Ropar ਅਦਾਲਤ ਨੇ ਨਵਨੀਤ ਚਤੁਰਵੇਦੀ ਨੂੰ 7 ਦਿਨਾਂ ਪੁਲਿਸ ਰਿਮਾਂਡ ਤੇ ਭੇਜਿਆ , ਰਾਜ ਸਭਾ ਉਪ ਚੋਣ ਵਿੱਚ ਕਥਿਤ ਫਰਜ਼ੀਵਾੜੇ ਦਾ ਮਾਮਲਾ
Navneet Chaturvedi : ਰਾਜ ਸਭਾ ਉਪ-ਚੋਣ 'ਚ ਪੰਜਾਬ ਸੀਟ ਲਈ ਫਰਜ਼ੀ ਪ੍ਰਸਤਾਵਕਾਂ ਦੇ ਫਰਜ਼ੀ ਦਸਤਖਤ ਕਰਕੇ ਆਪਣੀ ਨਾਮਜ਼ਦਗੀ ਦਾਖਲ ਕਰਨ ਵਾਲੇ ਜਨਤਾ ਪਾਰਟੀ ਦੇ ਪ੍ਰਧਾਨ ਨਵੀਨ ਚਤੁਰਵੇਦੀ ਨੂੰ ਵੀਰਵਾਰ ਦੁਪਹਿਰ ਰੋਪੜ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਨਵੀਨ ਚਤੁਰਵੇਦੀ ਨੂੰ 7 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਹੈ। ਇਸ ਅਗਲੀ ਸੁਣਵਾਈ 23 ਅਕਤੂਬਰ ਨੂੰ ਹੋਵੇਗੀ।
Navneet Chaturvedi : ਰਾਜ ਸਭਾ ਉਪ-ਚੋਣ 'ਚ ਪੰਜਾਬ ਸੀਟ ਲਈ ਫਰਜ਼ੀ ਪ੍ਰਸਤਾਵਕਾਂ ਦੇ ਫਰਜ਼ੀ ਦਸਤਖਤ ਕਰਕੇ ਆਪਣੀ ਨਾਮਜ਼ਦਗੀ ਦਾਖਲ ਕਰਨ ਵਾਲੇ ਜਨਤਾ ਪਾਰਟੀ ਦੇ ਪ੍ਰਧਾਨ ਨਵੀਨ ਚਤੁਰਵੇਦੀ ਨੂੰ ਵੀਰਵਾਰ ਦੁਪਹਿਰ ਰੋਪੜ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਨਵੀਨ ਚਤੁਰਵੇਦੀ ਨੂੰ 7 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਹੈ। ਇਸ ਅਗਲੀ ਸੁਣਵਾਈ 23 ਅਕਤੂਬਰ ਨੂੰ ਹੋਵੇਗੀ।
ਰੋਪੜ ਪੁਲਿਸ ਨੇ ਨਵੀਨ ਚਤੁਰਵੇਦੀ ਨੂੰ ਸੀਜੀਐਮ ਸੁਖਵਿੰਦਰ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ। ਪੁਲਿਸ ਨੇ ਨਵੀਨ ਦਾ ਵਕਾਲਤਨਾਮਾ ਪੇਸ਼ ਕੀਤਾ ਅਤੇ ਉਸਦਾ 10 ਦਿਨਾਂ ਦਾ ਰਿਮਾਂਡ ਮੰਗਿਆ ਸੀ। ਹਾਲਾਂਕਿ ਅਦਾਲਤ ਨੇ ਨਵੀਨ ਦਾ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਹੈ।ਹਾਲਾਂਕਿ ਇਸ ਦੌਰਾਨ ਨਵੀਨ ਨੇ ਅਦਾਲਤ ਵਿੱਚ ਕਿਹਾ ਕਿ ਉਸਦੇ ਖਿਲਾਫ ਕਾਰਵਾਈ ਵਿਧਾਨ ਸਭਾ ਵਿੱਚ ਕੀਤੀ ਜਾਣੀ ਚਾਹੀਦੀ ਸੀ ਕਿਉਂਕਿ ਉਸਨੇ ਵਿਧਾਨ ਸਭਾ ਵਿੱਚ ਆਪਣਾ ਨਾਮਜ਼ਦਗੀ ਦਾਇਰ ਕੀਤਾ ਸੀ। ਉਹ ਕਦੇ ਰੋਪੜ ਆਇਆ ਹੀ ਨਹੀਂ। ਰੋਪੜ ਦੇ ਵਕੀਲਾਂ ਦੀ ਹੜਤਾਲ ਕਾਰਨ ਨਵੀਨ ਨੇ ਖੁਦ ਆਪਣੀ ਪੈਰਵੀ ਕੀਤੀ।
ਦੱਸ ਦੇਈਏ ਕਿ ਨਵੀਨ ਚਤੁਰਵੇਦੀ ਨੂੰ ਬੁੱਧਵਾਰ ਦੇਰ ਸ਼ਾਮ ਗ੍ਰਿਫ਼ਤਾਰ ਕਰਕੇ ਰੋਪੜ ਲਿਆਂਦਾ ਗਿਆ ਸੀ। ਇਹ ਕਾਰਵਾਈ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ਦੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਸੀ, ਜਿਨ੍ਹਾਂ ਨੇ ਆਰੋਪ ਲਗਾਇਆ ਸੀ ਕਿ ਉਨ੍ਹਾਂ ਦੇ ਦਸਤਖ਼ਤ ਜਾਅਲੀ ਹਨ। ਨਾਮਜ਼ਦਗੀ ਪੱਤਰ ਦਾਖਲ ਕਰਦੇ ਸਮੇਂ ਨਵੀਨ ਚਤੁਰਵੇਦੀ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ 10 ਵਿਧਾਇਕਾਂ ਦਾ ਸਮਰਥਨ ਪ੍ਰਾਪਤ ਹੈ। ਇਸ ਦਾਅਵੇ ਤੋਂ ਬਾਅਦ ਵਿਧਾਇਕ ਦਿਨੇਸ਼ ਚੱਢਾ ਨੇ ਜਾਅਲੀ ਦਸਤਖ਼ਤਾਂ ਦਾ ਆਰੋਪ ਲਗਾਉਂਦੇ ਹੋਏ ਸ਼ਿਕਾਇਤ ਦਰਜ ਕਰਵਾਈ, ਜਿਸ ਦੇ ਆਧਾਰ 'ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ।
ਸ਼ਿਕਾਇਤ ਦੇ ਆਧਾਰ 'ਤੇ ਨਵੀਨ ਚਤੁਰਵੇਦੀ ਵਿਰੁੱਧ ਸਿਟੀ ਪੁਲਿਸ ਸਟੇਸ਼ਨ ਰੂਪਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਰੂਪਨਗਰ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਗ੍ਰਿਫ਼ਤਾਰੀ ਨੂੰ ਅੰਜਾਮ ਦੇਣ ਲਈ ਚੰਡੀਗੜ੍ਹ ਗਈ ਸੀ, ਜਿੱਥੇ ਚੰਡੀਗੜ੍ਹ ਪੁਲਿਸ ਨੇ ਸ਼ੁਰੂ ਵਿੱਚ ਗ੍ਰਿਫ਼ਤਾਰੀ ਵਿੱਚ ਰੁਕਾਵਟ ਪਾਈ ਸੀ। ਜਿਸ ਮਗਰੋਂ ਰੋਪੜ ਅਦਾਲਤ ਵੱਲੋਂ ਨਵਨੀਤ ਚਤੁਰਵੇਦੀ ਲਈ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ। ਨਾਲ ਹੀ ਚੰਡੀਗੜ੍ਹ ਦੇ ਐਸਐਸਪੀ ਨੂੰ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਸਨ ਅਤੇ ਅਦਾਲਤ ਦੇ ਵਾਰੰਟ ਦੀ ਪਾਲਣਾ ਕਰਨ ਲਈ ਕਿਹਾ ਸੀ।
ਇਸ ਤੋਂ ਪਹਿਲਾਂ ਨਵਨੀਤ ਦੀ ਪਟੀਸ਼ਨ 'ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਅਦਾਲਤ ਨੇ ਸਰਕਾਰ ਨੂੰ 4 ਨਵੰਬਰ ਤੱਕ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਬੁੱਧਵਾਰ ਸਵੇਰੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਨਵਨੀਤ ਚਤੁਰਵੇਦੀ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਕਈ ਮਾਮਲੇ ਦਰਜ ਕੀਤੇ ਗਏ ਹਨ ਪਰ ਉਨ੍ਹਾਂ ਨੂੰ ਅਜੇ ਤੱਕ ਇਹ ਨਹੀਂ ਦੱਸਿਆ ਗਿਆ ਹੈ ਕਿ ਕਿੰਨੇ ਮਾਮਲੇ ਦਰਜ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਾਰੇ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ।