ਪੰਜਾਬ ਭਰ ’ਚ ਕੜਾਕੇ ਦੀ ਠੰਢ ਦਾ ਰੈੱਡ ਅਲਰਟ ਜਾਰੀ, ਜਾਣੋ ਅੱਜ ਦੇ ਮੌਸਮ ਦਾ ਹਾਲ
Punjab Weather Update: ਪੰਜਾਬ, ਦਿੱਲੀ, ਹਰਿਆਣਾ ਸਮੇਤ ਕਈ ਸੂਬਿਆਂ ਵਿੱਚ ਕੜਾਕੇ ਦੀ ਠੰਢ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਨੂੰ ਸੰਘਣੀ ਧੁੰਦ ਦੇ ਨਾਲ ਠੰਢ ਦੀ ਸਥਿਤੀ ਦੇਖਣ ਨੂੰ ਮਿਲੀ।
ਲੋਹੜੀ ਮੌਕੇ ਸੰਘਣੀ ਧੁੰਦ ਦਾ ਰੈੱਡ ਅਲਰਟ
ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਲੋਹੜੀ ਮੌਕੇ ਸੰਘਣੀ ਧੁੰਦ ਅਤੇ ਅਤਿ ਸੀਤ ਲਹਿਰ ਦਾ ਰੈੱਡ ਅਲਰਟ ਵੀ ਜਾਰੀ ਕੀਤਾ ਹੈ। 16 ਜਨਵਰੀ ਤੱਕ ਮੌਸਮ ਅਜਿਹਾ ਹੀ ਰਹੇਗਾ।
ਇਹ ਵੀ ਪੜ੍ਹੋ: ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਤੀਸਰੇ ਦਿਨ ਗੁ. ਸ੍ਰੀ ਮੰਜੀ ਸਾਹਿਬ ਆਲਮਗੀਰ ਤੋਂ ਅਗਲੇ ਪੜਾਅ ਲਈ ਰਵਾਨਾ
ਜਾਣੋ ਆਉਣ ਵਾਲੇ ਦਿਨਾਂ ’ਚ ਮੌਸਮ ਦਾ ਹਾਲ
ਜਿੱਥੇ 13 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 14 ਤੋਂ 19 ਜਨਵਰੀ ਤੱਕ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ। ਇੱਥੇ ਧੁੰਦ ਅਤੇ ਸ਼ੀਤ ਲਹਿਰ ਦਾ ਯੈਲੋ ਅਲਰਟ ਜਾਰੀ ਰਹੇਗਾ। ਰਾਤਾਂ ਠੰਢੀਆਂ ਰਹਿਣਗੀਆਂ, ਪਰ ਦਿਨ ਦੇ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਵੇਗਾ। 14 ਤੋਂ 19 ਜਨਵਰੀ ਤੱਕ ਮੌਸਮ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ ਅਕਾਲੀ ਦਲ ਵਿਧਾਨ ਸਭਾ ਤੇ ਸੰਸਦੀ ਚੋਣਾਂ 'ਚ ਔਰਤਾਂ ਨੂੰ ਦੇਵੇਗਾ 33 ਫੀਸਦੀ ਸੀਟਾਂ: ਸੁਖਬੀਰ ਸਿੰਘ ਬਾਦਲ
ਹਿਮਾਚਲ ’ਚ ਰਹੇਗਾ ਇਸ ਤਰ੍ਹਾਂ ਦਾ ਮੌਸਮ
ਹਿਮਾਚਲ 'ਚ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਮੌਸਮ ਆਮ ਵਾਂਗ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਬਿਲਾਸਪੁਰ, ਮੰਡੀ, ਹਮੀਰਪੁਰ, ਊਨਾ ਅਤੇ ਕਾਂਗੜਾ 'ਚ ਸਮੋਗ ਅਲਰਟ ਹੈ। ਇੱਥੇ 16 ਜਨਵਰੀ ਤੋਂ ਮੌਸਮ ਬਦਲ ਜਾਵੇਗਾ। 16-17 ਜਨਵਰੀ ਨੂੰ ਹਿਮਾਚਲ ਦੇ ਚੰਬਾ, ਕਿਨੌਰ, ਲਾਹੌਲ ਸਪਿਤੀ ਅਤੇ ਸ਼ਿਮਲਾ ਜ਼ਿਲਿਆਂ ਦੇ ਉੱਚੇ ਇਲਾਕਿਆਂ 'ਚ ਬਰਫਬਾਰੀ ਹੋ ਸਕਦੀ ਹੈ।
ਇਹ ਵੀ ਪੜ੍ਹੋ: ਪਾਕਿਸਤਾਨ ਦੀ ਧੀ ਨੇ ਭਾਰਤ 'ਚ ਲਿਆ ਜਨਮ, ਆਗਰਾ ਤੋਂ ਲਾਹੌਰ ਜਾ ਰਹੀ ਸੀ ਮੈਰਿਸ਼