Delhi CM Rekha Gupta Take Oath Today : ਅੱਜ ਸਜੇਗਾ ਰੇਖਾ ਗੁਪਤਾ ਦੇ ਸਿਰ ’ਤੇ ਦਿੱਲੀ ਦੀ ਸੀਐੱਮ ਦਾ ਤਾਜ, ਜਾਣੋ ਰੇਖਾ ਗੁਪਤਾ ਦੀਆਂ ਖ਼ਾਸ ਗੱਲ੍ਹਾਂ

ਦਿੱਲੀ ਦੇ ਸ਼ਾਲੀਮਾਰ ਬਾਗ ਵਿਧਾਨ ਸਭਾ ਸੀਟ ਤੋਂ ਪਹਿਲੀ ਵਾਰ ਵਿਧਾਇਕ ਬਣੀ ਭਾਜਪਾ ਦੀ ਰੇਖਾ ਗੁਪਤਾ ਅੱਜ ਦਿੱਲੀ ਦੀ ਨਵੀਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਰਹੇ ਹਨ। ਸਹੁੰ ਚੁੱਕ ਪ੍ਰੋਗਰਾਮ ਵੀਰਵਾਰ ਨੂੰ ਦੁਪਹਿਰ 12:30 ਵਜੇ ਰਾਮਲੀਲਾ ਮੈਦਾਨ 'ਚ ਹੋਵੇਗਾ।

By  Aarti February 20th 2025 08:27 AM

Delhi CM Rekha Gupta Take Oath Today :   ਦਿੱਲੀ ਦੇ ਸ਼ਾਲੀਮਾਰ ਬਾਗ ਵਿਧਾਨ ਸਭਾ ਸੀਟ ਤੋਂ ਪਹਿਲੀ ਵਾਰ ਵਿਧਾਇਕ ਬਣੀ ਭਾਜਪਾ ਦੀ ਰੇਖਾ ਗੁਪਤਾ ਅੱਜ ਦਿੱਲੀ ਦੀ ਨਵੀਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੀ ਹੈ। ਪ੍ਰਵੇਸ਼ ਵਰਮਾ ਤੋਂ ਇਲਾਵਾ ਮਨਜਿੰਦਰ ਸਿੰਘ ਸਿਰਸਾ, ਅਸ਼ੀਸ਼ ਸੂਦ, ਪੰਕਜ ਸਿੰਘ, ਰਵਿੰਦਰ ਸਿੰਘ ਇੰਦਰਾਜ ਅਤੇ ਕਪਿਲ ਮਿਸ਼ਰਾ ਵੀ ਅੱਜ ਮੰਤਰੀ ਵਜੋਂ ਸਹੁੰ ਚੁੱਕਣਗੇ। ਮੰਤਰੀ ਮੰਡਲ ਵਿੱਚ ਸਾਰੇ ਭਾਈਚਾਰਿਆਂ ਨੂੰ ਪ੍ਰਤੀਨਿਧਤਾ ਦਿੱਤੀ ਗਈ ਹੈ। 

ਦਿੱਲੀ ਵਿੱਚ ਮੁੱਖ ਮੰਤਰੀ ਸਮੇਤ ਵੱਧ ਤੋਂ ਵੱਧ 7 ਮੰਤਰੀ ਹੋ ਸਕਦੇ ਹਨ। ਸਹੁੰ ਚੁੱਕ ਪ੍ਰੋਗਰਾਮ ਵੀਰਵਾਰ ਨੂੰ ਦੁਪਹਿਰ 12:30 ਵਜੇ ਰਾਮਲੀਲਾ ਮੈਦਾਨ 'ਚ ਹੋਵੇਗਾ। ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀਆਂ, ਭਾਜਪਾ ਅਤੇ ਐਨਡੀਏ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ, ਫਿਲਮੀ ਸਿਤਾਰਿਆਂ, ਸੰਤਾਂ ਅਤੇ ਕਾਰੋਬਾਰੀਆਂ ਤੋਂ ਇਲਾਵਾ ਹਜ਼ਾਰਾਂ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

ਇਸ ਦੇ ਮੱਦੇਨਜ਼ਰ ਰਾਮਲੀਲਾ ਮੈਦਾਨ ਵਿੱਚ ਸੁਰੱਖਿਆ ਲਈ ਐਨਐਸਜੀ ਕਮਾਂਡੋ, ਦਿੱਲੀ ਪੁਲੀਸ ਦੇ ਜਵਾਨ ਅਤੇ ਆਰਏਐਫ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਹਰ ਪਾਸੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਜਾਂਚ ਤੋਂ ਬਿਨਾਂ ਕਿਸੇ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। 

ਦੱਸ ਦਈਏ ਕਿ ਰੇਖਾ ਗੁਪਤਾ ਸੁਸ਼ਮਾ ਸਵਰਾਜ, ਸ਼ੀਲਾ ਦੀਕਸ਼ਿਤ ਅਤੇ ਆਤਿਸ਼ੀ ਤੋਂ ਬਾਅਦ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਹੋਵੇਗੀ। 50 ਸਾਲਾ ਰੇਖਾ ਗੁਪਤਾ ABVP ਨਾਲ ਜੁੜੀ ਹੋਈ ਹੈ। ਉਹ ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (DUSU) ਦੀ ਪ੍ਰਧਾਨ ਵੀ ਰਹਿ ਚੁੱਕੀ ਹੈ। ਉਸਨੇ ਦਿੱਲੀ ਯੂਨੀਵਰਸਿਟੀ ਤੋਂ ਕਾਨੂੰਨ ਵਿੱਚ ਗ੍ਰੈਜੂਏਸ਼ਨ ਪੂਰੀ ਕੀਤੀ ਹੈ।

Related Post