ਹੁਸ਼ਿਆਰਪੁਰ ਦੇ ਕਸਬਾ ਖਰਲ ਕਲਾਂ ’ਚ ਪਹੁੰਚੀ ਭਾਰਤ ਜੋੜੋ ਯਾਤਰਾ, 3 ਵਜੇ ਟਾਂਡਾ ਲਈ ਹੋਵੇਗੀ ਰਵਾਨਾ

ਭਾਰਤ ਜੋੜੋ ਯਾਤਰਾ ਹੁਸ਼ਿਆਰਪੁਰ ਦੇ ਕਸਬਾ ਖਰਲ ਕਲਾਂ ਵਿਖੇ ਪਹੁੰਚ ਚੁੱਕੀ ਹੈ। ਮਿਲੀ ਜਾਣਕਾਰੀ ਮੁਤਾਬਿਕ ਸ਼ਾਮ ਦੇ 3 ਵਜੇ ਯਾਤਰਾ ਟਾਂਡਾ ਦੇ ਲਈ ਰਵਾਨਾ ਹੋਵੇਗੀ।

By  Aarti January 16th 2023 10:18 AM -- Updated: January 16th 2023 02:19 PM

Bharat Jodo Yatra In Punjab Today: ਕਾਂਗਰਸੀ ਆਗੂ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਦਾ ਪੰਜਾਬ ਚ ਪੰਜਵਾਂ ਦਿਨ ਹੈ। ਦੱਸ ਦਈਏ ਕਿ ਭਾਰਤ ਜੋੜੋ ਯਾਤਰਾ ਹੁਸ਼ਿਆਰਪੁਰ ਦੇ ਕਸਬਾ ਖਰਲ ਕਲਾਂ ਵਿਖੇ ਪਹੁੰਚ ਚੁੱਕੀ ਹੈ। ਇੱਥੋ ਯਾਤਰਾ ਤਿੰਨ ਵਜੇ ਟਾਂਡਾ ਦੇ ਲਈ ਰਵਾਨਾ ਹੋਵੇਗੀ। ਮਿਲੀ ਜਾਣਕਾਰੀ ਮੁਤਾਬਿਕ ਭਾਰਤ ਜੋੜੋ ਯਾਤਰਾ ਸਵੇਰੇ ਆਦਮਪੁਰ ਤੋਂ ਟਾਂਡਾ ਉੜਮੁੜ ਲਈ ਰਵਾਨਾ ਹੋਈ ਹੈ, ਜਿਸਦਾ ਹੁਸ਼ਿਆਰਪੁਰ ਦੇ ਟਾਂਡਾ ਵਿਖੇ ਠਹਿਰਾਅ ਹੋਵੇਗਾ। 

ਦੱਸ ਦਈਏ ਕਿ ਸੋਮਵਾਰ ਨੂੰ ਇਹ ਯਾਤਰਾ ਦੋ ਪੜਾਵਾਂ 'ਚ ਹੋਵੇਗੀ, ਜਿਸ 'ਚ ਰਾਹੁਲ ਗਾਂਧੀ ਆਪਣੇ ਸਮਰਥਕਾਂ ਦੇ ਨਾਲ ਕਰੀਬ 23 ਕਿਲੋਮੀਟਰ ਪੈਦਲ ਯਾਤਰਾ ਕਰਨਗੇ। ਜਲੰਧਰ ਵਿੱਚ ਕਾਲਾ ਬੱਕਰਾ ਨੇੜੇ ਅਵਤਾਰ ਰੀਜੈਂਸੀ ਤੋਂ ਯਾਤਰਾ ਦੀ ਸ਼ੁਰੂਆਤ ਕਰਦੇ ਹੋਏ ਰਾਹੁਲ ਗਾਂਧੀ ਪਹਿਲਾ ਭੋਗਪੁਰ ਵਿਖੇ ਰੁਕੇ। 

ਭਾਰਤ ਜੋੜੋ ਯਾਤਰਾ ਦੀ ਖ਼ਾਸ ਗੱਲ ਇਹ ਹੈ ਕਿ ਹੁਣ ਯਾਤਰਾ ਦੇ ਸਮਾਂ ਚ ਬਦਲਾਅ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸੁਰੱਖਿਆ ਕਾਰਨਾਂ ਕਰਕੇ ਅਤੇ ਸੰਘਣੀ ਧੁੰਦ ਦੇ ਚੱਲਦੇ ਪੰਜਾਬ ਪੁਲਿਸ ਨੇ ਯਾਤਰਾ 6 ਵਜੇ ਕੱਢਣ ਦੀ ਸਹਿਮਤੀ ਨਹੀਂ ਦਿੱਤੀ ਜਿਸ ਤੋਂ ਬਾਅਦ ਯਾਤਰਾ ਨੂੰ ਸਵੇਰੇ 7 ਵਜੇ ਸ਼ੁਰੂ ਕੀਤੀ ਗਈ। 

ਕਾਬਿਲੇਗੌਰ ਹੈ ਕਿ ਬੀਤੇ ਦਿਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚ ਸ਼ਾਮਿਲ ਹੋਏ ਸੀ। ਉਹ ਜਲੰਧਰ ਤੋਂ ਸ਼ੁਰੂ ਹੋਈ ਯਾਤਰਾ ਦੌਰਾਨ ਰਾਹੁਲ ਗਾਂਧੀ ਨਾਲ ਹੱਥ ਵਿਚ ਹੱਥ ਫੜ ਕੇ ਤੁਰਦੇ ਨਜ਼ਰ ਆਏ ਸੀ।

ਇਹ ਵੀ ਪੜ੍ਹੋ: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਡੀਸੀ ਦਫ਼ਤਰਾਂ ਤੇ ਟੋਲ ਪਲਾਜ਼ਿਆਂ ਤੋਂ ਧਰਨੇ ਸਮਾਪਤ

Related Post