ਪੰਜਾਬ ’ਚ ਵਧਦੇ ਤਾਪਮਾਨ ਤੋਂ ਜਲਦ ਮਿਲੇਗੀ ਰਾਹਤ, ਆਉਣ ਵਾਲੇ 48 ਘੰਟਿਆਂ ’ਚ ਪਵੇਗਾ ਮੀਂਹ !

By  Aarti March 26th 2024 02:02 PM

Punjab Weather Update: ਪੰਜਾਬ ’ਚ ਇੱਕ ਵਾਰ ਮੌਸਮ ’ਚ ਤਬਦੀਲੀ ਦੇਖਣ ਨੂੰ ਮਿਲੇਗੀ। ਜਿਸ ਨਾਲ ਲੋਕਾਂ ਨੂੰ ਵਧਦੇ ਤਾਪਮਾਨ ਤੋਂ ਥੋੜੀ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਮੁਤਾਬਿਕ ਹਰਿਆਣਾ ਅਤੇ ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋਣ ਜਾ ਰਿਹਾ ਹੈ, ਜਿਸ ਕਾਰਨ ਸੂਬੇ ਦੇ ਕਈ ਹਿੱਸਿਆਂ ਵਿੱਚ ਤਿੰਨ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਹਾਲਾਂਕਿ ਪੰਜਾਬ ’ਚ ਵੱਖ-ਵੱਖ ਥਾਂਵਾਂ ’ਤੇ 28 ਤੇ 29 ਮਾਰਚ ਨੂੰ ਹਲਕੀ ਤੋਂ ਦਰਮਿਆਨੀ ਮੀਂਹ ਪੈ ਸਕਦਾ ਹੈ। ਜਿਸ ਕਾਰਨ ਕਿਸਾਨਾਂ ਨੂੰ ਕਣਕ ਦੀ ਫਸਲ ਦੀ ਵਾਢੀ ਵੇਲੇ ਧਿਆਨ ਦੇਣ ਦੀ ਲੋੜ ਹੈ।

ਪੰਜਾਬ ਦੇ ਮੌਸਮ ’ਚ ਆਵੇਗਾ ਤਬਦੀਲੀ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨ ਵਿਭਾਗ ਦੇ ਮੁਖੀ ਡਾ ਪਵਨੀਤ ਕੌਰ ਕਿੰਗਰਾ ਨੇ ਪੱਛਮੀ ਗੜਬੜੀ ਦੇ ਪ੍ਰਭਾਵ ਹੇਠ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ 28 ਤੇ 29 ਮਾਰਚ ਨੂੰ ਹਲਕੀ ਤੋਂ ਦਰਮਿਆਨੀ ਮੀਂਹ ਪੈ ਸਕਦਾ ਹੈ।  

ਕਿਸਾਨਾਂ ਨੂੰ ਸਾਵਧਾਨ ਰਹਿਣ ਦੀ ਲੋੜ

ਹਾਲਾਂਕਿ ਇਸ ਦਾ ਕਣਕ ਦੀ ਫਸਲ ਤੇ ਜਿਆਦਾ ਅਸਰ ਦੇਖਣ ਨੂੰ ਨਹੀਂ ਮਿਲੇਗਾ। ਪਰ ਇਹਨਾਂ ਦਿਨਾਂ ਦੌਰਾਨ ਕਿਸਾਨਾਂ ਨੂੰ ਵਾਢੀ ਵੇਲੇ ਧਿਆਨ ਦੇਣਾ ਚਾਹੀਦਾ ਹੈ। ਉਹਨਾਂ ਨੇ ਕਿਹਾ ਹੈ ਕਿ ਇਹਨਾਂ ਦੇ ਲਈ ਮੌਸਮ ਵਿੱਚ ਕਾਫੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਜਿਸ ਨੂੰ ਲੈ ਕੇ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ।

ਪਹਾੜਾਂ ’ਚ ਰਹੇਗਾ ਇਸ ਤਰ੍ਹਾਂ ਦਾ ਮੌਸਮ 

ਉੱਥੇ ਹੀ ਦੂਜੇ ਪਾਸੇ ਸ਼ਿਮਲਾ, ਕੁਫਰੀ ਅਤੇ ਨਲਦੇਹਰਾ ਵਿੱਚ ਵੀ ਹਲਕੀ ਬਾਰਿਸ਼ ਹੋਈ ਹੈ। ਵਿਭਾਗ ਮੁਤਾਬਕ ਮੈਦਾਨੀ ਇਲਾਕਿਆਂ 'ਚ ਭਾਰੀ ਤੂਫਾਨ ਅਤੇ ਭਾਰੀ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ, ਜਦਕਿ ਉੱਚੇ ਇਲਾਕਿਆਂ 'ਚ ਕਈ ਥਾਵਾਂ 'ਤੇ ਹਲਕੀ ਬਰਫਬਾਰੀ ਦੀ ਚਿਤਾਵਨੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ: AAP Protest Live: 'ਆਪ' ਦਾ ਦਿੱਲੀ 'ਚ ਹੰਗਾਮਾ ਜਾਰੀ, ਕਈ ਆਗੂ-ਵਰਕਰ ਹਿਰਾਸਤ 'ਚ; ਦਿੱਲੀ ਪੁਲਿਸ ਨੇ ਐਡਵਾਈਜ਼ਰੀ ਕੀਤੀ ਜਾਰੀ

 

Related Post