PTC News
Search

ਅਮਰੀਕਾ ’ਚ ਸੜਕੀ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

By  Aarti January 27th 2024 04:20 PM

Punjab Youth Died: ਪੰਜਾਬ ਦੇ ਜਿਆਦਾਤਰ ਨੌਜਵਾਨ ਵਿਦੇਸ਼ ਜਾਣ ਦੇ ਚਾਹਵਾਨ ਹਨ। ਵਿਦੇਸ਼ ਜਾ ਕੇ ਨੌਜਵਾਨ ਆਪਣਾ ਭਵਿੱਖ ਸੁਆਰਨਾ ਚਾਹੁੰਦੇ ਹਨ। ਪਰ ਇਹ ਸੁਪਨਾ ਕਿਸੇ ਕਿਸੇ ਦਾ ਹੀ ਪੂਰਾ ਹੋ ਪਾਉਂਦਾ ਹੈ। ਅਜਿਹਾ ਹੀ ਇੱਕ ਹੋਰ ਪੰਜਾਬੀ ਨੌਜਵਾਨ ਦੀ ਵਿਦੇਸ਼ੀ ਧਰਤੀ ’ਤੇ ਮੌਤ ਹੋ ਗਈ। ਜੋ ਕਿ ਪੰਜਾਬ ਦੇ ਜਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ। 

ਮਿਲੀ ਜਾਣਕਾਰੀ ਮੁਤਾਬਿਕ ਹੁਸ਼ਿਆਰਪੁਰ ਦੇ ਬਲਾਕ ਮੁਕੇਰੀਆਂ ਅਧੀਨ ਪੈਂਦੇ ਕਸਬਾ ਨਵਾਂ ਭੰਗਾਲਾ ਦੇ ਨੌਜਵਾਨ ਦੀ ਅਮਰੀਕਾ ਵਿਖੇ ਟਰੱਕ ਹਾਦਸੇ ’ਚ ਮੌਤ ਹੋ ਗਈ। ਇਹ ਜਾਣਕਾਰੀ ਮਿਲਣ ਤੋਂ ਬਾਅਦ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। 

ਦੱਸ ਦਈਏ ਕਿ ਸਿਮਰਨ ਪਾਲ ਸਿੰਘ ਸਾਧੂ ਪੁੱਤਰ ਅਵਤਾਰ ਸਿੰਘ ਵਾਸੀ ਨਵਾਂ ਭੰਗਾਲਾ ਉਮਰ 28 ਸਾਲ ਆਪਣੇ ਰੁਜ਼ਗਾਰ ਲਈ 2018 ਵਿੱਚ ਅਮਰੀਕਾ ਗਿਆ ਸੀ ਉਹ ਬੀਤੇ ਦਿਨ ਅਮਰੀਕਾ ਦੇ ਸ਼ਹਿਰ ਫਰਿਜਨੋ ਤੋਂ ਆਪਣਾ ਟਰੱਕ ਲੋਡ ਕਰਕੇ ਐਰੀਜੋਨਾ ਸ਼ਹਿਰ ਵੱਲ ਨੂੰ ਜਾ ਰਿਹਾ ਸੀ। ਇਸੇ ਦੌਰਾਨ ਬਰਫ ਜਿਆਦਾ ਹੋਣ ਕਾਰਨ ਉਸ ਦਾ ਟਰੱਕ ਸਲਿੱਪ ਹੋ ਗਿਆ। ਇਸ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ।

ਫਿਲਹਾਲ ਨੌਜਵਾਨ ਦੀ ਮੌਤ ਦੀ ਖਬਰ ਨਾਲ ਪਿੰਡ ਵਿੱਚ ਸ਼ੋਕ ਦੀ ਲਹਿਰ ਫੈਲ ਗਈ ਹੈ। ਮ੍ਰਿਤਕ ਦੇ ਪਰਿਵਾਰ ਨੇ ਪੰਜਾਬ ਅਤੇ  ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨਾਂ ਦੇ ਪੁੱਤ ਦੀ ਮ੍ਰਿਤਕ ਦੇਹ ਪੰਜਾਬ ਪਹੁੰਚਾਉਣ ਵਿੱਚ ਉਨਾਂ ਦੀ ਮਦਦ ਕੀਤੀ ਜਾਵੇ।

ਇਹ ਵੀ ਪੜ੍ਹੋ: ਮੀਡੀਆ ਸਾਹਮਣੇ ਫੁੱਟ-ਫੁੱਟ ਰੋਇਆ ਭਾਨਾ ਸਿੱਧੂ ਦਾ ਭਰਾ, ਕੈਮਰੇ ਸਾਹਮਣੇ ਦੱਸੀ ਪੂਰੀ ਗੱਲ

Related Post