CM ਮਾਨ ਦੇ ਹੈਲੀਕਾਪਟਰ ਵਿਵਾਦ ਮਾਮਲੇ ਚ ਦਰਜ FIR ਵਿਰੁੱਧ RTI ਕਾਰਕੁਨ ਮਾਨਿਕ ਗੋਇਲ ਅਤੇ ਹੋਰਾਂ ਨੇ ਕੀਤਾ ਹਾਈ ਕੋਰਟ ਦਾ ਰੁਖ
helicopter dispute Case : ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰਹਾਜ਼ਰੀ ਵਿੱਚ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਬਾਰੇ ਸਵਾਲ ਪੁੱਛਣ ‘ਤੇ ਦਰਜ ਐਫਆਈਆਰ ਵਿਰੁੱਧ ਆਰਟੀਆਈ ਕਾਰਕੁਨ ਮਾਨਿਕ ਗੋਇਲ ਅਤੇ ਹੋਰਾਂ ਨੇ ਹਾਈ ਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਨੇ ਆਪਣੇ ਖਿਲਾਫ਼ ਦਰਜ ਐਫਆਈਆਰ ਨੂੰ ਰੱਦ ਕੀਤੇ ਜਾਣ ਦੀ ਹਾਈ ਕੋਰਟ ਤੋਂ ਮੰਗ ਕੀਤੀ ਹੈ। ਹਾਈ ਕੋਰਟ ਇਸ ਪਟੀਸ਼ਨ 'ਤੇ ਅਗਲੇ ਹਫ਼ਤੇ ਸੁਣਵਾਈ ਕਰ ਸਕਦਾ ਹੈ।

ਮਾਨਿਕ ਗੋਇਲ ਨੇ ਹਾਈ ਕੋਰਟ ਵਿੱਚ ਦਾਇਰ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰਹਾਜ਼ਰੀ ਵਿੱਚ ਸਰਕਾਰੀ ਹੈਲੀਕਾਪਟਰ ਦੇ ਇਸਤੇਮਾਲ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕੀਤੀ ਸੀ ਅਤੇ ਸਵਾਲ ਕੀਤਾ ਸੀ ਕਿ ਉਨ੍ਹਾਂ ਦੀ ਗੈਰਹਾਜ਼ਰੀ ਵਿੱਚ ਉਨ੍ਹਾਂ ਦੇ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਕੌਣ ਕਰ ਰਿਹਾ ਹੈ।
ਪਟੀਸ਼ਨ ਵਿੱਚ ਮਾਨਿਕ ਗੋਇਲ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਆਰਟੀਆਈ ਜ਼ਰੀਏ ਇਹ ਜਾਣਕਾਰੀ ਮੰਗੀ ਸੀ ਪਰ ਉਨ੍ਹਾਂ ਨੂੰ ਇਹ ਜਾਣਕਾਰੀ ਨਹੀਂ ਦਿੱਤੀ ਗਈ ਸੀ। ਬਾਅਦ ਵਿੱਚ ਉਨ੍ਹਾਂ ਨੇ ਫਲਾਈਟ ਰੇਡਰ ਐਪ ਰਾਹੀਂ ਇਸ ਹੈਲੀਕਾਪਟਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਫਲਾਈਟ ਰੇਡਰ ਐਪ ਰਾਹੀਂ ਕੋਈ ਵੀ ਇਹ ਜਾਣਕਾਰੀ ਹਾਸਿਲ ਕਰ ਸਕਦਾ ਹੈ।
ਉਨ੍ਹਾਂ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਸਿਰਫ਼ ਸਵਾਲ ਉਠਾਏ ਸਨ ਅਤੇ ਕਿਸੇ ਦਾ ਨਾਮ ਨਹੀਂ ਲਿਆ ਸੀ। ਬਾਅਦ ਵਿੱਚ ਕੁਝ ਪੱਤਰਕਾਰਾਂ ਨੇ ਇਸ ਪੋਸਟ ਸਬੰਧੀ ਉਨ੍ਹਾਂ ਦੀ ਇੰਟਰਵਿਊ ਲਈ ਸੀ। ਇਸ ਤੋਂ ਬਾਅਦ 12 ਦਸੰਬਰ ਨੂੰ ਲੁਧਿਆਣਾ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ।
ਮਾਨਿਕ ਗੋਇਲ ਅਤੇ ਹੋਰਾਂ ਨੇ ਹੁਣ ਇਸ ਐਫਆਈਆਰ ਨੂੰ ਰੱਦ ਕਰਨ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ, ਜਿਸਦੀ ਸੁਣਵਾਈ ਅਗਲੇ ਹਫ਼ਤੇ ਹੋਵੇਗੀ। ਮਾਨਿਕ ਗੋਇਲ ਦੇ ਵਕੀਲ ਸੀਨੀਅਰ ਵਕੀਲ ਆਰ.ਐਸ. ਬੈਂਸ ਨੇ ਕਿਹਾ ਕਿ ਇਸ ਮਾਮਲੇ ਵਿੱਚ ਜਿਨ੍ਹਾਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ, ਉਹ ਪੂਰੀ ਤਰ੍ਹਾਂ ਗਲਤ ਹਨ ਅਤੇ ਇਸ ਲਈ ਹਾਈ ਕੋਰਟ ਨੇ ਇਸ ਐਫਆਈਆਰ ਤੋਂ ਰੱਦ ਕਰਨ ਦੀ ਮੰਗ ਕੀਤੀ ਹੈ।