PTC News
Search
🔍 Search

ਨਿਸ਼ਾਨ ਸਾਹਿਬ ਦੀ ਬੇਅਦਬੀ ਦਾ ਮਾਮਲਾ : ਕਾਦੀਆਂ ਚ ਆਪ ਆਗੂਆਂ ਤੇ ਗੰਭੀਰ ਇਲਜ਼ਾਮ, NHRC ਦਾ ਸਖਤ ਐਕਸ਼ਨ

Nishan Sahib removing case : ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦੇ ਵੀ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ।

By  KRISHAN KUMAR SHARMA November 28th 2026 04:20 PM -- Updated: November 28th 2026 04:27 PM

Nishan Sahib removing case : ਕਾਦੀਆਂ ਦੇ ਨਜ਼ਦੀਕੀ ਪਿੰਡ ਡੱਲਾ ਮੋੜ ਵਿਖੇ ਨਿਸ਼ਾਨ ਸਾਹਿਬ ਦੀ ਬੇਅਦਬੀ ਦੇ ਦੋਸ਼ਾਂ ਨੂੰ ਲੈ ਕੇ ਸਿਆਸੀ ਅਤੇ ਧਾਰਮਿਕ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਮੌਜੂਦਾ ਐਮ.ਸੀ. ਗਗਨਦੀਪ ਸਿੰਘ ਅਤੇ ਸਾਬਕਾ ਐਮ.ਸੀ. ਵਿਜੇ ਕੁਮਾਰ ਉੱਤੇ ਨਿਸ਼ਾਨ ਸਾਹਿਬ ਨੂੰ ਜੇ.ਸੀ.ਬੀ. ਮਸ਼ੀਨ ਨਾਲ ਢਾਹੁਣ ਦੇ ਗੰਭੀਰ ਦੋਸ਼ ਲਗਾਏ ਗਏ ਹਨ।

ਇਹ ਵੀ ਪੜ੍ਹੋ... ਏਟੀਐਮ ਅਤੇ ਕਾਰਡ ਪੇਮੈਂਟ ਦੇ ਨਿਯਮਾਂ 'ਚ ਵੱਡਾ ਬਦਲਾਅ, ਜਾਣੋ ਫ਼੍ਰੀ ਸੀਮਾ ਤੋਂ ਬਾਅਦ ਕਿੰਨਾ ਕੱਟੇਗਾ ਟੈਕਸ ?

ਇਸ ਸਬੰਧੀ ਮੰਗਲ ਸਿੰਘ ਵਾਸੀ ਪਿੰਡ ਢੱਲਾ ਨੇ ਥਾਣਾ ਕਾਦੀਆਂ ਵਿਖੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ। ਆਪਣੀ ਸ਼ਿਕਾਇਤ ਵਿੱਚ ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ ਕੁਝ ਜ਼ਮੀਨ ਗੁਰਦੁਆਰਾ ਸਾਹਿਬ ਲਈ ਭੇਟ ਕੀਤੀ ਗਈ ਸੀ, ਜਿਸ ਵਿੱਚ ਨਿਸ਼ਾਨ ਸਾਹਿਬ ਸਥਾਪਿਤ ਕੀਤਾ ਹੋਇਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਬੀਤੀ ਰਾਤ ਮੌਜੂਦਾ ਆਮ ਆਦਮੀ ਪਾਰਟੀ ਦੇ ਐਮ.ਸੀ. ਗਗਨਦੀਪ ਸਿੰਘ ਅਤੇ ਸਾਬਕਾ ਐਮ.ਸੀ. ਵਿਜੇ ਕੁਮਾਰ ਵੱਲੋਂ ਜੇ.ਸੀ.ਬੀ. ਮਸ਼ੀਨ ਦੀ ਮਦਦ ਨਾਲ ਨਿਸ਼ਾਨ ਸਾਹਿਬ ਨੂੰ ਢਾਹ ਦਿੱਤਾ ਗਿਆ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦੇ ਵੀ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਸਬੰਧਤ ਵਿਅਕਤੀਆਂ ਖ਼ਿਲਾਫ਼ ਬੇਅਦਬੀ ਦਾ ਮਾਮਲਾ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਦੂਜੇ ਪਾਸੇ, ਜਦੋਂ ਇਸ ਸਬੰਧੀ ਮੌਜੂਦਾ ਐਮ.ਸੀ. ਗਗਨਦੀਪ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਆਪਣੇ ਉੱਪਰ ਲੱਗੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਉਨ੍ਹਾਂ ਦਾ ਕਹਿਣਾ ਸੀ ਕਿ ਜਿਸ ਜਗ੍ਹਾ ਸਬੰਧੀ ਮੰਗਲ ਸਿੰਘ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ, ਉਸ ਜਗ੍ਹਾ ਦੀ ਰਜਿਸਟਰੀ ਉਨ੍ਹਾਂ ਦੀ ਮਾਤਾ ਦੇ ਨਾਮ 'ਤੇ ਹੈ।

ਫਿਲਹਾਲ, ਇਸ ਮਾਮਲੇ ਨੂੰ ਲੈ ਕੇ ਦੋਵੇਂ ਧਿਰਾਂ ਦੇ ਵੱਖ-ਵੱਖ ਦਾਅਵੇ ਸਾਹਮਣੇ ਆ ਰਹੇ ਹਨ। ਉਧਰ, ਪੁਲਿਸ ਵੱਲੋਂ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ... ਹੱਦਬੰਦੀ ਬਿੱਲ ਲਾਗੂ ਹੋਣ ਨਾਲ ਕੇਂਦਰ 'ਚ ਪੰਜਾਬ ਦੀ ਪ੍ਰਤੀਨਿਧਤਾ 'ਤੇ ਕੀ ਪ੍ਰਭਾਵ ਪਵੇਗਾ ?

ਗਠਜੋੜ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਲੀਡਰਾਂ ਦੀ ਪਹਿਲੀ ਬੈਠਕ

Related Post