ਪਰੇਡ 'ਚੋਂ ਪੰਜਾਬ ਤੇ ਪੱਛਮੀ ਬੰਗਾਲ ਦੀਆਂ ਝਾਂਕੀਆਂ ਕਿਉਂ ਹਟਾਈਆਂ? ਰੱਖਿਆ ਮੰਤਰਾਲੇ ਨੇ ਦਿੱਤਾ ਜਵਾਬ

By  Aarti December 31st 2023 12:25 PM

Tableau Controversy: ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਹੋਣ ਵਾਲੀ ਝਾਂਕੀ ਨੂੰ ਲੈ ਕੇ ਵੀ ਸਿਆਸਤ ਸ਼ੁਰੂ ਹੋ ਗਈ ਹੈ। ਇਸ ਵਾਰ ਗਣਤੰਤਰ ਦਿਵਸ 2024 ਦੀ ਪਰੇਡ 'ਚ ਪੰਜਾਬ ਅਤੇ ਪੱਛਮੀ ਬੰਗਾਲ ਦੀ ਝਾਂਕੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ, ਜਿਸ ਤੋਂ ਬਾਅਦ ਵਿਰੋਧੀ ਧਿਰ ਸਰਕਾਰ 'ਤੇ ਹਮਲੇ ਕਰ ਰਹੀ ਹੈ। ਦੱਸ ਦਈਏ ਕਿ ਹੁਣ ਸਬੰਧ ’ਚ ਗ੍ਰਹਿ ਮੰਤਰਾਲੇ ਨੇ ਆਪਣਾ ਜਵਾਬ ਦਿੱਤਾ ਹੈ। ਨਾਲ ਹੀ ਇੱਕ ਪੱਤਰ ਵੀ ਜਾਰੀ ਕੀਤਾ ਹੈ।  

ਮੰਤਰਾਲੇ ਨੇ ਕਿਹਾ ਕਿ ਦੋਵਾਂ ਰਾਜਾਂ ਦੀ ਝਾਂਕੀ ਨੂੰ ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਹਟਾ ਦਿੱਤਾ ਗਿਆ ਹੈ। ਮੰਤਰਾਲੇ ਦੇ ਨੋਟਿਸ 'ਚ ਕਿਹਾ ਗਿਆ ਹੈ ਕਿ ਇਸ ਵਾਰ ਦੋਵਾਂ ਦੀ ਝਾਂਕੀ ਪਰੇਡ ਦੀ ਥੀਮ ਮੁਤਾਬਕ ਨਹੀਂ ਸੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਝਾਕੀ ਬਾਰੇ ਐਕਸਪਰਟ ਕਮੇਟੀ ਨੇ 3 ਰਾਊਂਡ ਤੱਕ ਜਾਂਚ ਕੀਤੀ ਹੈ। 

ਮੰਤਰਾਲੇ ਨੇ ਅੱਗੇ ਕਿਹਾ ਕਿ ਦੇਸ਼ ਦੇ 30 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਪਰੇਡ ਵਿੱਚ ਆਪਣੀ ਝਾਂਕੀ ਨੂੰ ਸ਼ਾਮਲ ਕਰਨ ਲਈ ਪ੍ਰਸਤਾਵ ਭੇਜੇ ਹਨ, ਪਰ ਇਨ੍ਹਾਂ ਵਿੱਚੋਂ ਸਿਰਫ਼ 15 ਜਾਂ 16 ਝਾਂਕੀ ਹੀ ਸ਼ਾਮਲ ਕੀਤੀਆਂ ਜਾ ਸਕਦੀਆਂ ਹਨ।

ਮੰਤਰਾਲੇ ਨੇ ਕਿਹਾ ਕਿ ਮਾਹਿਰਾਂ ਦੀ ਕਮੇਟੀ ਦੀ ਮੀਟਿੰਗ ਦੇ ਪਹਿਲੇ ਤਿੰਨ ਦੌਰ ਵਿੱਚ ਪੰਜਾਬ ਦੀ ਝਾਂਕੀ ਦੇ ਪ੍ਰਸਤਾਵ 'ਤੇ ਵਿਚਾਰ ਕੀਤਾ ਗਿਆ ਸੀ। ਤੀਜੇ ਦੌਰ ਦੀ ਮੀਟਿੰਗ ਤੋਂ ਬਾਅਦ ਪੰਜਾਬ ਦੀ ਝਾਂਕੀ 'ਤੇ ਵਿਚਾਰ ਨਹੀਂ ਕੀਤਾ ਗਿਆ। ਇਸ ਵਿਚ ਕਿਹਾ ਗਿਆ ਹੈ ਕਿ ਝਾਂਕੀ ਨੂੰ ਅੱਗੇ ਨਹੀਂ ਵਿਚਾਰਿਆ ਗਿਆ ਕਿਉਂਕਿ ਇਹ ਇਸ ਵਾਰ ਦੀ ਪਰੇਡ ਦੇ ਵਿਆਪਕ ਥੀਮ ਦੇ ਅਨੁਸਾਰ ਨਹੀਂ ਸੀ।

ਇਹ ਵੀ ਪੜ੍ਹੋ: Mumbai ਪੁਲਿਸ ਨੂੰ ਆਈ ਧਮਕੀ ਭਰੀ ਕਾਲ, ਸ਼ਹਿਰ 'ਚ ਅਲਰਟ, ਜਾਂਚ 'ਚ ਜੁਟੀ ਪੁਲਿਸ

Related Post