Youth Died in Saudi Arabia: ਸਾਊਦੀ ਅਰਬ ’ਚ 26 ਸਾਲਾਂ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ’ਚ ਮੌਤ, ਸਦਮੇ ’ਚ ਪਰਿਵਾਰ
ਮਿਲੀ ਜਾਣਕਾਰੀ ਮੁਤਾਬਿਕ ਗੜ੍ਹਸ਼ੰਕਰ ਦੇ ਪਿੰਡ ਗੋਲੀਆਂ ਦਾ ਰਹਿਣ ਵਾਲਾ 26 ਸਾਲਾਂ ਨੌਜਵਾਨ ਪਰਮਦੀਪ ਸਿੰਘ ਥਿੰਦ ਉਮਰ 26 ਸਾਲ ਪੁੱਤਰ ਪਰਮਜੀਤ ਸਿੰਘ ਥਿੰਦ ਦੀ ਅਚਾਨਕ ਮੌਤ ਹੋ ਗਈ
Youth Died in Saudi Arabia: ਪੰਜਾਬ ਦੇ ਜ਼ਿਆਦਾਤਰ ਨੌਜਵਾਨ ਆਪਣੇ ਸੁਨਹਿਰੀ ਭਵਿੱਖ ਬਣਾਉਣ ਦੇ ਲਈ ਵਿਦੇਸ਼ ਦਾ ਰੁਖ਼ ਕਰ ਰਹੇ ਹਨ ਪਰ ਕਈ ਨੌਜਵਾਨ ਵਿਦੇਸ਼ ਦੀ ਧਰਤੀ ’ਤੇ ਮੌਤ ਦੇ ਮੂੰਹ ਵਿੱਚ ਚੱਲੇ ਜਾਂਦੇ ਹਨ, ਅਜਿਹੀ ਇੱਕ ਹੋਰ ਦੁੱਖਦਾਈ ਘਟਨਾ ਗੜ੍ਹਸ਼ੰਕਰ ਦੇ ਪਿੰਡ ਗੋਲੀਆਂ ਤੋਂ ਸਾਹਮਣੇ ਆਈ ਹੈ ਜਿੱਥੇ 26 ਸਾਲਾਂ ਨੌਜਵਾਨ ਦੀ ਸਾਊਦੀ ਅਰਬ ਦੇ ਵਿੱਚ ਭੇਦਭਰੀ ਹਾਲਾਤਾਂ ਵਿੱਚ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਿਕ ਗੜ੍ਹਸ਼ੰਕਰ ਦੇ ਪਿੰਡ ਗੋਲੀਆਂ ਦਾ ਰਹਿਣ ਵਾਲਾ 26 ਸਾਲਾਂ ਨੌਜਵਾਨ ਪਰਮਦੀਪ ਸਿੰਘ ਥਿੰਦ ਉਮਰ 26 ਸਾਲ ਪੁੱਤਰ ਪਰਮਜੀਤ ਸਿੰਘ ਥਿੰਦ ਦੀ ਅਚਾਨਕ ਮੌਤ ਹੋ ਗਈ ਜਿਸ ਕਾਰਨ ਪੂਰੇ ਪਿੰਡ ’ਚ ਮਾਤਮ ਪਸਰਿਆ ਹੋਇਆ ਹੈ। ਦੱਸ ਦਈਏ ਕਿ ਪਰਮਜੀਤ ਸਿੰਘ ਸਾਊਦੀ ਅਰਬ ’ਚ ਡਰਾਈਵਰੀ ਦਾ ਕੰਮ ਕਰਦਾ ਸੀ। ਪਰਿਵਾਰ ਨੂੰ ਕਿਸੇ ਵਿਅਕਤੀ ਨੇ ਫੋਨ ਕਰਕੇ ਸੂਚਿਤ ਕੀਤਾ ਸੀ ਜਿਸ ਤੋਂ ਬਾਅਦ ਮਾਪਿਆਂ ਦਾ ਰੋ ਰੋ ਬੁਰਾ ਹਾਲ ਹੋਇਆ ਪਿਆ ਹੈ।
ਇਸ ਸਬੰਧੀ ਪਰਮਜੀਤ ਸਿੰਘ ਦੇ ਤਾਇਆ ਅਵਤਾਰ ਸਿੰਘ ਅਤੇ ਭੈਣ ਦਲਵੀਰ ਕੌਰ ਤੇ ਜਸਵਿੰਦਰ ਕੌਰ ਨੇ ਦੱਸਿਆ ਕਿ ਪਰਮਜੀਤ ਸਿੰਘ ਰੁਜ਼ਗਾਰ ਦੀ ਭਾਲ ਵਿੱਚ 30 ਨਵੰਬਰ 2023 ਨੂੰ ਸਾਊਦੀ ਅਰਬ ਗਿਆ ਹੋਇਆ ਸੀ ਅਤੇ ਉੱਥੇ ਡਰਾਈਵਰੀ ਕਰਦਾ ਸੀ। ਬੀਤੇ ਦਿਨੀਂ ਉਨ੍ਹਾਂ ਨੂੰ ਸਾਊਦੀ ਅਰਬ ਤੋਂ ਕਿਸੇ ਵਿਅਕਤੀ ਦਾ ਫੋਨ ਤੇ ਸੂਚਨਾ ਮਿਲੀ ਕਿ ਪਰਮਦੀਪ ਸਿੰਘ ਦੀ ਮੌਤ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਪਰਮਦੀਪ ਸਿੰਘ ਥਿੰਦ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਹੁਣ ਪਰਿਵਾਰਿਕ ਮੈਬਰਾਂ ਨੇ ਭਾਰਤ ਸਰਕਾਰ ਤੋਂ ਮ੍ਰਿਤਕ ਦੇਹ ਪਿੰਡ ਲਿਆਉਣ ਦੀ ਮੰਗ ਕੀਤੀ ਹੈ ਤਾਂਕਿ ਪਰਮਦੀਪ ਸਿੰਘ ਦਾ ਅੰਤਿਮ ਸਸਕਾਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ: Banga News: ਲਾੜੀ ਸਾਹਮਣੇ ਹੀ ਹੋ ਗਈ ਲਾੜੇ ਦੀ ਮੌਤ, ਜੈ ਮਾਲਾ ਦੌਰਾਨ ਸਟੇਜ 'ਤੇ ਹੀ ਡਿੱਗਿਆ !