ਰਾਜਵੰਤ ਸਿੰਘ, ਭਜਨੀਕ ਸਿੰਘ ਤੇ ਗੁਰਦਰਸ਼ਨ ਸਿੰਘ ਨੂੰ ਲਗਾਈ ਧਾਰਮਿਕ ਸਜ਼ਾ, ਥਮਿੰਦਰ ਸਿੰਘ ਨੂੰ ਪੰਥ 'ਚੋਂ ਛੇਕਿਆ

By  Ravinder Singh November 26th 2022 01:57 PM -- Updated: November 26th 2022 05:10 PM

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਭਾਈ ਸੁਖਦੇਵ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਸ਼ਾਮਲ ਹੋਏ।


ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਚੀਨ 'ਚੋਂ ਛਪਾਈ ਕਰਵਾਉਣ ਉਤੇ ਰਾਜਵੰਤ ਸਿੰਘ, ਭਜਨੀਕ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ। ਅਮਰੀਕਾ 'ਚ ਥਮਿੰਦਰ ਸਿੰਘ ਵੱਲੋਂ ਪਾਵਨ ਸਰੂਪਾਂ ਦੀ ਛਪਾਈ ਦੇ ਮਾਮਲੇ 'ਚ ਗੁਰਦਰਸ਼ਨ ਸਿੰਘ ਨੇ ਲਿਖਤੀ ਰੂਪ 'ਚ ਮੁਆਫ਼ੀਨਾਮਾ ਭੇਜਿਆ ਕਿਉਂਕਿ ਪਾਸਪੋਰਟ ਦੀ ਦਿੱਕਤ ਕਾਰਨ ਉਹ ਅੰਮ੍ਰਿਤਸਰ ਨਹੀਂ ਪੁੱਜ ਸਕੇ।  ਇਨ੍ਹਾਂ ਉੱਪਰ ਪਾਵਨ ਸਰੂਪਾਂ ਨੂੰ ਡੱਬਿਆਂ 'ਚ ਪੈਕ ਕਰ ਕੇ ਪਾਰਸਲ ਕਰਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਵੰਡਣ ਦੇ ਇਲਜ਼ਾਮ ਹਨ। 5 ਸਿੰਘ ਸਾਹਿਬਾਨ ਨੇ ਰਾਜਵੰਤ ਸਿੰਘ, ਭਜਨੀਕ ਸਿੰਘ ਤੇ ਗੁਰਦਰਸ਼ਨ ਸਿੰਘ ਨੂੰ ਧਾਰਮਿਕ ਸਜ਼ਾ ਲਗਾਈ ਹੈ। ਸਿੰਘ ਸਾਹਿਬਾਨ ਦੇ ਹੁਕਮ ਮੁਤਾਬਿਕ 11 ਦਿਨ ਨੇੜਲੇ ਗੁਰਦੁਆਰਾ ਸਾਹਿਬ 'ਚ ਇਕ ਘੰਟਾ ਜੋੜੇ, ਭਾਂਡੇ ਸਾਫ਼ ਕਰਨ, 1 ਸਹਿਜ ਪਾਠ ਕਰਨ ਤੇ 125 ਡਾਲਰ ਸੇਵਾ ਗੋਲਕ 'ਚ ਪਾਉਣ ਤੇ ਕੜਾਹ ਪ੍ਰਸ਼ਾਦ ਕਰਵਾ ਕੇ ਅਰਦਾਸ ਕਰਵਾ ਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਰਿਪੋਰਟ ਭੇਜਣ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਵੱਲੋਂ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੇ ਵਿਖਾਵੇ ਨੂੰ ਲੈ ਕੇ ਅਹਿਮ ਐਲਾਨ

ਇਸ ਤੋਂ ਇਲਾਵਾ ਸੁੱਚਾ ਸਿੰਘ ਲੰਗਾਹ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਪਰਾਈ ਇਸਤਰੀ ਨਾਲ ਗਮਨ ਦੀ ਗੱਲ ਕਬੂਲੀ। ਉਨ੍ਹਾਂ ਨੂੰ 5 ਸਾਲ ਬਾਅਦ ਮੁਆਫੀ ਮਿਲ ਗਈ ਹੈ। ਸਿੰਘ ਸਾਹਿਬਾਨ ਨੇ ਲੰਗਾਹ ਨੂੰ  21 ਦਿਨ ਦੀ ਸੇਵਾ ਲਗਾਈ ਹੈ। 1 ਘੰਟਾ ਕੀਰਤਨ ਪਰਿਕਰਮਾ 'ਚ ਕੀਰਤਨ ਸਰਵਣ ਕਰਨ, 1 ਪਾਠ ਜਪੁਜੀ ਸਾਹਿਬ, 1 ਘੰਟਾ ਬਰਤਨ ਸਾਫ ਕਰਨ ਆਦਿ ਸੇਵਾ ਲਗਾਈ ਹੈ। ਸੁੱਚਾ ਸਿੰਘ ਲੰਗਾਹ ਨੇ ਪੰਜ ਪਿਆਰਿਆਂ ਅੱਗੇ ਪੇਸ਼ ਹੋ ਕੇ ਦੁਬਾਰਾ ਅੰਮ੍ਰਿਤਪਾਨ ਕੀਤਾ। ਸੁੱਚਾ ਸਿੰਘ ਲੰਗਾਹ 5 ਸਾਲ ਕਿਸੇ ਵੀ ਗੁਰਦੁਆਰਾ ਕਮੇਟੀ ਦਾ ਮੈਂਬਰ ਨਹੀਂ ਬਣ ਸਕਣਗੇ।

Related Post