ਅੰਮ੍ਰਿਤਸਰ ਚ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਰੈਸਟੋਰੈਂਟ ਮਾਲਕ ਨੂੰ ਗੋਲੀਆਂ ਨਾਲ ਭੁੰਨਿਆ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਵਾਰਦਾਤ ਦੀ ਜ਼ਿੰਮੇਵਾਰੀ
Amritsar News : ਅੰਮ੍ਰਿਤਸਰ ਦੇ ਬਟਾਲਾ ਰੋਡ ‘ਤੇ ਦੇਰ ਰਾਤ ਦਹਿਸ਼ਤ ਪੈਦਾ ਕਰਨ ਵਾਲੀ ਵਾਰਦਾਤ ਸਾਹਮਣੇ ਆਈ ਹੈ। ਅੰਮ੍ਰਿਤਸਰ ਵਿੱਚ ਦੇਰ ਰਾਤ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਇੱਕ ਰੈਸਟੋਰੈਂਟ ਮਾਲਕ ਦਾ ਕਤਲ ਕਰ ਦਿੱਤਾ ਹੈ। ਇੱਥੇ ਦੋ ਨੌਜਵਾਨ ਮੋਟਰਸਾਈਕਲ ‘ਤੇ ਆਏ ,ਜਿਨ੍ਹਾਂ ‘ਚੋਂ ਇੱਕ ਬਾਹਰ ਖੜਾ ਰਿਹਾ ਤੇ ਦੂਜਾ ਅੰਦਰ ਰੈਸਟੋਰੈਂਟ ‘ਚ ਦਾਖਲ ਹੋਇਆ। ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਵਾਰਦਾਤ ਦੀ ਜ਼ਿੰਮੇਵਾਰੀ ਲਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ
Amritsar News : ਅੰਮ੍ਰਿਤਸਰ ਦੇ ਬਟਾਲਾ ਰੋਡ ‘ਤੇ ਦੇਰ ਰਾਤ ਦਹਿਸ਼ਤ ਪੈਦਾ ਕਰਨ ਵਾਲੀ ਵਾਰਦਾਤ ਸਾਹਮਣੇ ਆਈ ਹੈ। ਅੰਮ੍ਰਿਤਸਰ ਵਿੱਚ ਦੇਰ ਰਾਤ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਇੱਕ ਰੈਸਟੋਰੈਂਟ ਮਾਲਕ ਦਾ ਕਤਲ ਕਰ ਦਿੱਤਾ ਹੈ। ਇੱਥੇ ਦੋ ਨੌਜਵਾਨ ਮੋਟਰਸਾਈਕਲ ‘ਤੇ ਆਏ ,ਜਿਨ੍ਹਾਂ ‘ਚੋਂ ਇੱਕ ਬਾਹਰ ਖੜਾ ਰਿਹਾ ਤੇ ਦੂਜਾ ਅੰਦਰ ਰੈਸਟੋਰੈਂਟ ‘ਚ ਦਾਖਲ ਹੋਇਆ। ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਵਾਰਦਾਤ ਦੀ ਜ਼ਿੰਮੇਵਾਰੀ ਲਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਅਨੁਸਾਰ ਉਸਨੇ ਮਾਲਕ ਆਸ਼ੂਤੋਸ਼ ਮਹਾਜਨ ਕੋਲੋਂ ਪਾਣੀ ਦੀ ਬੋਤਲ ਮੰਗੀ ਅਤੇ ਜਦੋਂ ਉਹ ਬੋਤਲ ਦੇਣ ਲੱਗਾ ਤਾਂ ਉਸ ‘ਤੇ ਲਗਭਗ 6 ਗੋਲੀਆਂ ਚਲਾਈਆਂ। ਇਨ੍ਹਾਂ ਵਿੱਚੋਂ ਤਿੰਨ ਗੋਲੀਆਂ ਉਸ ਨੂੰ ਲੱਗੀਆਂ। ਵਾਰਦਾਤ ਤੋਂ ਬਾਅਦ ਆਰੋਪੀ ਮੋਟਰਸਾਈਕਲ ‘ਤੇ ਸਵਾਰ ਹੋਕੇ ਫਰਾਰ ਹੋ ਗਏ। ਜ਼ਖ਼ਮੀ ਹਾਲਤ ਵਿੱਚ ਆਸ਼ੂਤੋਸ਼ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ,ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਰੈਸਟੋਰੈਂਟ ਦੇ ਵਰਕਰਾਂ ਨੇ ਗੰਭੀਰ ਆਰੋਪ ਲਗਾਇਆ ਕਿ ਉਨ੍ਹਾਂ ਨੇ ਇੱਕ ਘੰਟਾ ਪਹਿਲਾਂ ਹੀ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਸੀ ਪਰ ਪੁਲਿਸ ਸਮੇਂ ‘ਤੇ ਨਾ ਆਈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੁਲਿਸ ਫ਼ੌਰੀ ਕਾਰਵਾਈ ਕਰਦੀ ਤਾਂ ਆਰੋਪੀਆਂ ਨੂੰ ਕਾਬੂ ਕੀਤਾ ਜਾ ਸਕਦਾ ਸੀ।
ਥਾਣਾ ਮੋਹਕਮਪੁਰਾ ਦੀ ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ‘ਚ ਜੁਟ ਗਈ। ਰੈਸਟੋਰੈਂਟ ਵਿੱਚੋਂ ਮਿਲੀ ਸੀਸੀਟੀਵੀ ਫੁਟੇਜ ਕਬਜ਼ੇ ‘ਚ ਲੈ ਲਈ ਗਈ ਹੈ। ਏਸੀਪੀ ਡਾ. ਸ਼ੀਤਲ ਸਿੰਘ ਨੇ ਦੱਸਿਆ ਕਿ ਮਾਮਲਾ ਕਾਫੀ ਗੰਭੀਰ ਹੈ ਅਤੇ ਪਹਿਲੀ ਜਾਂਚ ਵਿੱਚ ਪਤਾ ਲੱਗ ਰਿਹਾ ਹੈ ਕਿ ਇਸਦੇ ਪਿੱਛੇ ਬਿੱਲ ਦੇ ਲੈਣ-ਦੇਣ ਜਾਂ ਫਿਰੋਤੀ ਦੀ ਕੋਸ਼ਿਸ਼ ਹੋ ਸਕਦੀ ਹੈ। ਦੂਜੇ ਪਾਸੇ ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੁਲਿਸ ਨੇ ਕਿਹਾ ਹੈ ਕਿ ਮਾਮਲੇ ਦੀ ਪੂਰੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਜ਼ਿੰਮੇਵਾਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿਵਾਈ ਜਾਵੇਗੀ।