਟੱਡੀ ਵੀਜ਼ੇ 'ਤੇ ਕੈਨੇਡਾ ਗਿਆ ਸੀ। ਹੁਣ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਵਰਕ ਪਰਮਿਟ 'ਤੇ ਸੀ।
ਜਦੋਂ ਉਹ ਆਪਣੀ ਕਾਰ ਵਿੱਚ ਕੈਲੋਨਾ ਤੋਂ ਸਰੀ ਸ਼ਹਿਰ ਵੱਲ ਆ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੇ ਘਰ ਵਿੱਚ ਸੋਗ ਦਾ ਮਾਹੌਲ ਹੈ। ਉਹ ਆਪਣੇ ਪਿੱਛੇ ਇੱਕ ਭਰਾ, ਦੋ ਭੈਣਾਂ ਅਤੇ ਮਾਤਾ-ਪਿਤਾ ਛੱਡ ਗਿਆ ਹੈ।