RTA ਨਰਿੰਦਰ ਧਾਲੀਵਾਲ ਦੀ ਗ੍ਰਿਫ਼ਤਾਰੀ ਦਾ ਮਾਮਲਾ: PCSOA ਵੱਲੋਂ ਭਲ੍ਹਕੇ ਸਮੂਹਿਕ ਛੁੱਟੀ ਦਾ ਐਲਾਨ

By  Pardeep Singh January 8th 2023 08:59 PM

ਲੁਧਿਆਣਾ: ਵਿਜੀਲੈਂਸ ਬਿਊਰੋ ਵੱਲੋਂ ਬੀਤੀ ਦਿਨੀਂ ਆਰਟੀਏ ਨਰਿੰਦਰ ਸਿੰਘ ਧਾਲੀਵਾਲ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਦੇ ਰੋਸ ਵਜੋਂ ਪੰਜਾਬ ਸਿਵਲ ਸਰਵਿਸਿਜ਼ ਅਫਸਰ ਐਸੋਸੀਏਸ਼ਨ ਨੇ ਭਲ੍ਹਕੇ ਸਮੂਹਿਕ ਛੁੱਟੀ ਉੱਤੇ ਜਾਣ ਦਾ  ਐਲਾਨ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਨਰਿੰਦਰ ਧਾਲੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਪੰਜਾਬ ਸਿਵਲ ਸਰਵਿਸਿਜ਼ ਅਫਸਰ ਐਸੋਸੀਏਸ਼ਨ ਵੱਲੋਂ ਸੀਐਮ ਭਗਵੰਤ ਮਾਨ ਦੀ ਰਿਹਾਈਸ਼ ਚੰਡੀਗੜ੍ਹ ਦਾ ਘਿਰਾਓ ਕੀਤਾ ਜਾਵੇਗਾ।

ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ  ਡੀਸੀ ਦਫ਼ਤਰ ਦੇ ਮੁਲਾਜ਼ਮ ਅਤੇ ਤਹਿਸੀਲਦਾਰ ਵੀ ਭਲ੍ਹਕੇ ਛੁੱਟੀ ਉੱਤੇ ਜਾ ਰਹੇ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਵਜੋਂ ਤਾਇਨਾਤ ਪੰਜਾਬ ਸਿਵਲ ਸਰਵਿਸਿਜ ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ ਨੂੰ ਸੰਗਠਿਤ ਅਪਰਾਧ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ ਜੋ ਨਿੱਜੀ ਵਿਅਕਤੀਆਂ ਰਾਹੀਂ ਟਰਾਂਸਪੋਰਟਰਾਂ ਤੋਂ ਰਿਸ਼ਵਤ ਵਸੂਲਦਾ ਸੀ।

Related Post