ਪੰਜਾਬ ‘ਚ 24 ਤੇ 25 ਅਕਤੂਬਰ ਨੂੰ ਕੁਝ ਥਾਵਾਂ ਤੇ ਮੀਂਹ ਦੀ ਸੰਭਾਵਨਾ, ਜਾਣੋ ਆਪਣੇ ਇਲਾਕੇ ਦਾ ਹਾਲ
ਸਵੇਰ - ਸ਼ਾਮ ਦੇ ਮੌਸਮ 'ਚ ਹੋਇਆ ਬਦਲਾਅ
Punjab weather update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ ਅਤੇ ਅੱਜ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 24 ਅਤੇ 25 ਅਕਤੂਬਰ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਅਨੁਸਾਰ 24 ਅਕਤੂਬਰ ਨੂੰ ਦੱਖਣ-ਪੱਛਮੀ ਪੰਜਾਬ ਦੇ ਕੁਝ ਇਲਾਕਿਆਂ ਅਤੇ 25 ਅਕਤੂਬਰ ਨੂੰ ਉੱਤਰੀ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 26 ਅਕਤੂਬਰ ਤੋਂ ਮੌਸਮ ਦੁਬਾਰਾ ਖੁਸ਼ਕ ਰਹਿਣ ਦੀ ਉਮੀਦ ਹੈ।
ਇਸ ਸਮੇਂ ਸੂਬੇ ਵਿੱਚ ਔਸਤ ਤਾਪਮਾਨ ਵਿੱਚ 0.1 ਡਿਗਰੀ ਦਾ ਥੋੜ੍ਹਾ ਵਾਧਾ ਹੋਇਆ ਹੈ ਅਤੇ ਇਹ ਆਮ ਦੇ ਨੇੜੇ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 36.5 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਸਾਰ ਉੱਤਰੀ ਹਰਿਆਣਾ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਇੱਕ ਉੱਪਰੀ ਹਵਾ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ। 24 ਅਕਤੂਬਰ ਤੋਂ ਉੱਤਰ-ਪੱਛਮੀ ਭਾਰਤ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਦੇ ਮੌਸਮ ਨੂੰ ਪ੍ਰਭਾਵਿਤ ਕਰਨ ਦੀ ਉਮੀਦ ਹੈ। ਜੰਮੂ ਅਤੇ ਕਸ਼ਮੀਰ ਸਮੇਤ ਪਹਾੜੀ ਇਲਾਕਿਆਂ ਵਿੱਚ ਠੰਢ ਵਧ ਰਹੀ ਹੈ। ਪੰਜਾਬ ਵਿੱਚ ਸਵੇਰ ਅਤੇ ਰਾਤਾਂ ਵੀ ਠੰਢੀਆਂ ਰਹਿ ਰਹੀਆਂ ਹਨ, ਜਦੋਂ ਕਿ ਦਿਨ ਵੇਲੇ ਹਲਕੀ ਗਰਮੀ ਬਣੀ ਰਹਿੰਦੀ ਹੈ। ਅਗਲੇ ਕੁਝ ਦਿਨਾਂ ਤੱਕ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਹਿਣ ਦੀ ਉਮੀਦ ਹੈ।
ਇਹ ਵੀ ਪੜ੍ਹੋ :
ਉੱਥੇ ਹੀ ਘੱਟ ਤੋਂ ਘੱਟ ਤਾਪਮਾਨ ਦੀ ਗੱਲ ਕਰੀਏ ਦਾ ਬੀਤੇ ਦਿਨ ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ ਦਰਜ ਕੀਤਾ ਗਿਆ, ਜੋ ਕਿ 14.4 ਡਿਗਰੀ ਸੈਲਸੀਅਸ ਰਿਹਾ।
ਰਾਜਸਥਾਨ ਤੇ ਗੁਆਂਢੀ ਇਲਾਕਿਆਂ ‘ਚ ਉੱਪਰੀ ਹਵਾਵਾਂ ‘ਚ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਉੱਤਰੀ ਹਰਿਆਣਾ ਤੇ ਆਸ-ਪਾਸ ਦੇ ਇਲਾਕਿਆਂ ‘ਚ ਵੀ ਚੱਕਰਵਾਤੀ ਸਰਕੂਲੇਸ਼ਨ ਮੌਜੂਦ ਹੈ। ਮੌਸਮ ਵਿਭਾਗ ਮੁਤਾਬਕ 24 ਅਕਤੂਬਰ ਤੋਂ ਉੱਤਰ-ਪੱਛਮੀ ਭਾਰਤ ‘ਚ ਇੱਕ ਨਵੀਂ ਵੈਸਟਰਨ ਡਿਸਟਰਬੈਂਸ (ਪੱਛਮੀ ਗੜਬੜੀ) ਸਰਗਰਮ ਹੋ ਸਕਦੀ ਹੈ।
24 ਅਕਤੂਬਰ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਤੇ ਫਰੀਦਕੋਟ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। 25 ਅਕਤੂਬਰ ਨੂੰ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।