Russian President: ਪਹਿਲੀ ਵਾਰ ਯੂਕਰੇਨ ਦੇ ਮਾਰੀਉਪੋਲ ਸ਼ਹਿਰ ਪਹੁੰਚੇ ਰੂਸੀ ਰਾਸ਼ਟਰਪਤੀ ਪੁਤਿਨ

ਰੂਸ ਅਤੇ ਯੂਕਰੇਨ ਵਿਚਾਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਜੰਗ ਚੱਲ ਰਹੀ ਹੈ। ਯੂਕਰੇਨ ਦੇ ਕਈ ਸ਼ਹਿਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ। ਦੁਨੀਆ ਦੇ ਕਈ ਦੇਸ਼ਾਂ ਨੇ ਰੂਸ 'ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਹਨ।

By  Jasmeet Singh March 19th 2023 12:51 PM

Russian President: ਰੂਸ ਅਤੇ ਯੂਕਰੇਨ ਵਿਚਾਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਜੰਗ ਚੱਲ ਰਹੀ ਹੈ। ਯੂਕਰੇਨ ਦੇ ਕਈ ਸ਼ਹਿਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ। ਦੁਨੀਆ ਦੇ ਕਈ ਦੇਸ਼ਾਂ ਨੇ ਰੂਸ 'ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਹਨ। 

ਇੰਟਰਨੈਸ਼ਨਲ ਕ੍ਰਿਮੀਨਲ ਕੋਰਟ (ਆਈਸੀਸੀ) ਨੇ ਯੂਕਰੇਨ ਵਿੱਚ ਜੰਗੀ ਅਪਰਾਧਾਂ ਲਈ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਵੀ ਜਾਰੀ ਕੀਤਾ ਹੈ। ਪਰ ਇਸ ਸਭ ਦੇ ਬਾਵਜੂਦ ਪੁਤਿਨ ਪਿੱਛੇ ਹਟਣ ਨੂੰ ਤਿਆਰ ਨਹੀਂ ਹਨ। 

ਐਤਵਾਰ ਨੂੰ ਪੁਤਿਨ ਅਚਾਨਕ ਯੂਕਰੇਨ ਦੇ ਮਾਰੀਉਪੋਲ ਸ਼ਹਿਰ ਪਹੁੰਚ ਗਏ। ਰੂਸੀ ਫੌਜ ਨੇ ਇਸ ਸ਼ਹਿਰ 'ਤੇ ਪੂਰੀ ਤਰ੍ਹਾਂ ਕਬਜ਼ਾ ਕਰ ਲਿਆ ਹੈ। ਯੂਕਰੇਨ ਦੇ ਡੋਨੇਟਸਕ ਰਾਜ ਵਿੱਚ ਪੈਂਦਾ ਇਹ ਸ਼ਹਿਰ ਪਿਛਲੇ ਸਾਲ ਮਈ ਤੋਂ ਰੂਸ ਦੇ ਕਬਜ਼ੇ ਹੇਠ ਹੈ। 

ਰਿਪੋਰਟ ਮੁਤਾਬਕ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਸਭ ਤੋਂ ਪਹਿਲਾਂ ਕ੍ਰੀਮੀਆ ਪਹੁੰਚੇ। ਇੱਥੋਂ ਉਹ ਅਚਾਨਕ ਹੈਲੀਕਾਪਟਰ ਰਾਹੀਂ ਯੂਕਰੇਨ ਦੇ ਮਾਰੀਉਪੋਲ ਸ਼ਹਿਰ ਪਹੁੰਚ ਗਏ। ਪੁਤਿਨ ਨੇ ਖੁਦ ਕਾਰ ਰਾਹੀਂ ਮਾਰੀਉਪੋਲ ਸ਼ਹਿਰ ਦੇ ਕਈ ਇਲਾਕਿਆਂ ਦਾ ਦੌਰਾ ਕੀਤਾ। 

ਇਸ ਦੌਰਾਨ ਉਨ੍ਹਾਂ ਨੇ ਸਥਾਨਕ ਲੋਕਾਂ ਨਾਲ ਵੀ ਗੱਲਬਾਤ ਕੀਤੀ। ਮਾਰੀਉਪੋਲ ਦੇ ਬੀਚ ਦੀ ਵੀ ਜਾਂਚ ਕੀਤੀ। ਇੰਟਰਨੈਸ਼ਨਲ ਕ੍ਰਿਮੀਨਲ ਕੋਰਟ (ਆਈਸੀਸੀ) ਨੇ ਸ਼ੁੱਕਰਵਾਰ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਲਈ ਯੂਕਰੇਨ ਵਿੱਚ ਜੰਗੀ ਅਪਰਾਧਾਂ ਲਈ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। 

ਕੋਰਟ ਨੇ ਕਿਹਾ - ਪੁਤਿਨ ਨੇ ਯੂਕਰੇਨ ਵਿੱਚ ਜੰਗੀ ਅਪਰਾਧ ਕੀਤਾ ਹੈ। ਉਹ ਯੂਕਰੇਨੀ ਬੱਚਿਆਂ ਨੂੰ ਅਗਵਾ ਕਰਨ ਅਤੇ ਦੇਸ਼ ਨਿਕਾਲਾ ਦੇਣ ਦੇ ਅਪਰਾਧ ਲਈ ਜ਼ਿੰਮੇਵਾਰ ਹੈ। ਹਾਲਾਂਕਿ ਰੂਸ ਨੇ ਜੰਗੀ ਅਪਰਾਧਾਂ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

ਯੂਕਰੇਨ ਨੇ ਵੀ ਵਾਰੰਟ ਦਾ ਜਵਾਬ ਦਿੱਤਾ ਹੈ। ਯੁੱਧਗ੍ਰਸਤ ਦੇਸ਼ ਨੇ ਕਿਹਾ ਕਿ ਇਹ ਸਿਰਫ਼ ਸ਼ੁਰੂਆਤ ਹੈ। ਵਾਰੰਟ ਤੋਂ ਬਾਅਦ ਪੁਤਿਨ ਦੇ ਸਾਹਮਣੇ ਹੋਰ ਵੀ ਮੁਸ਼ਕਿਲ ਚੁਣੌਤੀਆਂ ਆਉਣ ਵਾਲੀਆਂ ਹਨ।

Related Post