ਹਥਿਆਰਾਂ ਦੇ ਜ਼ੋਰ 'ਤੇ ਆੜ੍ਹਤ ਦੀ ਦੁਕਾਨ 'ਚ ਕਰਦੇ ਮੁਨੀਮ ਸਣੇ ਹੋਰਾਂ ਨੂੰ ਲੁੱਟਿਆ

By  Ravinder Singh November 24th 2022 12:11 PM

ਹੁਸ਼ਿਆਰਪੁਰ : ਪੰਜਾਬ ਵਿਚ ਲਗਾਤਾਰ ਲੁੱਟਾਂ-ਖੋਹਾਂ, ਕਤਲ ਤੇ ਧਮਕੀਆਂ ਦੀਆਂ ਵਾਪਰ ਰਹੀਆਂ ਵਾਰਦਾਤਾਂ ਨਾਲ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਉਤੇ ਸਵਾਲੀਆਂ ਨਿਸ਼ਾਨ ਖੜ੍ਹੇ ਹੋ ਰਹੇ ਹਨ। ਬੀਤੀ ਸ਼ਾਮ ਘਟਨਾ ਗੜ੍ਹਸ਼ੰਕਰ ਦੇ ਕਸਬਾ ਸੈਲਾ ਖੁਰਦ ਦੀ ਅਨਾਜ ਮੰਡੀ ਵਿੱਚ ਢਿੱਲੋਂ ਸੀਡ ਸਟੋਰ ਉਤੇ ਵਾਪਰੀ। ਸੀਡ ਸਟੋਰ ਉਤੇ ਸਮੇਂ ਦਹਿਸ਼ਤ ਫੈਲ ਗਈ ਜਦੋਂ ਤੇਜ਼ਧਾਰ ਹਥਿਆਰ ਤੇ ਪਿਸਤੌਲ ਜ਼ੋਰ ਉਤੇ ਨਕਾਬਪੋਸ਼ ਲੁਟੇਰਿਆਂ ਨੇ ਆੜ੍ਹਤ ਉਤੇ ਕੰਮ ਕਰਦੇ ਵਿਅਕਤੀਆਂ ਉਪਰ ਹਮਲਾ ਕਰ ਦਿੱਤਾ। ਲੁਟੇਰਿਆਂ ਵੱਲੋਂ ਵਾਰਦਾਤ ਨੂੰ ਅੰਜਾਮ ਦੇਣ ਦੀ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ।



ਆੜ੍ਹਤ ਉਤੇ ਮੁਨੀਮ ਦਾ ਕੰਮ ਕਰਦੇ ਜ਼ਖ਼ਮੀ ਬਲਵੀਰ ਸਿੰਘ ਨੇ ਦੱਸਿਆ ਕੇ ਅੱਧਾ ਦਰਜਨ ਤੋਂ ਜ਼ਿਆਦਾ ਵਿਅਕਤੀ ਸਟੋਰ ਅੰਦਰ ਦਾਖ਼ਲ ਹੋਏ ਤੇ ਆੜ੍ਹਤ ਉਤੇ ਕੰਮ ਕਰ ਰਹੇ ਵਿਅਕਤੀਆਂ ਉਤੇ ਹਮਲਾ ਕਰ ਦਿੱਤਾ ਤੇ ਮੋਬਾਈਲ  ਤੇ 7500 ਦੇ ਕਰੀਬ ਦੀ ਨਕਦੀ ਲੁੱਟ ਕੇ ਅੰਦਰ ਬੈਠੇ ਵਿਅਕਤੀਆਂ ਨੂੰ ਜ਼ਖ਼ਮੀ ਕਰਕੇ ਫ਼ਰਾਰ ਹੋ ਗਏ। ਦੁਕਾਨ ਦੇ ਅੰਦਰ ਪਿਆ ਸਾਮਾਨ ਲੈਪਟਾਪ ਤੇ ਖੇਤੀਬਾੜੀ ਦੇ ਸਾਮਾਨ ਦੀ ਵੀ ਭੰਨਤੋੜ ਕੀਤੀ, ਜਿਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਇਸ ਸਬੰਧ ਵਿੱਚ ਥਾਣਾ ਮਾਹਿਲਪੁਰ ਦੇ ਐਸਐਚਓ ਜਸਵੰਤ ਸਿੰਘ ਸੂਚਨਾ ਮਿਲਦੇ ਹੀ ਮੌਕੇ ਉਪਰ ਪਹੁੰਚੇ ਜਿਨ੍ਹਾਂ ਵੱਲੋਂ ਨਕਾਬਪੋਸ਼ਾਂ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਫੜ੍ਹੋ : ਵਿਕਰਮ ਗੋਖਲੇ ਦੇ ਦੇਹਾਂਤ ਦੀਆਂ ਖ਼ਬਰਾਂ ਨੂੰ ਪਰਿਵਾਰ ਨੇ ਕੀਤਾ ਖ਼ਾਰਿਜ, ਫੈਨਸ ਨੂੰ ਕੀਤੀ ਅਪੀਲ

Related Post