ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਕੌਮੀ ਇਨਸਾਫ ਮੋਰਚੇ ਦੇ ਧਰਨੇ ਵਾਲੀ ਥਾਂ ਹਾਈ ਸੈਂਸੀਟਿਵ ਜੋਨ ਐਲਾਨੀ

ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਕੌਮੀ ਇਨਸਾਫ ਮੋਰਚੇ ਦੇ ਧਰਨੇ ਵਾਲੀ ਥਾਂ ਨੂੰ ਹਾਈ ਸੈਂਸੀਟਿਵ ਜੋਨ ਐਲਾਨਿਆ ਗਿਆ ਹੈ। ਦੱਸ ਦਈਏ ਕਿ ਇੰਟੈਲੀਜੈਂਸ ਰਿਪੋਰਟ ’ਚ ਖੁਲਾਸਾ ਹੋਇਆ ਹੈ ਕਿ ਕੁਝ ਸ਼ਰਾਰਤੀ ਅਨਸਰ ਹਥਿਆਰਾਂ ਦੇ ਨਾਲ ਮਾਹੌਲ ਨੂੰ ਖਰਾਬ ਕਰ ਸਕਦੇ ਹਨ।

By  Aarti February 16th 2023 08:39 AM

ਚੰਡੀਗੜ੍ਹ: ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਕੌਮੀ ਇਨਸਾਫ ਮੋਰਚੇ ਦੇ ਧਰਨੇ ਵਾਲੀ ਥਾਂ ਨੂੰ ਹਾਈ ਸੈਂਸੀਟਿਵ ਜੋਨ ਐਲਾਨਿਆ ਗਿਆ ਹੈ। ਦੱਸ ਦਈਏ ਕਿ ਇੰਟੈਲੀਜੈਂਸ ਰਿਪੋਰਟ ’ਚ ਖੁਲਾਸਾ ਹੋਇਆ ਹੈ ਕਿ ਕੁਝ ਸ਼ਰਾਰਤੀ ਅਨਸਰ ਹਥਿਆਰਾਂ ਦੇ ਨਾਲ ਮਾਹੌਲ ਨੂੰ ਖਰਾਬ ਕਰ ਸਕਦੇ ਹਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਚੰਡੀਗੜ੍ਹ ਅਤੇ ਮੁਹਾਲੀ ਪੁਲਿਸ ਸਾਂਝੇ ਤੌਰ ’ਤੇ ਕੰਮ ਕਰ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਪੁਲਿਸ ਨੇ ਹੁਣ ਤੱਕ 30 ਮੁਲਜ਼ਮਾਂ ਦੀ ਤਸਵੀਰਾਂ ਨੂੰ ਜਨਤਕ ਕਰ ਚੁੱਕੀ ਹੈ। ਦਦਕਿ ਇੰਟੈਲੀਜੈਂਸ ਦੀ ਟੀਮ ਨੇ ਵੀ 33 ਅਜਿਹੇ ਲੋਕਾਂ ਦੀ ਸ਼ਨਾਖਤ ਕੀਤੀ ਹੈ ਜੋ ਕਿ ਪ੍ਰਦਰਸ਼ਨ ਦੀ ਆੜ ’ਚ ਪੰਜਾਬ ਅਤੇ ਚੰਡੀਗੜ੍ਹ ਦਾ ਮਾਹੌਲ ਖਰਾਬ ਕਰ ਸਕਦੇ ਹਨ। 

ਪੁਲਿਸ ਸੂਤਰਾਂ ਮੁਤਾਬਿਕ ਇਨ੍ਹਾਂ 33 ਲੋਕਾਂ ਦੇ ਲਿੰਕ ਵਿਦੇਸ਼ਾਂ ’ਚ ਬੈਠੇ ਖਾਲਿਸਤਾਨੀ ਮੂਵਮੈਂਟ ਚਲਾਉਣ ਵਾਲਿਆਂ ਨਾਲ ਜੁੜੇ ਹੋਏ ਹਨ। 

ਕਾਬਿਲੇਗੌਰ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਧਰਨਾ ਲਾ ਕੇ ਬੈਠੀਆਂ ਸਿੱਖ ਜਥੇਬੰਦੀਆਂ ਨੇ ਜਿਸ ਸਮੇਂ ਚੰਡੀਗੜ੍ਹ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਸੀ ਤਾਂ ਇਸ ਦੌਰਾਨ ਧਰਨਾਕਾਰੀਆਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਸੀ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੇ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਸੀ। 

-ਰਿਪੋਰਟਰ ਅੰਕੁਸ਼ ਮਹਾਜਨ ਦੇ ਸਹਿਯੋਗ ਨਾਲ...

ਇਹ ਵੀ ਪੜ੍ਹੋ: ਬੰਦੀ ਸਿੰਘ ਭਾਈ ਗੁਰਮੀਤ ਸਿੰਘ ਇੰਜੀਨੀਅਰ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ੍ਹ 'ਚੋਂ ਮਿਲੀ 28 ਦਿਨਾਂ ਦੀ ਪੈਰੋਲ

Related Post