Diwali ਤੋਂ ਪਹਿਲਾਂ ਮੁਕਤਸਰ ਦੀ ਤੁਲਸੀ ਰਾਮ ਸਟਰੀਟ ਚ ਗੈਰ ਕਾਨੂੰਨੀ ਪਟਾਕਿਆਂ ਦੇ ਸਟਾਕ ਤੇ ਛਾਪੇਮਾਰੀ

Sri Muktsar Sahib News : ਦੀਵਾਲੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਸ੍ਰੀ ਮੁਕਤਸਰ ਸਾਹਿਬ ਦੇ ਸਭ ਤੋਂ ਵੱਧ ਭੀੜ ਵਾਲੇ ਇਲਾਕੇ ਤੁਲਸੀ ਰਾਮ ਸਟਰੀਟ ਵਿੱਚ ਗੁਪਤ ਸੂਚਨਾ ਦੇ ਆਧਾਰ 'ਤੇ ਗੈਰ ਕਾਨੂੰਨੀ ਪਟਾਕਿਆਂ ਦੇ ਸਟਾਕ ਦੀ ਚੈਕਿੰਗ ਕੀਤੀ ਗਈ ਹੈ। ਤਹਿਸੀਲਦਾਰ ਮੈਡਮ ਨੇ ਆਪ ਮੌਕੇ ਤੇ ਪਹੁੰਚ ਕੇ ਸਾਰੀ ਕਾਰਵਾਈ ਦੀ ਨਿਗਰਾਨੀ ਕੀਤੀ

By  Shanker Badra October 13th 2025 06:09 PM

Sri Muktsar Sahib News : ਦੀਵਾਲੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਸ੍ਰੀ ਮੁਕਤਸਰ ਸਾਹਿਬ ਦੇ ਸਭ ਤੋਂ ਵੱਧ ਭੀੜ ਵਾਲੇ ਇਲਾਕੇ ਤੁਲਸੀ ਰਾਮ ਸਟਰੀਟ ਵਿੱਚ ਗੁਪਤ ਸੂਚਨਾ ਦੇ ਆਧਾਰ 'ਤੇ ਗੈਰ ਕਾਨੂੰਨੀ ਪਟਾਕਿਆਂ ਦੇ ਸਟਾਕ ਦੀ ਚੈਕਿੰਗ ਕੀਤੀ ਗਈ ਹੈ। ਤਹਿਸੀਲਦਾਰ ਮੈਡਮ ਨੇ ਆਪ ਮੌਕੇ ਤੇ ਪਹੁੰਚ ਕੇ ਸਾਰੀ ਕਾਰਵਾਈ ਦੀ ਨਿਗਰਾਨੀ ਕੀਤੀ। ਪ੍ਰਸ਼ਾਸਨ ਵੱਲੋਂ ਇਹ ਕਾਰਵਾਈ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨੀ ਪਾਬੰਦੀਆਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ।

ਸ੍ਰੀ ਮੁਕਤਸਰ ਸਾਹਿਬ ਦੇ ਤੁਲਸੀ ਰਾਮ ਸਟਰੀਟ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਅਚਾਨਕ ਚੈਕਿੰਗ ਕੀਤੀ। ਇਹ ਥਾਂ ਸ਼ਹਿਰ ਦਾ ਸਭ ਤੋਂ ਵੱਧ ਰਸ਼ ਵਾਲਾ ਇਲਾਕਾ ਮੰਨਿਆ ਜਾਂਦਾ ਹੈ ,ਜਿੱਥੇ ਹਰ ਸਾਲ ਦੀਵਾਲੀ ਤੋਂ ਪਹਿਲਾਂ ਵੱਡੇ ਪੱਧਰ 'ਤੇ ਪਟਾਕਿਆਂ ਦੀ ਵਿਕਰੀ ਹੁੰਦੀ ਹੈ। ਚੈਕਿੰਗ ਦੌਰਾਨ ਪ੍ਰਸ਼ਾਸਨੀਕ ਟੀਮ ਨੇ ਗੈਰ ਕਾਨੂੰਨੀ ਤਰੀਕੇ ਨਾਲ ਪਟਾਕੇ ਸਟੋਰ ਕਰਨ ਵਾਲਿਆਂ ਦੀਆਂ ਦੁਕਾਨਾਂ ਤੇ ਨਿਗਰਾਨੀ ਕੀਤੀ ਅਤੇ ਰਿਕਾਰਡ ਚੈਕ ਕੀਤੇ।

ਮੌਕੇ 'ਤੇ ਮੀਡੀਆ ਕਰਮੀਆਂ ਨੇ ਜਦੋਂ ਤਹਿਸੀਲਦਾਰ ਮੈਡਮ ਨਾਲ ਇਸ ਕਾਰਵਾਈ ਬਾਰੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਇੱਕ ਰੂਟੀਨ ਚੈਕਿੰਗ ਹੈ। ਹਾਲਾਂਕਿ ਇਸ ਦੌਰਾਨ ਕਿਸੇ ਵੱਡੀ ਜ਼ਬਤੀ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।ਇਸ ਕਾਰਵਾਈ ਤੋਂ ਬਾਅਦ ਇਲਾਕੇ ਦੇ ਵਪਾਰੀਆਂ ਵਿੱਚ ਹਲਚਲ ਦਿੱਖਣ ਨੂੰ ਮਿਲੀ ਹੈ। 

ਸ੍ਰੀ ਮੁਕਤਸਰ ਸਾਹਿਬ ਤੋਂ ਬੂਟਾ ਸਿੰਘ ਪੀਟੀਸੀ ਨਿਊਜ਼

Related Post