ਪੰਜਾਬ ਚ ਕੌਮੀ ਇਨਸਾਫ਼ ਮੋਰਚੇ ਨੇ ਟੋਲ ਪਲਾਜੇ ਕੀਤੇ ਫ੍ਰੀ, ਜਾਣੋ ਪੂਰਾ ਮਾਮਲਾ

By  Aarti January 20th 2024 01:56 PM

Quami Insaaf Morcha: ਪੰਜਾਬ 'ਚ 7 ਜ਼ਿਲ੍ਹਿਆਂ ਦੇ 13 ਟੋਲ ਪਲਾਜ਼ਿਆਂ 'ਤੇ 3 ਘੰਟੇ ਮੁਫ਼ਤ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕੌਮੀ ਇਨਸਾਫ਼ ਮੋਰਚਾ ਅਤੇ ਕਿਸਾਨ ਜਥੇਬੰਦੀਆਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਇੱਥੇ ਪ੍ਰਦਰਸ਼ਨ ਕਰ ਰਹੀਆਂ ਹਨ।

ਇਸ ਐਲਾਨ ਮਗਰੋਂ ਕੌਮੀ ਇਨਸਾਫ ਮੋਰਚੇ ਵੱਲੋਂ ਕਈ ਟੋਲ ਪਲਾਜੇ ਫ੍ਰੀ ਕਰ ਦਿੱਤੇ ਹਨ। ਇਹ ਟੋਲ ਪਲਾਜ਼ਾ ਦੁਪਹਿਰ 2 ਵਜੇ ਤੱਕ ਮੁਫਤ ਰਹਿਣਗੇ। ਪ੍ਰਦਰਸ਼ਨ ਨੂੰ ਦੇਖਦੇ ਹੋਏ ਟੋਲ ਬੂਥਾਂ 'ਤੇ ਤੈਨਾਤ ਸਾਰੇ ਕਰਮਚਾਰੀ ਉਥੋਂ ਚਲੇ ਗਏ ਹਨ।

ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਦਾ ਕਹਿਣਾ ਹੈ ਕਿ ਪਿਛਲੇ ਇੱਕ ਸਾਲ ਤੋਂ ਉਨ੍ਹਾਂ ਵੱਲੋਂ ਪੰਜਾਬ-ਚੰਡੀਗੜ੍ਹ ਸਰਹੱਦ ’ਤੇ ਧਰਨੇ ਦਿੱਤੇ ਜਾ ਰਹੇ ਹਨ। 6 ਜਨਵਰੀ ਨੂੰ ਪੂਰਾ ਸਾਲ ਬੀਤ ਗਿਆ। ਪਰ ਨਾ ਤਾਂ ਕੇਂਦਰ ਅਤੇ ਨਾ ਹੀ ਸੂਬਾ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਢੁੱਕਵਾਂ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਇਨਸਾਫ ਮੋਰਚੇ ਦੇ ਸੱਦੇ ਦੇ ਸਮਰਥਨ ਵਿੱਚ ਆ ਗਈਆਂ ਹਨ।

ਇਹ ਵੀ ਪੜ੍ਹੋ: ਨਕੋਦਰ ’ਚ ਬੇਖੌਫ ਲੁਟੇਰੇ, ਦੋ ਪੈਟਰੋਲ ਪੰਪਾਂ ’ਤੇ ਦਿੱਤੀ ਲੁੱਟ ਦੀ ਵਾਰਦਾਤ ਨੂੰ ਅੰਜਾਮ

Related Post