Rajpura 3 Siblings Death Case : ਰਾਜਪੁਰਾ ’ਚ 3 ਬੱਚਿਆਂ ਦੀ ਮੌਤ ਦਾ ਮਾਮਲਾ; ਅਦਾਲਤ ਨੇ ਮੁਲਜ਼ਮ ਮਾਪਿਆਂ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਦੱਸ ਦਈਏ ਕਿ ਪੇਸ਼ੀ ਦੌਰਾਨ ਬੱਚਿਆਂ ਦੇ ਪਰਿਵਾਰਿਕ ਮੈਂਬਰ ਵੀ ਅਦਾਲਤ ਦੇ ਬਾਹਰ ਮੌਜੂਦ ਰਹੇ। ਦੱਸਣਯੋਗ ਹੈ ਕਿ ਹਾਦਸੇ ਮਗਰੋਂ ਬੱਚਿਆਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਸੀ ਪਰ ਪਰਿਵਾਰਿਕ ਮੈਂਬਰ ਮ੍ਰਿਤਕ ਬੱਚਿਆਂ ਦੇ ਮਾਤਾ ਪਿਤਾ ਦੇ ਖਿਲਾਫ ਪਰਚਾ ਦਰਜ ਕਰਨ ਦੀ ਮੰਗ ਕਰ ਰਹੇ ਸੀ

By  Aarti May 27th 2026 06:02 PM

Rajpura 3 Siblings Death Case : ਰਾਜਪੁਰਾ ’ਚ 25 ਮਈ ਨੂੰ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਸੀ ਜਿਸ ’ਚ ਮਾਂ ਪਿਓ ਵੱਲੋਂ ਆਪਣੇ ਬੱਚਿਆਂ ਦੇ ਹੱਥ ਪੈਰ ਬੰਨ੍ਹ ਕੇ ਨਹਿਰ ’ਚ ਸੁੱਟਿਆ ਗਿਆ ਸੀ। ਇਸ ਮਾਮਲੇ ’ਚ ਹੁਣ ਮੁਲਜ਼ਮ ਮਾਂ ਪਿਓ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ। ਜਿਸ ’ਚ ਅਦਾਲਤ ਨੇ ਪੁਲਿਸ ਨੂੰ ਦੋਹਾਂ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। 

ਦੱਸ ਦਈਏ ਕਿ ਪੇਸ਼ੀ ਦੌਰਾਨ ਬੱਚਿਆਂ ਦੇ ਪਰਿਵਾਰਿਕ ਮੈਂਬਰ ਵੀ ਅਦਾਲਤ ਦੇ ਬਾਹਰ ਮੌਜੂਦ ਰਹੇ। ਦੱਸਣਯੋਗ ਹੈ ਕਿ ਹਾਦਸੇ ਮਗਰੋਂ ਬੱਚਿਆਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਸੀ ਪਰ ਪਰਿਵਾਰਿਕ ਮੈਂਬਰ ਮ੍ਰਿਤਕ ਬੱਚਿਆਂ ਦੇ ਮਾਤਾ ਪਿਤਾ ਦੇ ਖਿਲਾਫ ਪਰਚਾ ਦਰਜ ਕਰਨ ਦੀ ਮੰਗ ਕਰ ਰਹੇ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰ ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ। 

ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਖੇੜੀ ਗੰਡਿਆ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜਿਨ੍ਹਾਂ ਵੱਲੋਂ 25 ਮਈ ਨੂੰ ਬੱਚਿਆਂ ਨੂੰ ਨਹਿਰ ਵਿੱਚ ਸੁੱਟਿਆ ਗਿਆ ਸੀ ਉਹਨਾਂ ਨੂੰ ਗ੍ਰਿਫਤਾਰ ਕਰਕੇ ਰਾਜਪੁਰਾ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ।

ਕਾਬਿਲੇਗੌਰ ਹੈ ਕਿ ਮਾਪਿਆਂ ਵੱਲੋਂ ਪਹਿਲਾਂ ਬੱਚਿਆਂ ਦੇ ਹੱਥ ਬੰਨ੍ਹ ਕੇ ਨਹਿਰ ’ਚ ਸੁੱਟਿਆ ਗਿਆ ਇਸ ਤੋਂ ਬਾਅਦ ਉਨ੍ਹਾਂ ਨੇ ਆਪ ਨਹਿਰ ’ਚ ਛਾਲ ਮਾਰ ਦਿੱਤੀ। ਨਹਿਰ ਵਿੱਚ ਲੋਕਾਂ ਨੂੰ ਡੁੱਬਦੇ ਦੇਖ ਕੇ, ਰਾਹਗੀਰਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ, ਹਰਪ੍ਰਭਜੋਤ ਸਿੰਘ ਅਤੇ ਜਸਵਿੰਦਰ ਕੌਰ ਨੂੰ ਸੁਰੱਖਿਅਤ ਬਚਾ ਲਿਆ ਗਿਆ, ਪਰ ਤਿੰਨੋਂ ਬੱਚੇ ਤੇਜ਼ ਵਹਾਅ ਵਿੱਚ ਵਹਿ ਗਏ ਅਤੇ ਆਪਣੀ ਜਾਨ ਗੁਆ ​​ਬੈਠੇ।

ਬੱਚਿਆਂ ਦੀਆਂ ਲਾਸ਼ਾਂ ਬਾਅਦ ਵਿੱਚ ਲਗਭਗ ਇੱਕ ਕਿਲੋਮੀਟਰ ਦੂਰ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਜੋੜੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ। ਇਸ ਘਟਨਾ ਤੋਂ ਬਾਅਦ ਪੂਰਾ ਇਲਾਕਾ ਸੋਗ ਅਤੇ ਸਦਮੇ ਆ ਗਿਆ। 

ਇਹ ਵੀ ਪੜ੍ਹੋ  : Amritsar ’ਚ ਸਥਿਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਲੱਗੀ ਅਚਾਨਕ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

Related Post