Aam Aadmi party ਤੇ ਅਰਵਿੰਦ ਕੇਜਰੀਵਾਲ ਨੂੰ ਲੱਗਿਆ ਵੱਡਾ ਝਟਕਾ; 7 ਸੰਸਦ ਮੈਂਬਰਾਂ ਨੂੰ ਲੈ ਕੇ ਰਾਜ ਸਭਾ ਚੇਅਰਮੈਨ ਨੇ ਲਿਆ ਵੱਡਾ ਫੈਸਲਾ
ਆਮ ਆਦਮੀ ਪਾਰਟੀ ਦੇ ਸੱਤ ਸੰਸਦ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ, ਰਾਜ ਸਭਾ ਵਿੱਚ ਭਾਜਪਾ ਸੰਸਦ ਮੈਂਬਰਾਂ ਦੀ ਗਿਣਤੀ 113 ਹੋ ਗਈ ਹੈ, ਜਿਨ੍ਹਾਂ ਵਿੱਚ ਰਾਸ਼ਟਰਪਤੀ ਦੁਆਰਾ ਨਾਮਜ਼ਦ ਪੰਜ ਮੈਂਬਰ ਸ਼ਾਮਲ ਹਨ।
ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਲੱਗਾ ਹੈ। ਰਾਜ ਸਭਾ ਚੇਅਰਮੈਨ ਨੇ ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ ਸੱਤ ਸੰਸਦ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਜ ਸਭਾ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਇਨ੍ਹਾਂ ਸੱਤ ਆਗੂਆਂ ਦੇ ਨਾਮ ਭਾਜਪਾ ਸੰਸਦ ਮੈਂਬਰਾਂ ਦੀ ਸੂਚੀ ਵਿੱਚ ਸ਼ਾਮਲ ਕਰ ਦਿੱਤੇ ਹਨ।
ਆਮ ਆਦਮੀ ਪਾਰਟੀ ਦੇ ਸੱਤ ਸੰਸਦ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ, ਰਾਜ ਸਭਾ ਵਿੱਚ ਭਾਜਪਾ ਸੰਸਦ ਮੈਂਬਰਾਂ ਦੀ ਗਿਣਤੀ 113 ਹੋ ਗਈ ਹੈ, ਜਿਨ੍ਹਾਂ ਵਿੱਚ ਰਾਸ਼ਟਰਪਤੀ ਦੁਆਰਾ ਨਾਮਜ਼ਦ ਪੰਜ ਮੈਂਬਰ ਸ਼ਾਮਲ ਹਨ।
ਦੱਸ ਦਈਏ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ 'ਆਪ' ਸੰਸਦ ਮੈਂਬਰਾਂ ਵਿੱਚ ਅਸ਼ੋਕ ਕੁਮਾਰ ਮਿੱਤਲ, ਰਾਘਵ ਚੱਢਾ, ਹਰਭਜਨ ਸਿੰਘ, ਸੰਦੀਪ ਕੁਮਾਰ ਪਾਠਕ, ਵਿਕਰਮਜੀਤ ਸਿੰਘ ਸਾਹਨੀ, ਸਵਾਤੀ ਮਾਲੀਵਾਲ ਅਤੇ ਰਾਜੇਂਦਰ ਗੁਪਤਾ ਸ਼ਾਮਲ ਹਨ।
'ਆਪ' ਕੋਲ ਸਿਰਫ਼ ਤਿੰਨ ਸੰਸਦ ਮੈਂਬਰ ਬਚੇ
ਕਾਬਿਲੇਗੌਰ ਹੈ ਕਿ ਸ਼ੁੱਕਰਵਾਰ ਨੂੰ, ਰਾਘਵ ਚੱਢਾ ਅਤੇ ਸੰਦੀਪ ਪਾਠਕ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਸੰਸਦ ਮੈਂਬਰਾਂ ਦਾ ਮਠਿਆਈਆਂ ਨਾਲ ਪਾਰਟੀ ਵਿੱਚ ਸਵਾਗਤ ਕੀਤਾ। ਸੱਤ 'ਆਪ' ਸੰਸਦ ਮੈਂਬਰਾਂ ਦੇ ਭਾਜਪਾ ਵਿੱਚ ਰਲੇਵੇਂ ਤੋਂ ਬਾਅਦ, ਪਾਰਟੀ ਕੋਲ ਹੁਣ ਸਿਰਫ਼ ਤਿੰਨ ਸੰਸਦ ਮੈਂਬਰ ਸੰਜੇ ਸਿੰਘ, ਨਾਰਾਇਣ ਦਾਸ ਗੁਪਤਾ ਅਤੇ ਸੰਤ ਬਲਬੀਰ ਸਿੰਘ ਬਚੇ ਹਨ।
ਸੰਜੇ ਸਿੰਘ ਦਾ ਭਾਜਪਾ ਅਤੇ ਬਾਗ਼ੀ ਸੰਸਦ ਮੈਂਬਰਾਂ 'ਤੇ ਹਮਲਾ
ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਸੰਸਦ ਮੈਂਬਰਾਂ ਦੇ ਦਲ ਬਦਲੀ 'ਤੇ ਜਾਹਿਰ ਕੀਤਾ। ਉਨ੍ਹਾਂ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ, ਆਮ ਆਦਮੀ ਪਾਰਟੀ ਤੋਂ ਸੱਤ ਸੰਸਦ ਮੈਂਬਰਾਂ ਦੇ ਜਾਣ ਨੂੰ ਗੈਰ-ਕਾਨੂੰਨੀ ਐਲਾਨ ਦਿੱਤਾ। ਸੰਜੇ ਸਿੰਘ ਨੇ ਰਾਘਵ ਚੱਢਾ ਸਮੇਤ ਸੱਤ ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੇ ਨਿਯਮਾਂ ਦੇ ਵਿਰੁੱਧ ਕੰਮ ਕੀਤਾ। ਇਸ ਦੇ ਬਾਵਜੂਦ, ਇਨ੍ਹਾਂ ਸੰਸਦ ਮੈਂਬਰਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਦੀ ਪ੍ਰਵਾਨਗੀ ਦਿੱਤੀ ਗਈ।
ਇਹ ਵੀ ਪੜ੍ਹੋ : Punjab ’ਚ ਅੱਤ ਦੀ ਗਰਮੀ ਦੇ ਵਿਚਾਲੇ ਬਿਜਲੀ ਦੀ ਮੰਗ ਨੇ ਤੋੜੇ ਸਾਰੇ ਰਿਕਾਰਡ; ਰੋਜ਼ਾਨਾ ਪੈ ਰਹੀ 900 ਮੈਗਾਵਾਟ ਬਿਜਲੀ ਦੀ ਲੋੜ