Qaumi Insaaf Morcha ਦਾ ਰੇਲ ਰੋਕੋ ਅੰਦੋਲਨ; ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਹੇ ਮੋਰਚਾ
ਦੱਸ ਦਈਏ ਕਿ ਵੱਖ-ਵੱਖ ਸੰਗਠਨਾਂ ਦੇ ਪ੍ਰਤੀਨਿਧੀ ਅਤੇ ਸਮਰਥਕ ਸਵੇਰੇ ਤੜਕੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਇਕੱਠੇ ਹੋਏ ਅਤੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ।
Qaumi Insaaf Morcha News : ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਕੌਮੀ ਇਨਸਾਫ਼ ਮੋਰਚਾ ਨੇ ਰੇਲ ਰੋਕੋ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕੌਮੀ ਇਨਸਾਫ ਮੋਰਚੇ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦੇ ਕੌਮੀ ਇਨਸਾਫ ਮੋਰਚੇ ਵੱਲੋਂ ਸਰਹਿੰਦ ਅਤੇ ਮਾਧੋਪੁਰ ਰੇਲਵੇ ਟ੍ਰੈਕ ’ਤੇ ਜਾਮ ਕੀਤਾ ਗਿਆ ਹੈ।
ਦੱਸ ਦਈਏ ਕਿ ਵੱਖ-ਵੱਖ ਸੰਗਠਨਾਂ ਦੇ ਪ੍ਰਤੀਨਿਧੀ ਅਤੇ ਸਮਰਥਕ ਸਵੇਰੇ ਤੜਕੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਇਕੱਠੇ ਹੋਏ ਅਤੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ।
ਇਹ ਰੋਸ ਮਾਰਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਸਾਰੇ ਪ੍ਰਤੀਨਿਧੀਆਂ ਅਤੇ ਸਮਰਥਕਾਂ ਨੇ ਗੁਰਦੁਆਰਾ ਕੰਪਲੈਕਸ ਤੋਂ ਮਾਰਚ ਕੀਤਾ। ਮਾਰਚ ਮਾਧੋਪੁਰ ਚੌਕ ਪਹੁੰਚਿਆ, ਜਿੱਥੇ ਉਨ੍ਹਾਂ ਨੇ ਰੇਲਵੇ ਟਰੈਕਾਂ 'ਤੇ ਧਰਨਾ ਦਿੱਤਾ, ਜਿਸ ਨਾਲ ਰੇਲ ਆਵਾਜਾਈ ਵਿੱਚ ਵਿਘਨ ਪਿਆ। ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਪੁਲਿਸ ਤਾਇਨਾਤ ਕੀਤੀ ਗਈ।
ਪ੍ਰਸ਼ਾਸਨ ਅਤੇ ਪੁਲਿਸ ਨੇ ਵਿਰੋਧ ਪ੍ਰਦਰਸ਼ਨ ਨੂੰ ਦੇਖਦੇ ਹੋਏ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪਟੜੀਆਂ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਅਧਿਕਾਰੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ।
ਇਸ ਰੇਲ ਰੋਕੋ ਵਿਰੋਧ ਪ੍ਰਦਰਸ਼ਨ ਨਾਲ ਰੇਲਵੇ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਵੱਡੀ ਗਿਣਤੀ ਵਿੱਚ ਸਮਰਥਕ ਮੌਕੇ 'ਤੇ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ : 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ