Amritsar News : ਪੰਜਾਬੀ ਨੌਜਵਾਨ ਦੀ ਕੈਨੇਡਾ ਚ ਦਿਲ ਦਾ ਦੌਰਾ ਪੈਣ ਕਾਰਨ ਮੌਤ, 2 ਭੈਣਾਂ ਦਾ ਇਕੱਲਾ ਭਰਾ ਸੀ ਮਨਜੀਤ ਸਿੰਘ
Punjabi Youth Died in Canada : ਅੰਮ੍ਰਿਤਸਰ ਦਾ ਰਹਿਣ ਵਾਲਾ ਨੌਜਵਾਨ 5 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਦੱਸਿਆ ਜਾ ਰਿਹਾ ਹੈ, ਜਿਸ ਦੀ ਮੌਤ ਕਾਰਨ ਪਿੰਡ ਭੋਮਾ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ, ਉਥੇ ਹੀ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਹੈ।
KRISHAN KUMAR SHARMA
April 18th 2025 01:33 PM --
Updated:
April 18th 2025 04:04 PM
Punjabi Youth Died in Canada : ਕੈਨੇਡਾ ਤੋਂ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਸਰ ਦਾ ਰਹਿਣ ਵਾਲਾ ਨੌਜਵਾਨ 5 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਦੱਸਿਆ ਜਾ ਰਿਹਾ ਹੈ, ਜਿਸ ਦੀ ਮੌਤ ਕਾਰਨ ਪਿੰਡ ਭੋਮਾ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ, ਉਥੇ ਹੀ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਹੈ।
ਜਾਣਕਾਰੀ ਅਨੁਸਾਰ ਨੌਜਵਾਨ 2 ਭੈਣਾਂ ਦਾ ਇਕੱਲਾ ਭਰਾ ਸੀ, ਜੋ ਕਿ 5 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਇਸ ਮੌਕੇ ਪੀੜਤ ਪਰਿਵਾਰ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਮਨਜੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ।