Punjab Weather Update:ਅੱਜ ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਮੀਂਹ ਦਾ ਅਲਰਟ

ਪੰਜਾਬ ਸਣੇ ਪੂਰੇ ਉੱਤਰ ਭਾਰਤ ’ਚ ਇੱਕ ਵਾਰ ਫਿਰ ਤੋਂ ਮੌਸਮ ਆਪਣਾ ਮਿਜ਼ਾਜ ਬਦਲਣ ਵਾਲਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ’ਚ ਪੱਛਮੀ ਗੜਬੜੀ ਦੇ ਕਾਰਨ ਪੂਰੇ ਉੱਤਰ ਭਾਰਤ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

By  Aarti January 29th 2023 08:55 AM

Punjab Weather Update: ਪੰਜਾਬ ਸਣੇ ਪੂਰੇ ਉੱਤਰ ਭਾਰਤ ’ਚ ਇੱਕ ਵਾਰ ਫਿਰ ਤੋਂ ਮੌਸਮ ਆਪਣਾ ਮਿਜ਼ਾਜ ਬਦਲਣ ਵਾਲਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ’ਚ ਪੱਛਮੀ ਗੜਬੜੀ ਦੇ ਕਾਰਨ ਪੂਰੇ ਉੱਤਰ ਭਾਰਤ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

ਮੌਸਮ ਵਿਭਾਗ ਨੇ 29 ਅਤੇ 30 ਜਨਵਰੀ ਨੂੰ ਪੰਜਾਬ ਸਣੇ ਹਰਿਆਣਾ,  ਚੰਡੀਗੜ੍ਹ ਅਤੇ ਪੱਛਮੀ ਉੱਤਰ ਪ੍ਰਦੇਸ਼ ’ਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਪਹਾੜੀਆਂ ਇਲਾਕੇ ’ਚ ਭਾਰੀ ਮੀਂਹ ਅਤੇ ਬਰਫਬਾਰੀ ਦੀ ਵੀ ਭਵਿੱਖਬਾਣੀ ਕੀਤੀ ਹੈ। ਇਸਦੇ ਨਾਲ ਹੀ ਪੰਜਾਬ ਦੇ ਕੁਝ ਹਿੱਸਿਆਂ ਚ ਗੜ੍ਹੇਮਾਰੀ ਹੋਣ ਦੀ ਵੀ ਸੰਭਾਵਨਾ ਜਤਾਈ ਹੈ। 

ਮੌਸਮ ਵਿਭਾਗ ਮੁਤਾਬਿਕ ਦਿੱਲੀ ਐਨਸੀਆਰ ’ਚ ਵੀ ਠੰਢ ਤੋਂ ਰਾਹਤ ਮਿਲੇਗੀ। ਇੱਥੇ ਸੋਮਵਾਰ ਨੂੰ ਵੀ ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗਾ। ਨਾਲ ਹੀ ਕਈ ਇਲਾਕਿਆਂ ਚ ਹਲਕਾ ਮੀਂਹ ਪੈ ਸਕਦਾ ਹੈ। 

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਰਾਕ ਗਾਰਡਨ ਘੁੰਮਣ ਵਾਲੇ ਸੈਲਾਨੀਆਂ ਲਈ ਅਹਿਮ ਖ਼ਬਰ, ਇਸ ਦੋ ਦਿਨ ਬੰਦ ਰਹੇਗਾ ਗਾਰਡਨ

Related Post