Rainfall Alert In Punjab: ਪੰਜਾਬ-ਹਰਿਆਣਾ ਚ ਹੋਵੇਗੀ ਤੂਫਾਨੀ ਬਾਰਿਸ਼, ਜਾਣੋ ਦੇਸ਼ ਭਰ ਕਿਵੇਂ ਦਾ ਰਹੇਗਾ ਮੌਸਮ
ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਗੜੇਮਾਰੀ, ਹਨੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਉੱਤਰੀ ਹਰਿਆਣਾ ਅਤੇ ਉੱਤਰ-ਪੱਛਮੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਅਤੇ ਤੂਫਾਨ ਦੀ ਸੰਭਾਵਨਾ ਹੈ। ਕੇਰਲ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Rainfall Alert In Punjab: ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਮੌਸਮ ਦੇ ਵੱਖ-ਵੱਖ ਰੂਪ ਦੇਖਣ ਨੂੰ ਮਿਲ ਰਹੇ ਹਨ। ਦੇਸ਼ ਦੇ ਕੁਝ ਹਿੱਸਿਆਂ 'ਚ ਬਾਰਿਸ਼ ਅਤੇ ਬਰਫਬਾਰੀ ਹੋ ਰਹੀ ਹੈ, ਜਦਕਿ ਕੁਝ ਇਲਾਕਿਆਂ 'ਚ ਭਿਆਨਕ ਗਰਮੀ ਦੀ ਲਹਿਰ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਕ 29 ਅਪ੍ਰੈਲ ਨੂੰ ਬਿਹਾਰ, ਝਾਰਖੰਡ ਅਤੇ ਪੱਛਮੀ ਬੰਗਾਲ 'ਚ ਹੀਟ ਵੇਵ ਆਉਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਗੜੇਮਾਰੀ, ਹਨੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਜਦਕਿ ਉੱਤਰੀ ਹਰਿਆਣਾ ਅਤੇ ਉੱਤਰ-ਪੱਛਮੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਅਤੇ ਤੂਫਾਨ ਦੀ ਸੰਭਾਵਨਾ ਹੈ। ਕੇਰਲ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 29 ਅਪ੍ਰੈਲ ਨੂੰ ਬਿਹਾਰ, ਝਾਰਖੰਡ ਅਤੇ ਪੱਛਮੀ ਬੰਗਾਲ 'ਚ ਹੀਟ ਵੇਵ ਆਉਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਇਸ ਪੂਰੇ ਹਫਤੇ ਦਿੱਲੀ 'ਚ ਆਸਮਾਨ ਸਾਫ ਰਹੇਗਾ ਅਤੇ ਤਾਪਮਾਨ ਵਧੇਗਾ। ਹਾਲਾਂਕਿ, ਅੱਜ ਤੋਂ 3 ਦਿਨਾਂ ਤੱਕ ਦਿੱਲੀ ਵਿੱਚ ਤੇਜ਼ ਹਵਾਵਾਂ ਚੱਲਣਗੀਆਂ ਅਤੇ ਬੱਦਲਾਂ ਦੀ ਹਲਚਲ ਵੀ ਜਾਰੀ ਰਹੇਗੀ। ਆਈਐਮਡੀ ਦੇ ਅਨੁਸਾਰ, ਇਸ ਹਫ਼ਤੇ ਦੌਰਾਨ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 38 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਘੱਟੋ-ਘੱਟ ਤਾਪਮਾਨ 22 ਤੋਂ 24 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਅੰਦਰ ਹਵਾਲਾਤੀ ਨੇ ਜੇਲ੍ਹ ਸੁਪਰੀਟੈਂਡੈਂਟ ’ਤੇ ਕੀਤਾ ਜਾਨਲੇਵਾ ਹਮਲਾ