Rajvir Jawanda ਅਲਵਿਦਾ ! ਗਾਇਕ ਦੀ ਆਖ਼ਰੀ ਤਸਵੀਰ ਆਈ ਸਾਹਮਣੇ, ਦੇਖ ਕੇ ਹਰ ਕੋਈ ਹੋ ਰਿਹਾ ਭਾਵੁਕ
Rajvir Jawanda Last Photo : ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਅੱਜ (9 ਅਕਤੂਬਰ) ਨੂੰ ਉਨ੍ਹਾਂ ਦੇ ਜੱਦੀ ਪਿੰਡ ਪੌਨਾ ਲੁਧਿਆਣਾ ਵਿੱਚ ਅੰਤਿਮ ਵਿਦਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਜਲਦੀ ਹੀ ਪਿੰਡ ਦੇ ਖੇਡ ਗਰਾਊਂਡ ’ਚ ਕੀਤਾ ਜਾਵੇਗਾ ,ਜੋ ਜਵੰਦਾ ਦੇ ਘਰ ਦੇ ਬਿਲਕੁੱਲ ਨੇੜੇ ਹੈ। ਇਸ ਦੌਰਾਨ ਗਾਇਕ ਦੀ ਮ੍ਰਿਤਕ ਦੇਹ ਪਿੰਡ ਪੌਨਾ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਹੈ , ਜਿਥੋਂ ਉਨ੍ਹਾਂ ਦੀ ਆਖਰੀ ਤਸਵੀਰ ਸਾਹਮਣੇ ਆਈ ਹੈ
Rajvir Jawanda Last Photo :ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਅੱਜ (9 ਅਕਤੂਬਰ) ਨੂੰ ਉਨ੍ਹਾਂ ਦੇ ਜੱਦੀ ਪਿੰਡ ਪੌਨਾ ਲੁਧਿਆਣਾ ਵਿੱਚ ਅੰਤਿਮ ਵਿਦਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਜਲਦੀ ਹੀ ਪਿੰਡ ਦੇ ਖੇਡ ਗਰਾਊਂਡ ’ਚ ਕੀਤਾ ਜਾਵੇਗਾ ,ਜੋ ਜਵੰਦਾ ਦੇ ਘਰ ਦੇ ਬਿਲਕੁੱਲ ਨੇੜੇ ਹੈ। ਇਸ ਦੌਰਾਨ ਗਾਇਕ ਦੀ ਮ੍ਰਿਤਕ ਦੇਹ ਪਿੰਡ ਪੌਨਾ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਹੈ , ਜਿਥੋਂ ਉਨ੍ਹਾਂ ਦੀ ਆਖਰੀ ਤਸਵੀਰ ਸਾਹਮਣੇ ਆਈ ਹੈ। ਰਾਜਵੀਰ ਜਵੰਦਾ ਦੇ ਸਿਰ 'ਤੇ ਲਾਲ ਰੰਗ ਪੱਗ ਬੰਨ੍ਹੀ ਹੋਈ ਹੈ। ਹਰ ਕੋਈ ਰਾਜਵੀਰ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚ ਰਿਹਾ ਹੈ ਅਤੇ ਦੇਖ ਕੇ ਭਾਵੁਕ ਹੋ ਰਿਹਾ ਹੈ।
ਦੱਸ ਦੇਈਏ ਕਿ ਰਾਜਵੀਰ ਜਵੰਦਾ ਦਾ ਕੱਲ੍ਹ ਬੁੱਧਵਾਰ (8 ਅਕਤੂਬਰ) ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨੇ 35 ਸਾਲ ਦੀ ਛੋਟੀ ਉਮਰ ਵਿੱਚ ਸਵੇਰੇ 10:55 ਵਜੇ ਆਖਰੀ ਸਾਹ ਲਿਆ। ਫੋਰਟਿਸ ਹਸਪਤਾਲ ਨੇ ਇੱਕ ਮੈਡੀਕਲ ਬੁਲੇਟਿਨ ਵਿੱਚ ਕਿਹਾ ਕਿ ਜਵੰਦਾ ਦੇ ਮਲਟੀ-ਆਰਗਨ ਫੇਲ੍ਹ ਹੋ ਗਏ ਸਨ।
ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪਹਿਲਾਂ ਮੋਹਾਲੀ ਦੇ ਸੈਕਟਰ 71 ਸਥਿਤ ਉਨ੍ਹਾਂ ਦੇ ਘਰ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮਾਂ, ਪਤਨੀ ਅਤੇ ਬੱਚਿਆਂ ਨੇ ਅੰਤਿਮ ਦਰਸ਼ਨ ਕੀਤੇ। ਫਿਰ ਮੋਹਾਲੀ ਦੇ ਫੇਜ਼ 6 ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਕੀਤਾ ਗਿਆ।ਉਸ ਤੋਂ ਬਾਅਦ ਦੇਰ ਸ਼ਾਮ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਜੱਦੀ ਪਿੰਡ ਪੌਨਾ ਲਿਜਾਇਆ ਗਿਆ ਅਤੇ ਉਨ੍ਹਾਂ ਦੇ ਜੱਦੀ ਘਰ ਵਿੱਚ ਰੱਖਿਆ ਗਿਆ ਹੈ।
27 ਸਤੰਬਰ ਨੂੰ ਵਾਪਰਿਆ ਸੀ ਹਾਦਸਾ
ਰਾਜਵੀਰ ਜਵੰਦਾ 27 ਸਤੰਬਰ ਨੂੰ ਆਪਣੀ ਬਾਈਕ ‘ਤੇ ਸ਼ਿਮਲਾ ਜਾਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਜਿਸ ਤੋਂ ਬਾਅਦ ਰਾਜਵੀਰ ਜਵੰਦਾ ਨੂੰ ਦੁਪਹਿਰ 1:45 ਵਜੇ ਫੋਰਟਿਸ ਹਸਪਤਾਲ ਲਿਆਂਦਾ ਗਿਆ ਸੀ। ਉਸਦੇ ਸਿਰ ਅਤੇ ਰੀੜ੍ਹ ਦੀ ਹੱਡੀ 'ਤੇ ਗੰਭੀਰ ਸੱਟਾਂ ਲੱਗੀਆਂ ਸਨ। ਡਾਕਟਰਾਂ ਅਨੁਸਾਰ ਉਸਨੂੰ ਦਿਲ ਦਾ ਦੌਰਾ ਵੀ ਪਿਆ ਸੀ। ਉਸਦੀ ਹਾਲਤ ਬਹੁਤ ਨਾਜ਼ੁਕ ਸੀ। ਰਾਜਵੀਰ 11 ਦਿਨਾਂ ਤੋਂ ਲਗਾਤਾਰ ਵੈਂਟੀਲੇਟਰ 'ਤੇ ਸੀ।