Amritsar News : ਪੋਤੇ ਨੂੰ ਏਅਰਪੋਰਟ ਤੇ ਛੱਡ ਕੇ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ , ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ ,ਰਾਹਗੀਰਾਂ ਨੇ ਮਸਾਂ ਕੱਢੀਆਂ ਲਾਸ਼ਾਂ

Amritsar News : ਪੋਤੇ ਨੂੰ ਰਾਜਾਸਾਂਸੀ ਏਅਰਪੋਰਟ ਤੋਂ ਵਿਦੇਸ਼ ਰਵਾਨਾ ਕਰਕੇ ਵਾਪਸ ਆ ਰਹੇ ਪਰਿਵਾਰ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ ਹੈ। ਰਾਹਗੀਰਾਂ ਨੇ ਬੜੀ ਮਸ਼ੱਕਤ ਨਾਲ ਕਾਰ 'ਚੋਂ ਲਾਸ਼ਾਂ ਨੂੰ ਬਾਹਰ ਕੱਢਿਆ

By  Shanker Badra May 2nd 2025 03:56 PM

Amritsar News : ਪੋਤੇ ਨੂੰ ਰਾਜਾਸਾਂਸੀ ਏਅਰਪੋਰਟ ਤੋਂ ਵਿਦੇਸ਼ ਰਵਾਨਾ ਕਰਕੇ ਵਾਪਸ ਆ ਰਹੇ ਪਰਿਵਾਰ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ ਹੈ। ਰਾਹਗੀਰਾਂ ਨੇ ਬੜੀ ਮਸ਼ੱਕਤ ਨਾਲ ਕਾਰ 'ਚੋਂ ਲਾਸ਼ਾਂ ਨੂੰ ਬਾਹਰ ਕੱਢਿਆ ਹੈ। 

ਦਰਅਸਲ 'ਚ ਗੁਰਦੇਵ ਸਿੰਘ ਪੁੱਤਰ ਜਗੀਰ ਸਿੰਘ ਅੰਮ੍ਰਿਤਸਰ ਆਪਣੇ ਪੋਤਰੇ ਨੂੰ ਬਾਹਰਲੇ ਦੇਸ਼ ਲਈ ਹਵਾਈ ਅੱਡਾ ਰਾਜਾਸਾਂਸੀ ਤੋਂ ਜਹਾਜ਼ ਚੜ੍ਹਾ ਕੇ ਵਾਪਸ ਆ ਰਹੇ ਸਨ। 

ਜਦੋਂ ਉਹ ਮਹਿਤਾ-ਅੰਮ੍ਰਿਤਸਰ ਜੀਟੀ ਰੋਡ 'ਤੇ ਸਥਿਤ ਪਿੰਡ ਢੱਪਈਆ ਜੀਵਨ ਪੰਧੇਰ ਨੇੜੇ ਪਹੁੰਚੇ ਤਾਂ ਮਹਿਤਾ ਵੱਲੋਂ ਆ ਰਹੇ ਟਿੱਪਰ ਤੇ ਵਰਨਾ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਹੈ। ਇਸ ਦੌਰਾਨ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। 

ਟੱਕਰ ਇੰਨੀ ਜ਼ਬਰਦਸਤ ਸੀ ਕਿ ਟਿੱਪਰ ਪਲਟ ਗਿਆ ਤੇ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਲੋਕਾਂ ਨੇ ਕਾਫੀ ਜਦੋਜਹਿਦ ਮਗਰੋਂ ਕਾਰ 'ਚੋਂ ਲਾਸ਼ਾਂ ਨੂੰ ਬਾਹਰ ਕੱਢਿਆ।

Related Post