Sri Fatehgarh Sahib ਦੇ ਜੋੜ ਮੇਲ ਸਬੰਧੀ ਰੇਲਵੇ ਦਾ ਵੱਡਾ ਫੈਸਲਾ, ਹੁਣ ਸਰਹਿੰਦ ਰੇਲਵੇ ਸਟੇਸ਼ਨ ’ਤੇ ਰੁਕਣਗੀਆਂ 14 ਟ੍ਰੇਨਾਂ
ਉੱਤਰੀ ਰੇਲਵੇ ਨੇ ਦੱਸਿਆ ਕਿ ਸ਼ਹੀਦੀ ਜੋੜ ਮੇਲ ਦੌਰਾਨ ਸ਼ਰਧਾਲੂਆਂ ਅਤੇ ਯਾਤਰੀਆਂ ਦੀ ਵਧਦੀ ਗਿਣਤੀ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ, ਤਾਂ ਜੋ ਉਨ੍ਹਾਂ ਨੂੰ ਆਉਣ-ਜਾਣ ਵਿੱਚ ਕੋਈ ਮੁਸ਼ਕਲ ਨਾ ਆਵੇ।
ਰੇਲਵੇ ਵਿਭਾਗ ਨੇ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਤਿੰਨ ਦਿਨਾਂ ਤੱਕ ਚੱਲਣ ਵਾਲੇ ਸ਼ਹੀਦੀ ਸਮਾਗਮ ਸਬੰਧੀ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਰੇਲਵੇ ਨੇ ਸਰਹਿੰਦ ਰੇਲਵੇ ਸਟੇਸ਼ਨ 'ਤੇ ਨਾ ਰੁਕਣ ਵਾਲੀਆਂ 14 ਰੇਲਗੱਡੀਆਂ ਨੂੰ ਤਿੰਨ ਦਿਨਾਂ ਲਈ ਰੋਕਣ ਦਾ ਵੀ ਫੈਸਲਾ ਕੀਤਾ ਹੈ ਤਾਂ ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੇ ਸ਼ਰਧਾਲੂ ਰੇਲਗੱਡੀ ਰਾਹੀਂ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਸਕਣ।
ਉੱਤਰੀ ਰੇਲਵੇ ਨੇ ਦੱਸਿਆ ਕਿ ਸ਼ਹੀਦੀ ਜੋੜ ਮੇਲ ਦੌਰਾਨ ਸ਼ਰਧਾਲੂਆਂ ਅਤੇ ਯਾਤਰੀਆਂ ਦੀ ਵਧਦੀ ਗਿਣਤੀ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ, ਤਾਂ ਜੋ ਉਨ੍ਹਾਂ ਨੂੰ ਆਉਣ-ਜਾਣ ਵਿੱਚ ਕੋਈ ਮੁਸ਼ਕਲ ਨਾ ਆਵੇ। ਇਹ ਜਾਣਕਾਰੀ ਉੱਤਰੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਹਿਮਾਂਸ਼ੂ ਸ਼ੇਖਰ ਉਪਾਧਿਆਏ ਨੇ ਜਾਰੀ ਕੀਤੀ।
ਮੁੜ ਤੋਂ ਚੱਲਣ ਵਾਲੀਆਂ ਟ੍ਰੇਨਾਂ
- ਜਲੰਧਰ ਸਿਟੀ-ਫ਼ਿਰੋਜ਼ਪੁਰ ਛਾਉਣੀ (74939)- 1 ਜਨਵਰੀ, 2026
- ਫ਼ਿਰੋਜ਼ਪੁਰ ਕੈਂਟ-ਜਲੰਧਰ ਸਿਟੀ (74932) - 2 ਜਨਵਰੀ, 2026
- ਅੰਮ੍ਰਿਤਸਰ-ਡੇਰਾ ਬਾਬਾ ਨਾਨਕ (74651)- 1 ਜਨਵਰੀ, 2026
- ਡੇਰਾ ਬਾਬਾ ਨਾਨਕ-ਵੇਰਕਾ (74652)- 1 ਜਨਵਰੀ, 2026
ਮਿਲੀ ਜਾਣਕਾਰੀ ਮੁਤਾਬਿਕ ਹਰ ਟ੍ਰੇਨ ਸਰਹਿੰਦ ਰੇਲਵੇ ਸਟੇਸ਼ਨ ’ਤੇ 2 ਮਿੰਟ ਤੱਕ ਰੁਕੇਗੀ। 25 ਤੋਂ 27 ਦਸੰਬਰ ਤੱਕ ਸ੍ਰੀ ਫਤਿਹਗੜ੍ਹ ਸਾਹਿਬ 50 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ। ਸਰਹਿੰਦ ਰੇਲਵੇ ਸਟੇਸ਼ਨ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਲਈ ਬੱਸਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Pakistan ’ਚ ਜਲੰਧਰ ਦਾ ਨੌਜਵਾਨ ਗ੍ਰਿਫਤਾਰ, ਪਾਕਿ ਰੇਂਜਰਸ ਨੇ ਸ਼ਰਨਦੀਪ ਸਿੰਘ ਨੂੰ ਕੀਤਾ ਕਾਬੂ