PTC News
Search

Rajasthan Police ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ : ਜਥੇਦਾਰ ਕੁਲਦੀਪ ਸਿੰਘ ਗੜਗੱਜ

Gurdwara Baba Deep Singh ji Ganganagar : ਸਿੱਖ ਆਗੂ ਤੇਜਿੰਦਰਪਾਲ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਵਰਤਾਰਾ ਹੈ ਅਤੇ ਇਸ ਘਟਨਾ ਪਿੱਛੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

By  KRISHAN KUMAR SHARMA October 5th 2026 06:27 PM -- Updated: October 5th 2026 06:30 PM

Baba Deep Singh Gurdwara Sahib Incident : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿਖੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਅੰਦਰ ਰਾਜਸਥਾਨ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨਾਲ ਗੁਰੂ ਘਰ ਦੇ ਅਦਬ ਸਤਿਕਾਰ ਅਤੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ।

ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਦੇ ਲੰਗਰ ਵਿੱਚ ਰਸਦਾਂ ਖੰਡਾਈਆਂ ਗਈਆਂ, ਗੁਰੂ ਘਰ ਦੀ ਹਦੂਦ ਅੰਦਰ ਤੋੜਭੰਨ ਕਰਦਿਆਂ ਕੌਮੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਤੇ ਹੋਰ ਸ਼ਹੀਦ ਸਿੰਘਾਂ ਦੀਆਂ ਤਸਵੀਰਾਂ ਵਾਲੇ ਪੋਸਟਰ ਵੀ ਪਾੜੇ ਗਏ ਹਨ। ਪੁਲਿਸ ਵੱਲੋਂ ਸਥਾਨਕ ਸਿੱਖ ਆਗੂ ਤੇਜਿੰਦਰਪਾਲ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਵਰਤਾਰਾ ਹੈ ਅਤੇ ਇਸ ਘਟਨਾ ਪਿੱਛੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ...

Rajasthan Police ਵੱਲੋਂ ਗੁਰਦੁਆਰਾ ਸਾਹਿਬ 'ਚ ਬੇਅਦਬੀ ਅਤੇ ਭੰਨਤੋੜ, ਮੁੱਖ ਪ੍ਰਬੰਧਕ ਨੂੰ ਹਿਰਾਸਤ 'ਚ ਲਿਆ, SGPC ਨੇ ਘਟਨਾ ਦੀ ਕੀਤੀ ਨਿੰਦਾ

ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਦਾ ਕੋਈ ਮਸਲਾ ਸੀ ਤਾਂ ਉਸ ਵਾਸਤੇ ਮਰਯਾਦਾ ਅਨੁਸਾਰ ਤੇ ਕਾਨੂੰਨੀ ਚਾਰਾਜੋਈ ਰਾਹੀਂ ਕਾਰਜ ਕਰਨਾ ਚਾਹੀਦੀ ਸੀ ਨਾ ਕਿ ਸਿੱਖ ਧਾਰਮਿਕ ਅਸਥਾਨ ਅੰਦਰ ਇਸ ਤਰ੍ਹਾਂ ਦਾਖਲ ਹੋ ਕੇ ਤੋੜਭੰਨ ਕਰਨੀ ਸੀ। ਉਨ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਭਾਈ ਤੇਜਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਤੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਪੂਰੀ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਗੁਰੂ ਘਰ ਅੰਦਰ ਤੋੜਭੰਨ ਕਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਸਿੱਖਾਂ ਵੱਲੋਂ ਕਿਸੇ ਵੀ ਸਿੱਖ ਆਗੂ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਭਾਈ ਤੇਜਿੰਦਰਪਾਲ ਸਿੰਘ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਦੀ ਅਗਵਾਈ ਵਿੱਚ ਇੱਕ ਸਿੱਖ ਵਫ਼ਦ ਸ੍ਰੀ ਗੰਗਾਨਗਰ ਵਿਖੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਆਇਆ ਹੈ, ਜਿਸ ਤੋਂ ਸਾਹਮਣੇ ਆਇਆ ਹੈ ਕਿ ਰਾਜਸਥਾਨ ਪੁਲਿਸ ਵੱਲੋਂ ਬਹੁਤ ਹੀ ਗੈਰ-ਮਰਯਾਦਾ ਵਾਲੀ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ...

PSEB : ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 10ਵੀ ਤੇ 12ਵੀਂ ਸ਼੍ਰੇਣੀ ਦੀਆਂ 2027 ਪ੍ਰੀਖਿਆਵਾਂ ਫਾਰਮ ਤੇ ਫੀਸ ਸ਼ਡਿਊਲ ਕੀਤਾ ਜਾਰੀ

SIR Form 6 Row : ਸੁਪਰੀਮ ਕੋਰਟ ਨੇ ਸੋਧੇ ਫਾਰਮ 6 ਨੂੰ ਮਨਜੂਰੀ ਨਹੀਂ ਦਿੱਤੀ; CJI ਨੇ ਕੀਤਾ ਸਪੱਸ਼ਟ, ਜਾਣੋ ਕੀ ਹੈ ਵਿਵਾਦ ?

Related Post