ਪੰਜਾਬ ਦੇ ਮੰਤਰੀਆਂ ਦੀ ਸੀਨੀਆਰਤਾ ਸੂਚੀ ਚ ਮੁੜ ਸੋਧ

By  Pardeep Singh January 31st 2023 06:04 PM
ਪੰਜਾਬ ਦੇ ਮੰਤਰੀਆਂ ਦੀ ਸੀਨੀਆਰਤਾ ਸੂਚੀ ਚ ਮੁੜ ਸੋਧ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਇਕ ਵਾਰ ਫਿਰ ਆਪਣੇ ਮੰਤਰੀਆਂ ਦੀ ਸੀਨੀਆਰਤਾ ਸੂਚੀ ਵਿੱਚ ਸੋਧ ਕੀਤੀ ਹੈ। ਇਸ ਤੋਂ ਪਹਿਲਾਂ ਜੁਲਾਈ ਮਹੀਨੇ ਵੀ ਸੀਨੀਆਰਤਾ ਸੂਚੀ ਵਿਚ ਸੋਧ ਕੀਤੀ ਗਈ ਸੀ ਜਦੋਂ ਅਮਨ ਅਰੋੜਾ ਨੂੰ ਤੀਜੇ ਨੰਬਰ ’ਤੇ ਰੱਖਿਆ ਗਿਆ ਸੀ। ਨਵੀਂ ਸੂਚੀ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਮੰਤਰੀ ਮੰਡਲ ਵਿੱਚ ਸੱਤਵੇਂ ਨੰਬਰ 'ਤੇ ਹੋਣਗੇ। ਇਸ ਤੋਂ ਪਹਿਲਾਂ ਸਿੰਚਾਈ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਸੱਤਵੇਂ ਨੰਬਰ 'ਤੇ ਸਨ।

ਪੰਜਾਬ ਸਰਕਾਰ ਦੀ ਨਵੀਂ ਸੂਚੀ

ਪੰਜਾਬ ਸਰਕਾਰ ਦੀ ਸੀਨੀਆਰਤਾ ਦੀ ਸੂਚੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਡਾ. ਬਲਬੀਰ ਸਿੰਘ, ਬ੍ਰਹਮ ਸ਼ੰਕਰ ਜ਼ਿੰਪਾ, ਲਾਲਚੰਦ ਕਟਾਰੂਚੱਕ, ਇੰਦਰਬੀਰ ਸਿੰਘ ਨਿੱਝਰ, ਲਾਲਜੀਤ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਚੇਤਨ ਸਿੰਘ ਜੌੜਾ ਮਾਜਰਾ ਅਤੇ ਅਨਮੋਲ ਗਗਨ ਮਾਨ।

Related Post