Punjab Weather : ਪੰਜਾਬ ਤੇ ਚੰਡੀਗੜ੍ਹ ਚ ਮੀਂਹ ਦਾ ਅਲਰਟ, ਜਾਣੋ ਮੌਸਮ ਦੀ ਤਾਜ਼ਾ ਅਪਡੇਟ

ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਦਾ ਤਾਪਮਾਨ 24 ਤੋਂ 37 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

By  Dhalwinder Sandhu September 13th 2024 10:33 AM

Weather Updates : ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਦਾ ਤਾਪਮਾਨ 24 ਤੋਂ 37 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਵੀਰਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦੀ ਸੰਭਾਵਨਾ ਦੇ ਬਾਵਜੂਦ ਜ਼ਿਆਦਾਤਰ ਜ਼ਿਲਿਆਂ 'ਚ ਬੱਦਲ ਨਹੀਂ ਛਾਏ ਰਹੇ। ਰੂਪਨਗਰ ਵਿੱਚ 8.5 ਮਿਲੀਮੀਟਰ, ਫ਼ਿਰੋਜ਼ਪੁਰ ਵਿੱਚ 3.5 ਮਿਲੀਮੀਟਰ, ਲੁਧਿਆਣਾ ਦੇ ਸਮਰਾਲਾ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਪਰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਲਕੀ ਬੱਦਲਵਾਈ ਹੋਣ ਤੋਂ ਬਾਅਦ ਪੰਜਾਬ ਦੇ ਔਸਤ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਪੰਜਾਬ ਦੇ ਜਲੰਧਰ ਦੇ ਸਮਰਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ। ਮੌਸਮ ਕੇਂਦਰ ਮੁਤਾਬਕ ਜੇਕਰ ਅੱਜ ਮੀਂਹ ਨਹੀਂ ਪੈਂਦਾ ਤਾਂ ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ।

ਇਹ ਵੀ ਪੜ੍ਹੋ : Desk Work Office Exercise : ਦਫਤਰ 'ਚ ਕੁਰਸੀ 'ਤੇ ਬੈਠ ਕੇ ਕਰੋ ਇਹ ਕਸਰਤਾਂ, ਤੁਸੀਂ ਰਹੋਗੇ ਫਿੱਟ ਅਤੇ ਫਾਈਨ

Related Post