ਭਾਰੀ ਵਿਰੋਧ ਵਿਚਾਲੇ ਰਾਮ ਰਹੀਮ ਦਾ ਬਠਿੰਡਾ ਦੇ ਸਲਾਬਤਪੁਰਾ ਡੇਰੇ ’ਚ ਸਤਿਸੰਗ, ਵੱਡੀ ਗਿਣਤੀ ਚ ਪੁਲਿਸ ਬਲ ਤੈਨਾਤ

ਬਠਿੰਡਾ ਦੇ ਸਲਾਬਤਪੁਰਾ ਡੇਰੇ ’ਚ ਅੱਜ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਵੀਡੀਓ ਕਾਨਫਰਸਿੰਗ ਜ਼ਰੀਏ ਸਤਿਸੰਗ ਹੋਣ ਜਾ ਰਿਹਾ ਹੈ। ਰਾਮ ਰਹੀਮ ਵੱਲੋਂ ਇਹ ਸਮਾਗਮ ਉੱਤਰਪ੍ਰਦੇਸ਼ ਦੇ ਬਰਨਾਵਾ ਆਸ਼ਰਮ ਤੋਂ ਕੀਤਾ ਜਾਵੇਗਾ। ਸਲਾਬਤਪੁਰਾ ਡੇਰੇ ਦੇ ਬਾਹਰ ਪੁਲਿਸ ਮੁਲਾਜ਼ਮਾਂ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

By  Aarti January 29th 2023 11:29 AM

ਬਠਿੰਡਾ: ਬਠਿੰਡਾ ਦੇ ਸਲਾਬਤਪੁਰਾ ਡੇਰੇ ’ਚ ਅੱਜ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਵੀਡੀਓ ਕਾਨਫਰਸਿੰਗ ਜ਼ਰੀਏ ਸਤਿਸੰਗ ਹੋਣ ਜਾ ਰਿਹਾ ਹੈ। ਰਾਮ ਰਹੀਮ ਵੱਲੋਂ ਇਹ ਸਮਾਗਮ ਉੱਤਰਪ੍ਰਦੇਸ਼ ਦੇ ਬਰਨਾਵਾ ਆਸ਼ਰਮ ਤੋਂ ਕੀਤਾ ਜਾਵੇਗਾ। ਸਲਾਬਤਪੁਰਾ ਡੇਰੇ ਦੇ ਬਾਹਰ ਪੁਲਿਸ ਮੁਲਾਜ਼ਮਾਂ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਮਿਲੀ ਜਾਣਕਾਰੀ ਮੁਤਾਬਿਕ 500 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੂੰ ਡੇਰੇ ਦੇ ਬਾਹਰ ਤੈਨਾਤ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਕਈ ਸਿੱਖ ਸੰਗਠਨਾਂ ਵੱਲੋਂ ਰਾਮ ਰਹੀਮ ਦੇ ਸਮਾਮਗ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਨੂੰ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। 

ਕਾਬਿਲੇਗੌਰ ਹੈ ਕਿ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ 54 ਦਿਨਾਂ ਬਾਅਦ ਇੱਕ ਵਾਰ ਫਿਰ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਇਆ ਹੋਇਆ ਹੈ। ਰਾਮ ਰਹੀਮ ਨੂੰ 14 ਮਹੀਨਿਆਂ 'ਚ ਚੌਥੀ ਵਾਰ ਪੈਰੋਲ ਮਿਲੀ ਹੈ। ਰਾਮ ਰਹੀਮ ਨੂੰ ਪਹਿਲੀ ਵਾਰ 21 ਦਿਨ, ਦੂਜੀ ਵਾਰ 30 ਦਿਨਾਂ, ਤੀਜੀ ਵਾਰ ਚਾਲੀ ਦਿਨਾਂ ਅਤੇ ਹੁਣ ਚੌਥੀ ਵਾਰ ਚਾਲੀ ਦਿਨਾਂ ਲਈ ਪੈਰੋਲ ਮਿਲੀ ਹੈ। ਪੈਰੋਲ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। 

Related Post