Punjab Weather Update : ਪੰਜਾਬ ਵਿੱਚ ਅੱਜ ਮੀਂਹ ਦੀ ਚੇਤਾਵਨੀ, 16 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ
ਜਾਣੋ ਕਿੱਥੇ ਕਿੱਥੇ ਪਵੇਗਾ ਮੀਂਹ
Rain warning in Punjab today : ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਸ਼ਾਮਲ ਹਨ।
ਇਸ ਤੋਂ ਬਾਅਦ 15 ਨਵੰਬਰ ਤੋਂ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਹਾਲਾਂਕਿ, ਰਾਤ ਅਤੇ ਸਵੇਰ ਦੇ ਸਮੇਂ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਪੰਜ ਦਿਨਾਂ ਲਈ ਸੂਬੇ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਬਦਲਾਅ ਆਉਣ ਦੀ ਉਮੀਦ ਨਹੀਂ ਹੈ।
ਇਹ ਵੀ ਪੜ੍ਹੋ :
ਸ਼ੁੱਕਰਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਜੋ ਆਮ ਨਾਲੋਂ 2.1 ਡਿਗਰੀ ਵੱਧ ਸੀ। ਫਰੀਦਕੋਟ 31.9 ਡਿਗਰੀ ਨਾਲ ਪੰਜਾਬ ਦਾ ਸਭ ਤੋਂ ਗਰਮ ਸਥਾਨ ਸੀ। ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 1.8 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਜੋ ਆਮ ਨਾਲੋਂ 5.9 ਡਿਗਰੀ ਵੱਧ ਸੀ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 14.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੂਬੇ ਵਿੱਚ ਸਭ ਤੋਂ ਘੱਟ ਹੈ। ਪਠਾਨਕੋਟ ਵਿੱਚ ਸ਼ੁੱਕਰਵਾਰ ਨੂੰ 0.8 ਮਿਲੀਮੀਟਰ ਮੀਂਹ ਪਿਆ, ਜਦੋਂ ਕਿ ਸੂਬੇ ਦੇ ਕੁਝ ਹੋਰ ਸਥਾਨਾਂ 'ਤੇ ਬਹੁਤ ਹਲਕੀ ਬਾਰਿਸ਼ ਹੋਈ।
ਇਹ ਵੀ ਪੜ੍ਹੋ :
ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 29.2 ਡਿਗਰੀ, ਲੁਧਿਆਣਾ ਵਿੱਚ 30.2 ਡਿਗਰੀ, ਪਟਿਆਲਾ ਵਿੱਚ 29.7 ਡਿਗਰੀ, ਪਠਾਨਕੋਟ ਵਿੱਚ 27.6 ਡਿਗਰੀ, ਬਠਿੰਡਾ ਵਿੱਚ 29.5 ਡਿਗਰੀ, ਐਸਬੀਐਸ ਨਗਰ ਵਿੱਚ 30.0 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 19.4 ਡਿਗਰੀ, ਲੁਧਿਆਣਾ ਵਿੱਚ 15.5 ਡਿਗਰੀ, ਪਟਿਆਲਾ ਵਿੱਚ 15.8 ਡਿਗਰੀ, ਪਠਾਨਕੋਟ ਵਿੱਚ 17.8 ਡਿਗਰੀ ਅਤੇ ਗੁਰਦਾਸਪੁਰ ਵਿੱਚ 18.9 ਡਿਗਰੀ ਰਿਹਾ।
ਪੰਜਾਬ ਦੇ ਨਾਲ ਹੀ ਅੱਜ ਚੰਡੀਗੜ੍ਹ ਤੇ ਪੰਚਕੂਲਾ ਵਿਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿ ਸਕਦੀ ਹੈ। ਮੌਸਮ ਵਿਚ ਬਦਲਾਅ ਕਾਰਨ ਦਿਨ ਦੇ ਤਾਪਮਾਨ ਵਿਚ ਗਿਰਾਵਟ ਆ ਸਕਦੀ ਹੈ, ਜਿਸ ਨਾਲ ਠੰਢ ਦਾ ਪ੍ਰਭਾਵ ਵਧਣ ਦੀ ਸੰਭਾਵਨਾ ਹੈ।