Ram Rahim 15ਵੀਂ ਵਾਰ ਜੇਲ੍ਹ ਤੋਂ ਆਇਆ ਬਾਹਰ , ਕਾਫਲੇ ਨਾਲ ਸਿਰਸਾ ਡੇਰੇ ਲਈ ਰਵਾਨਾ

Ram Rahim parole News : ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਇੱਕ ਪੱਤਰਕਾਰ ਦੇ ਕਤਲ ਮਾਮਲੇ 'ਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਉਹ ਸੋਮਵਾਰ ਸਵੇਰੇ ਲਗਭਗ 11:30 ਵਜੇ ਪੈਰੋਲ ਮਿਲਣ ਤੋਂ ਬਾਅਦ ਸਿਰਸਾ ਡੇਰੇ ਲਈ ਰਵਾਨਾ ਹੋ ਗਏ

By  Shanker Badra January 5th 2026 12:41 PM

Ram Rahim parole News : ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਇੱਕ ਪੱਤਰਕਾਰ ਦੇ ਕਤਲ ਮਾਮਲੇ 'ਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਉਹ ਸੋਮਵਾਰ ਸਵੇਰੇ ਲਗਭਗ 11:30 ਵਜੇ ਪੈਰੋਲ ਮਿਲਣ ਤੋਂ ਬਾਅਦ ਸਿਰਸਾ ਡੇਰੇ ਲਈ ਰਵਾਨਾ ਹੋ ਗਏ।

ਗੁਰਮੀਤ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਤੋਂ ਲੈਣ ਲਈ ਦੋ ਬੁਲੇਟਪਰੂਫ ਲੈਂਡ ਕਰੂਜ਼ਰ, ਦੋ ਫਾਰਚੂਨਰ ਅਤੇ ਦੋ ਹੋਰ ਵਾਹਨਾਂ ਸਮੇਤ ਲਗਜ਼ਰੀ ਵਾਹਨਾਂ ਦਾ ਕਾਫਲਾ ਸਿਰਸਾ ਡੇਰੇ ਤੋਂ ਪਹੁੰਚਿਆ। ਇਹ 15ਵੀਂ ਵਾਰ ਹੈ ਜਦੋਂ ਡੇਰਾ ਮੁਖੀ ਨੂੰ ਪੈਰੋਲ 'ਤੇ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 15 ਅਗਸਤ ਨੂੰ ਆਪਣਾ ਜਨਮ ਦਿਨ ਮਨਾਉਣ ਲਈ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ।

ਗੁਰਮੀਤ ਰਾਮ ਰਹੀਮ ਨੂੰ ਉੱਥੋਂ 14 ਵਾਰ ਪੈਰੋਲ ਅਤੇ ਫਰਲੋ 'ਤੇ ਰਿਹਾਅ ਕੀਤਾ ਜਾ ਚੁੱਕਾ ਹੈ। ਇਹ 15ਵੀਂ ਵਾਰ ਹੈ ਜਦੋਂ ਰਾਮ ਰਹੀਮ ਜੇਲ੍ਹ ਤੋਂ ਰਿਹਾਅ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਇਸ ਵਾਰ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਨਹੀਂ ਜਾਵੇਗਾ, ਸਗੋਂ ਸਿਰਸਾ ਸਥਿਤ ਡੇਰੇ ਵਿੱਚ ਹੀ ਰਹੇਗਾ। ਰਾਮ ਰਹੀਮ ਦੀ ਸੁਰੱਖਿਆ ਲਈ ਡੇਰੇ ਦੇ ਆਲੇ-ਦੁਆਲੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

 2017 ਤੋਂ ਜੇਲ੍ਹ 'ਚ ਬੰਦ ਹੈ ਡੇਰਾ ਮੁਖੀ ਰਾਮ ਰਹੀਮ 

25 ਅਗਸਤ 2017 ਨੂੰ ਰਾਮ ਰਹੀਮ ਨੂੰ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਬਾਅਦ 17 ਜਨਵਰੀ 2019 ਨੂੰ ਉਸਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਅਕਤੂਬਰ 2021 ਵਿੱਚ ਸੀਬੀਆਈ ਦੀ ਇੱਕ ਅਦਾਲਤ ਨੇ ਉਸਨੂੰ ਡੇਰਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ।


Related Post