ਭਗਤ ਸਿੰਘ ਕੋਸ਼ਿਆਰੀ ਦਾ ਅਸਤੀਫਾ ਮਨਜ਼ੂਰ, ਹੁਣ ਇਹ ਹੋਣਗੇ ਮਹਾਰਾਸ਼ਟਰ ਦੇ ਨਵੇਂ ਰਾਜਪਾਲ

ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਹੁਣ ਝਾਰਖੰਡ ਦੇ ਰਾਜਪਾਲ ਰਮੇਸ਼ ਬੈਸ ਨੂੰ ਮਹਾਰਾਸ਼ਟਰ ਦਾ ਨਵਾਂ ਰਾਜਪਾਲ ਬਣਾਇਆ ਗਿਆ ਹੈ।

By  Aarti February 12th 2023 10:23 AM -- Updated: February 12th 2023 11:03 AM

Maharashtra New Governor: ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਹੁਣ ਝਾਰਖੰਡ ਦੇ ਰਾਜਪਾਲ ਰਮੇਸ਼ ਬੈਸ ਨੂੰ ਮਹਾਰਾਸ਼ਟਰ ਦਾ ਨਵਾਂ ਰਾਜਪਾਲ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਬੈਸ ਦੀ ਥਾਂ ਝਾਰਖੰਡ ਦੇ ਰਾਜਪਾਲ ਦੇ ਅਹੁਦੇ ਦੀ ਜ਼ਿੰਮੇਵਾਰੀ ਸੀਪੀ ਰਾਧਾਕ੍ਰਿਸ਼ਨਨ ਨੂੰ ਦਿੱਤੀ ਗਈ ਹੈ।

ਭਗਤ ਸਿੰਘ ਕੋਸ਼ਿਆਰੀ ਪਹਿਲਾਂ ਹੀ ਮਹਾਰਾਸ਼ਟਰ ਦੇ ਰਾਜਪਾਲ ਦਾ ਅਹੁਦਾ ਛੱਡਣ ਦੀ ਇੱਛਾ ਜਾਹਿਰ ਕਰ ਚੁੱਕੇ ਸੀ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕੋਸ਼ਿਆਰੀ ਨੇ ਇਸ ਪਿੱਛੇ ਕਾਰਨ ਦੱਸਦੇ ਹੋਏ ਗਵਰਨਰ ਹਾਊਸ 'ਚ ਹੋਈ ਬੈਠਕ 'ਚ ਕਿਹਾ ਸੀ ਕਿ ਉਹ ਹੁਣ ਆਪਣੀ ਬਾਕੀ ਦੀ ਜ਼ਿੰਦਗੀ ਪੜ੍ਹਨ, ਲਿਖਣ ਅਤੇ ਹੋਰ ਮਨੋਰੰਜਨ ਦੇ ਕੰਮਾਂ 'ਚ ਬਿਤਾਉਣਾ ਚਾਹੁੰਦੇ ਹਨ। ਇਸ ਤੋਂ ਬਾਅਦ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ। ਜਿਸ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਨਜ਼ੂਰ ਕਰ ਲਿਆ ਹੈ। 

ਦੱਸ ਦਈਏ ਕਿ ਰਾਸ਼ਟਰਪਤੀ ਭਵਨ ਵੱਲੋਂ ਐਤਵਾਰ ਨੂੰ 12 ਸੂਬਿਆਂ ਲਈ ਰਾਜਪਾਲ ਅਤੇ ਲੱਦਾਖ ਦੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਉਪ ਰਾਜਪਾਲ ਦੇ ਅਹੁਦੇ ਲਈ ਨਿਯੁਕਤੀ ਲਈ ਨਾਵਾਂ ਦਾ ਐਲਾਨ ਕੀਤਾ ਸੀ। ਜਿਸ ’ਚ ਇਹ ਵੀ ਦੱਸਿਆ ਗਿਆ ਸੀ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਹਾਰਾਸ਼ਟਰ ਦੇ ਰਾਜਪਾਲ ਵਜੋਂ ਭਗਤ ਸਿੰਘ ਕੋਸ਼ਿਆਰੀ ਅਤੇ ਲੱਦਾਖ ਦੇ ਉਪ ਰਾਜਪਾਲ ਵਜੋਂ ਰਾਧਾ ਕ੍ਰਿਸ਼ਨਨ ਮਾਥੁਰ ਦੇ ਅਸਤੀਫ਼ੇ ਨੂੰ ਸਵੀਕਾਰ ਕਰ ਲਿਆ ਗਿਆ ਹੈ। 

ਰਾਸ਼ਟਰਪਤੀ ਨੇ 13 ਥਾਵਾਂ ਦੇ ਗਵਰਨਰ ਅਤੇ ਐਲਜੀ ਬਦਲੇ 

ਰਾਸ਼ਟਰਪਤੀ ਨੇ ਲੈਫਟੀਨੈਂਟ ਜਨਰਲ ਕੈਵਲਯ ਤ੍ਰਿਵਿਕਰਮ ਪਾਰਨਾਇਕ ਨੂੰ ਅਰੁਣਾਚਲ ਪ੍ਰਦੇਸ਼ ਦਾ ਰਾਜਪਾਲ ਨਿਯੁਕਤ ਕੀਤਾ ਹੈ। ਲਕਸ਼ਮਣ ਪ੍ਰਸਾਦ ਅਚਾਰੀਆ ਨੂੰ ਸਿੱਕਮ ਦਾ, ਸੀਪੀ ਰਾਧਾਕ੍ਰਿਸ਼ਨਨ ਨੂੰ ਝਾਰਖੰਡ ਦਾ, ਗੁਲਾਬ ਚੰਦ ਕਟਾਰੀਆ ਨੂੰ ਅਸਾਮ ਦਾ, ਸ਼ਿਵ ਪ੍ਰਤਾਪ ਸ਼ੁਕਲਾ ਨੂੰ ਹਿਮਾਚਲ ਪ੍ਰਦੇਸ਼ ਦਾ, ਜਸਟਿਸ (ਸੇਵਾਮੁਕਤ) ਐਸ ਅਬਦੁਲ ਨਜ਼ੀਰ ਨੂੰ ਆਂਧਰਾ ਪ੍ਰਦੇਸ਼ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਉੱਥੇ ਹੀ ਆਂਧਰਾ ਪ੍ਰਦੇਸ਼ ਦੇ ਰਾਜਪਾਲ ਬਿਸਵਾ ਭੂਸ਼ਣ ਹਰੀਚੰਦਨ ਨੂੰ ਰਾਸ਼ਟਰਪਤੀ ਨੇ ਛੱਤੀਸਗੜ੍ਹ ਦਾ ਰਾਜਪਾਲ ਨਿਯੁਕਤ ਕੀਤਾ ਹੈ। ਛੱਤੀਸਗੜ੍ਹ ਦੀ ਰਾਜਪਾਲ ਅਨੁਸੂਈਆ ਉਈਕੇ ਨੂੰ ਮਣੀਪੁਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।

ਇਨ੍ਹਾਂ ਤੋਂ ਇਲਾਵਾ ਮਨੀਪੁਰ ਦੇ ਰਾਜਪਾਲ ਐਲ ਗਣੇਸ਼ਨ ਨੂੰ ਨਾਗਾਲੈਂਡ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਬਿਹਾਰ ਦੇ ਰਾਜਪਾਲ ਫੱਗੂ ਚੌਹਾਨ ਨੂੰ ਮੇਘਾਲਿਆ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੂੰ ਬਿਹਾਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਤੁਰਕੀ ’ਚ ਭੂਚਾਲ ਦੀ ਤਬਾਹੀ ਵਿਚਾਲੇ ਵਧੀਆਂ ਲੁੱਟਖੋਹ ਦੀਆਂ ਘਟਨਾਵਾਂ, 48 ਲੋਕ ਗ੍ਰਿਫਤਾਰ


Related Post