Barnala ਦੇ ਪਿੰਡ ਗੁਰਮ ਦੇ ਨੌਜਵਾਨ ਦੀ ਕੈਨੇਡਾ ਚ ਮੌਤ , ਪਰਿਵਾਰ ਨੇ ਸਿਹਰਾ ਬੰਨ੍ਹ ਦਿੱਤੀ ਪੁੱਤ ਨੂੰ ਅੰਤਿਮ ਵਿਦਾਈ
Barnala News : ਕੈਨੇਡਾ 'ਚ ਪੰਜਾਬ ਦੇ ਨੌਜਵਾਨਾਂ ਦੀਆਂ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਬਰਨਾਲਾ ਦਾ ਮਹਿਲ ਕਲਾਂ ਵਿਧਾਨ ਸਭਾ ਹਲਕਾ ਸਭ ਤੋਂ ਵੱਧ ਪ੍ਰਭਾਵਿਤ ਹੈ। ਤਾਜ਼ਾ ਮਾਮਲਾ ਮਹਿਲ ਕਲਾਂ ਦੇ ਪਿੰਡ ਗੁਰਮ ਵਿੱਚ ਸਾਹਮਣੇ ਆਇਆ ਹੈ, ਜਿੱਥੇ ਕੁਲਵੰਤ ਸਿੰਘ ਦੇ 23 ਸਾਲਾ ਪੁੱਤਰ ਰਾਜਪ੍ਰੀਤ ਸਿੰਘ ਦੀ ਵੀ ਕੈਨੇਡਾ ਵਿੱਚ ਬਿਮਾਰੀ ਕਾਰਨ ਮੌਤ ਹੋ ਗਈ। ਮ੍ਰਿਤਕ ਰਾਜਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਛੋਟੇ ਕਿਸਾਨ ਪਰਿਵਾਰ ਨਾਲ ਸਬੰਧ ਰੱਖਦਾ ਸੀ
Barnala News : ਕੈਨੇਡਾ 'ਚ ਪੰਜਾਬ ਦੇ ਨੌਜਵਾਨਾਂ ਦੀਆਂ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਬਰਨਾਲਾ ਦਾ ਮਹਿਲ ਕਲਾਂ ਵਿਧਾਨ ਸਭਾ ਹਲਕਾ ਸਭ ਤੋਂ ਵੱਧ ਪ੍ਰਭਾਵਿਤ ਹੈ। ਤਾਜ਼ਾ ਮਾਮਲਾ ਮਹਿਲ ਕਲਾਂ ਦੇ ਪਿੰਡ ਗੁਰਮ ਵਿੱਚ ਸਾਹਮਣੇ ਆਇਆ ਹੈ, ਜਿੱਥੇ ਕੁਲਵੰਤ ਸਿੰਘ ਦੇ 23 ਸਾਲਾ ਪੁੱਤਰ ਰਾਜਪ੍ਰੀਤ ਸਿੰਘ ਦੀ ਵੀ ਕੈਨੇਡਾ ਵਿੱਚ ਬਿਮਾਰੀ ਕਾਰਨ ਮੌਤ ਹੋ ਗਈ। ਮ੍ਰਿਤਕ ਰਾਜਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਛੋਟੇ ਕਿਸਾਨ ਪਰਿਵਾਰ ਨਾਲ ਸਬੰਧ ਰੱਖਦਾ ਸੀ।
ਉਹ ਢਾਈ ਸਾਲ ਪਹਿਲਾਂ ਆਪਣੇ ਮਾਪਿਆਂ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੈਨੇਡਾ ਦੇ ਬਰੈਂਪਟਨ ਵਿੱਚ ਪੜ੍ਹਾਈ ਕਰਨ ਲਈ ਵਿਦੇਸ਼ ਗਿਆ ਸੀ। ਬਿਮਾਰੀ ਦੇ ਇਲਾਜ ਦੌਰਾਨ ਬੀਤੇ ਦਿਨੀਂ ਉਸਦੀ ਮੌਤ ਹੋ ਗਈ। ਉਸਦੇ ਪਿਤਾ ਕੁਲਵੰਤ ਸਿੰਘ ਇੱਕ ਨਿੱਜੀ ਬੱਸ ਡਰਾਈਵਰ ਸੀ, ਨੇ ਆਪਣੀ ਜ਼ਮੀਨ ਗਿਰਵੀ ਰੱਖ ਕੇ 23 ਲੱਖ ਰੁਪਏ ਦਾ ਕਰਜ਼ਾ ਚੁੱਕ ਕੇ ਰਾਜਪ੍ਰੀਤ ਸਿੰਘ ਨੂੰ ਵਿਦੇਸ਼ ਭੇਜਿਆ ਸੀ ਤਾਂ ਜੋ ਉਸਦੇ ਇਕਲੌਤੇ ਪੁੱਤਰ ਦਾ ਭਵਿੱਖ ਸੁਰੱਖਿਅਤ ਹੋ ਸਕੇ। ਹਾਲਾਂਕਿ, ਇਸ ਮੰਦਭਾਗੀ ਘਟਨਾ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ।
ਆਪਣੇ ਪੁੱਤਰ ਦੀ ਮੌਤ 'ਤੇ ਰੋਂਦੇ ਹੋਏ ਮਾਪਿਆਂ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਜਪ੍ਰੀਤ ਸਿੰਘ ਨੂੰ ਕਰਜ਼ਾ ਚੁੱਕ ਕੇ ਕੈਨੇਡਾ ਭੇਜਿਆ ਗਿਆ ਸੀ। ਰਾਜਪ੍ਰੀਤ ਸਿੰਘ ਦੀ ਕੈਨੇਡਾ ਵਿੱਚ 17 ਜਨਵਰੀ ਨੂੰ ਬਿਮਾਰੀ ਕਾਰਨ ਮੌਤ ਹੋਈ ਹੈ। ਮ੍ਰਿਤਕ ਦੇਹ ਨੂੰ ਕੈਨੇਡਾ ਤੋਂ ਪੰਜਾਬ ਆਪਣੇ ਪਿੰਡ ਲਿਆਉਣ ਲਈ ਉਨ੍ਹਾਂ ਨੇ 9 ਲੱਖ 50 ਹਜ਼ਾਰ ਰੁਪਏ ਦਾ ਕਰਜ਼ਾ ਲਿਆ ਅਤੇ ਆਪਣੇ ਇਕਲੌਤੇ ਪੁੱਤਰ ਰਾਜਪ੍ਰੀਤ ਸਿੰਘ ਦਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅੰਤਿਮ ਸਸਕਾਰ ਕੀਤਾ।
ਇਸ ਮੌਕੇ ਰੋਂਦੇ ਹੋਏ ਮਾਪਿਆਂ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਰਾਜਪ੍ਰੀਤ ਸਿੰਘ ਦੇ ਮਾਪਿਆਂ ਕੋਲ ਸਿਰਫ਼ ਦੋ ਏਕੜ ਜ਼ਮੀਨ ਹੈ। ਜਿਨ੍ਹਾਂ ਨੇ ਆਪਣੀ ਜ਼ਮੀਨ ਅਤੇ ਹੋਰ ਲੋਕਾਂ ਦੇ ਨਾਲ-ਨਾਲ ਬੈਂਕ ਤੋਂ ਕਰਜ਼ਾ ਲੈ ਕੇ ਆਪਣੇ ਪੁੱਤਰ ਨੂੰ ਕੈਨੇਡਾ ਭੇਜਿਆ ਸੀ। ਪੰਜਾਬ ਸਰਕਾਰ ਪਰਿਵਾਰ ਨੂੰ ਵਿੱਤੀ ਸਹਾਇਤਾ ਦੇਵੇ ਤਾਂ ਜੋ ਲਿਆ ਲੋਨ ਮੁਆਫ਼ ਹੋ ਸਕੇ।