Ram Navami 2023: PM ਮੋਦੀ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਵਾਸੀਆਂ ਨੂੰ ਦਿੱਤੀ ਰਾਮ ਨੌਮੀ ਦੀ ਵਧਾਈ
ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ ਰਾਮ ਨੌਮੀ ਦੇ ਮੌਕੇ 'ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਗਵਾਨ ਰਾਮ ਦਾ ਜੀਵਨ ਹਰ ਯੁੱਗ 'ਚ ਮਨੁੱਖਤਾ ਲਈ ਪ੍ਰੇਰਨਾ ਸਰੋਤ ਰਹੇਗਾ।

Ram Navami 2023: ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ ਰਾਮ ਨੌਮੀ ਦੇ ਮੌਕੇ 'ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਗਵਾਨ ਰਾਮ ਦਾ ਜੀਵਨ ਹਰ ਯੁੱਗ 'ਚ ਮਨੁੱਖਤਾ ਲਈ ਪ੍ਰੇਰਨਾ ਸਰੋਤ ਰਹੇਗਾ।
ਪੀਐਮ ਮੋਦੀ ਨੇ ਦਿੱਤੀ ਵਧਾਈ
ਪੀਐਮ ਮੋਦੀ ਨੇ ਟਵਿੱਟਰ 'ਤੇ ਲਿਖਿਆ, "ਰਾਮ ਨੌਮੀ ਦੇ ਸ਼ੁਭ ਮੌਕੇ 'ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਸ਼ੁੱਭਕਾਮਨਾਵਾਂ।" ਉਨ੍ਹਾਂ ਇਹ ਵੀ ਕਿਹਾ ਕਿ ਤਿਆਗ, ਤਪੱਸਿਆ, ਸੰਜਮ ਅਤੇ ਦ੍ਰਿੜ ਸੰਕਲਪ 'ਤੇ ਆਧਾਰਿਤ ਮਰਿਆਦਾ ਪੁਰਸ਼ੋਤਮ ਭਗਵਾਨ ਰਾਮਚੰਦਰ ਜੀ ਦਾ ਜੀਵਨ ਹਰ ਯੁੱਗ ਵਿੱਚ ਮਨੁੱਖਤਾ ਲਈ ਪ੍ਰੇਰਨਾ ਸਰੋਤ ਬਣਿਆ ਰਹੇਗਾ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਤੀ ਵਧਾਈ
ਰਾਸ਼ਟਰਪਤੀ ਮੁਰਮੂ ਨੇ ਟਵੀਟ ਕਰ ਰਾਮ ਨੌਮੀ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਰਾਮ ਨੌਮੀ 'ਤੇ ਸਾਰੇ ਦੇਸ਼ ਵਾਸੀਆਂ ਨੂੰ ਮੇਰੀਆਂ ਹਾਰਦਿਕ ਸ਼ੁੱਭਕਾਮਨਾਵਾਂ।
ਉਥੇ ਹੀ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਦੇਸ਼ ਨੂੰ ਰਾਮ ਨੌਮੀ ਦੀ ਵਧਾਈ ਦਿੱਤੀ ਗਈ।
ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਦੇਸ਼ ਵਾਸੀਆਂ ਨੂੰ ਰਾਮ ਨੌਮੀ ਦੀ ਵਧਾਈ ਦਿੱਤੀ ਗਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਸਮੂਹ ਪੰਜਾਬੀਆਂ ਨੂੰ ਰਾਮ ਨੌਮੀ ਦੇ ਪਵਿੱਤਰ ਅਵਸਰ ਮੌਕੇ ਤੇ ਵਧਾਈ ਦਿੱਤੀ ਗਈ।
ਇਹ ਵੀ ਪੜ੍ਹੋ: Search Operation In Hoshiarpur: ਅੰਮ੍ਰਿਤਪਾਲ ਦੀ ਪਹਿਲੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਰਣਾਇਆ ਪਿੰਡ ਸੀਲ