ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੂੰ ਲਾਇਆ 2 ਲੱਖ ਰੁਪਏ ਜੁਰਮਾਨਾ: ਮੰਤਰੀ ਬੈਂਸ

By  Pardeep Singh December 19th 2022 03:00 PM

ਚੰਡੀਗੜ੍ਹ: ਖਣਨ ਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿਊ ਚੰਡੀਗੜ੍ਹ ਦੇ ਈਕੋ ਸਿਟੀ-2 ਵਿਖੇ 2 ਲੱਖ ਮੀਟ੍ਰਿਕ ਟਨ ਸਮਰੱਥਾ ਵਾਲੇ ਰੇਤ ਅਤੇ ਬਜਰੀ ਦੇ ਪਹਿਲੇ ਸਰਕਾਰੀ ਵਿਕਰੀ ਕੇਂਦਰ ਦਾ ਉਦਘਾਟਨ ਕੀਤਾ । ਇਥੋ ਰੇਤ ਅਤੇ ਬਜਰੀ ਦੀ ਕੀਮਤ 28 ਰੁਪਏ ਪ੍ਰਤੀ ਘਣ ਫੁੱਟ ਰੱਖੀ ਗਈ ਹੈ।

ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਰੇਤ ਮਾਫ਼ੀਆ ਨੂੰ ਨੱਥ ਪਾਉਣ ਵਿੱਚ ਵੱਡੀ ਮਦਦ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਤੋਂ ਸਰਕਾਰ ਨੇ ਮਾਈਨਿੰਗ ਦਾ ਕੰਮ ਆਪਣੇ ਹੱਥਾਂ ਵਿੱਚ ਲਿਆ ਹੈ। ਮੰਤਰੀ ਦਾ ਕਹਿਣਾ ਹੈ ਕਿ ਨਾਜਾਇਜ਼ ਮਾਇਨਿੰਗ ਕਰਨ ਵਾਲਿਆਂ ਨੂੰ 2 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। 

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 11 ਨਵੰਬਰ, 2022 ਨੂੰ ਸੂਬੇ ਵਿੱਚ ਸਾਰੀਆਂ ਮਾਈਨਿੰਗ ਗਤੀਵਿਧੀਆਂ 'ਤੇ ਪਾਬੰਦੀ ਲਗਾ ਦਿੱਤੀ ਸੀ ਪਰ ਪੰਜਾਬ ਸਰਕਾਰ ਨੇ ਆਮ ਲੋਕਾਂ ਨੂੰ ਰੇਤ ਅਤੇ ਬਜਰੀ ਮੁਹੱਈਆ ਕਰਵਾਉਣ ਦੀ ਆਪਣੀ ਵਚਨਬੱਧਤਾ ਨੂੰ ਧਿਆਨ ਵਿੱਚ ਰੱਖਦਿਆਂ  ਸੂਬੇ ਤੋਂ ਬਾਹਰੋਂ ਇਸ ਦਾ ਪ੍ਰਬੰਧ ਕੀਤਾ ਹੈ ਅਤੇ ਹੁਣ ਤੱਕ ਲੋਕਾਂ ਨੂੰ 90000 ਮੀਟ੍ਰਿਕ ਟਨ ਦੀ ਸਪਲਾਈ ਕੀਤੀ ਜਾ ਚੁੱਕੀ ਹੈ।

ਮੰਤਰੀ ਨੇ ਕਿਹਾ ਕਿ ਸੂਬੇ ਨੂੰ  ਹਾਈਕੋਰਟ ਤੋਂ ਰਾਹਤ ਮਿਲਣ ਉਪਰੰਤ ਇਹ ਕੀਮਤ 15 ਜਾਂ 16 ਰੁਪਏ ਪ੍ਰਤੀ ਘਣ ਫੁੱਟ ਤੱਕ ਹੇਠਾਂ ਆਉਣ ਦੀ ਸੰਭਾਵਨਾ ਹੈ |


Related Post