Punjab Weather Update: ਪੰਜਾਬ ’ਚ ਆਉਣ ਵਾਲੇ ਦਿਨਾਂ ’ਚ ਰਹੇਗਾ ਇਸ ਤਰ੍ਹਾ ਦਾ ਮੌਸਮ, ਅਲਰਟ ਹੋਇਆ ਜਾਰੀ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਭਾਰਤੀ ਮੌਸਮ ਵਿਭਾਗ ਨੇ ਦੇਸ਼ ਦੇ ਕੁਝ ਹਿੱਸਿਆਂ ਵਿੱਚ ਅਗਲੇ ਤਿੰਨ ਦਿਨਾਂ ਦੌਰਾਨ ਮੀਂਹ ਤੇ ਗੜੇ ਪੈਣ ਦੀ ਚਿਤਾਵਨੀ ਦਿੱਤੀ ਹੈ। ਟਵੀਟ ਵਿੱਚ ਵਿਭਾਗ ਨੇ ਦੱਸਿਆ ਹੈ ਕਿ ਉਤਰ-ਪੱਛਮ ਭਾਰਤ ਦੇ ਕਈ ਖਿੱਤਿਆਂ ਵਿਚ ਭਾਰੀ ਮੀਂਹ ਤੇ ਗੜੇ ਪੈਣ ਦੀ ਸੰਭਾਵਨਾ ਹੈ।

By  Aarti May 1st 2023 12:57 PM -- Updated: May 1st 2023 01:09 PM

Punjab Weather Update: ਪੰਜਾਬ ’ਚ ਇੱਕ ਵਾਰ ਫਿਰ ਤੋਂ ਮੌਸਮ ਆਪਣਾ ਮਿਜ਼ਾਜ ਬਦਲਣ ਵਾਲਾ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਦੱਸ ਦਈਏ ਕਿ ਇਨ੍ਹੀਂ ਦਿਨੀਂ ਦੇਸ਼ ਦੇ ਕਈ ਸੂਬਿਆਂ 'ਚ ਮਾਨਸੂਨ ਦਾ ਅਹਿਸਾਸ ਹੋ ਰਿਹਾ ਹੈ। ਉੱਥੇ ਹੀ ਆਉਣ ਵਾਲੇ ਦਿਨਾਂ ਚ ਪੰਜਾਬ ਸਣੇ ਕਈ ਸੂਬਿਆਂ ’ਚ ਮੀਂਹ ਅਤੇ ਗੜੇਮਾਰੀ ਪੈਣ ਦੀ ਸੰਭਾਵਨਾ ਜਤਾਈ ਗਈ ਹੈ। 

ਇਨ੍ਹਾਂ ਸੂਬਿਆਂ ’ਚ ਪੈ ਸਕਦਾ ਹੈ ਮੀਂਹ 

ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਜਾਰੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਿਕ ਤਾਮਿਲਨਾਡੂ, ਕੇਰਲ, ਕਰਨਾਟਕ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ, ਪੱਛਮੀ ਹਿਮਾਲੀਅਨ ਖੇਤਰ, ਉੱਤਰ-ਪੱਛਮ ਵਿੱਚ ਮੱਧ ਪ੍ਰਦੇਸ਼, ਛੱਤੀਸਗੜ੍ਹ ਵਿੱਚ 3 ਮਈ ਤੱਕ ਮੌਸਮ ਅਜਿਹਾ ਹੀ ਰਹੇਗਾ। 4 ਮਈ ਤੋਂ  ਬਾਅਦ ਮੌਸਮ ’ਚ ਤਬਦੀਲੀ ਦੀ ਸੰਭਾਵਨਾ ਹੈ। 

ਇਸ ਤੋਂ ਇਲਾਵਾ ਮੌਸਮ ਵਿਭਾਗ ਮੁਤਾਬਕ ਦੇਹਰਾਦੂਨ, ਪੁਣੇ, ਦਿੱਲੀ, ਭੋਪਾਲ, ਜਬਲਪੁਰ, ਕੋਹਿਮਾ, ਭੀਲਵਾੜਾ, ਜਲੰਧਰ, ਬਰੇਲੀ, ਗਯਾ ਅਤੇ ਹਰਦੋਈ ਵਿੱਚ 2 ਅਤੇ 3 ਮਈ ਨੂੰ ਘੱਟੋ-ਘੱਟ ਤਾਪਮਾਨ 20 ਜਾਂ ਇਸ ਤੋਂ ਘੱਟ ਰਹਿਣ ਦੀ ਸੰਭਾਵਨਾ ਹੈ। 


ਭਾਰੀ ਮੀਂਹ ਤੇ ਗੜੇਮਾਰੀ ਪੈਣ ਦੀ ਸੰਭਾਵਨਾ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਭਾਰਤੀ ਮੌਸਮ ਵਿਭਾਗ ਨੇ ਦੇਸ਼ ਦੇ ਕੁਝ ਹਿੱਸਿਆਂ ਵਿੱਚ ਅਗਲੇ ਤਿੰਨ ਦਿਨਾਂ ਦੌਰਾਨ ਮੀਂਹ ਤੇ ਗੜੇ ਪੈਣ ਦੀ ਚਿਤਾਵਨੀ ਦਿੱਤੀ ਹੈ। ਟਵੀਟ ਵਿੱਚ ਵਿਭਾਗ ਨੇ ਦੱਸਿਆ ਹੈ ਕਿ ਉਤਰ-ਪੱਛਮ ਭਾਰਤ ਦੇ ਕਈ ਖਿੱਤਿਆਂ ਵਿਚ ਭਾਰੀ ਮੀਂਹ ਤੇ ਗੜੇ ਪੈਣ ਦੀ ਸੰਭਾਵਨਾ ਹੈ।

ਐਤਵਾਰ ਨੂੰ ਪੰਜਾਬ ’ਚ ਰਿਹਾ ਘੱਟ ਤਾਪਮਾਨ

ਉੱਥੇ ਹੀ ਦੂਜੇ ਪਾਸੇ ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ 'ਚ ਮੀਂਹ ਅਤੇ ਜ਼ਿਆਦਾਤਰ ਹਿੱਸਿਆਂ 'ਚ ਬੱਦਲਵਾਈ ਕਾਰਨ ਪਾਰਾ 3.6 ਡਿਗਰੀ ਹੇਠਾਂ ਆ ਗਿਆ, ਜੋ ਕਿ ਆਮ ਨਾਲੋਂ 7.3 ਡਿਗਰੀ ਘੱਟ ਸੀ।

ਇਹ ਵੀ ਪੜ੍ਹੋ: Rule Change From May 1: ਅੱਜ ਤੋਂ ਬਦਲ ਗਏ ਹਨ ਇਹ ਨਿਯਮ, ਜਾਣੋ ਤੁਹਾਡੇ ’ਤੇ ਕੀ ਪਵੇਗਾ ਅਸਰ !

Related Post