Sri Mukatsar Sahib ’ਚ ਵਾਪਰੀ ਬੇਅਦਬੀ ਦੀ ਘਟਨਾ; ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਜੀ ਨੇ ਲਿਆ ਸਖ਼ਤ ਨੋਟਿਸ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਕਾਰਨ ਤਾਪਮਾਨ ਲਗਭਗ ਤਿੰਨ ਡਿਗਰੀ ਘੱਟ ਗਿਆ, ਜੋ ਕਿ ਆਮ ਨਾਲੋਂ 3.1 ਡਿਗਰੀ ਘੱਟ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37 ਡਿਗਰੀ ਦਰਜ ਕੀਤਾ ਗਿਆ।

By  Aarti July 29th 2026 01:16 PM

Sri Mukatsar Sahib News :  ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਕੋਟ ਭਾਈ ਵਿਖੇ ਗੁਰਦੁਆਰਾ ਸਾਹਿਬ ਤੋਂ ਪਵਿੱਤਰ ਗੁਟਕਾ ਸਾਹਿਬ ਚੁੱਕ ਕੇ ਉਸ ਦੀ ਬੇਅਦਬੀ ਕਰਨ ਅਤੇ ਮਿੱਟੀ ਵਿੱਚ ਦੱਬਣ ਦੀ ਵਾਪਰੀ ਅਤਿ ਦੁਖਦਾਈ ਤੇ ਹਿਰਦੇਵੇਧਕ ਘਟਨਾ ਦਾ ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ, ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਗੰਭੀਰ ਨੋਟਿਸ ਲਿਆ ਹੈ। ਸਿੰਘ ਸਾਹਿਬ ਨੇ ਇਸ ਘਟਨਾ ਦੀ ਕਠੋਰ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪੁਲਿਸ ਅਤੇ ਪ੍ਰਸ਼ਾਸਨ ਨੂੰ ਦੋਸ਼ੀਆਂ ਖ਼ਿਲਾਫ਼ ਤੁਰੰਤ ਤੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਹੈ।

ਜਾਰੀ ਕੀਤੇ ਇੱਕ ਪ੍ਰਭਾਵਸ਼ਾਲੀ ਤੇ ਤਿੱਖੇ ਬਿਆਨ ਵਿੱਚ ਸਿੰਘ ਸਾਹਿਬ ਨੇ ਕਿਹਾ ਕਿ ਗੁਰਬਾਣੀ ਦਾ ਅਪਮਾਨ ਸਿੱਖ ਹਿਰਦਿਆਂ ਨੂੰ ਬੁਰੀ ਤਰ੍ਹਾਂ ਵਲੂੰਧਰਨ ਵਾਲਾ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਸਹਿਣ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ, "ਇਹ ਕੋਈ ਨਿਆਣਪੁਣੇ ਵਿੱਚ ਵਾਪਰੀ ਆਮ ਘਟਨਾ ਨਹੀਂ ਜਾਪਦੀ, ਸਗੋਂ ਇਸ ਪਿੱਛੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਅਤੇ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੀ ਕੋਈ ਡੂੰਘੀ ਅਤੇ ਸ਼ੈਤਾਨੀ ਸਾਜ਼ਿਸ਼ ਪ੍ਰਤੀਤ ਹੁੰਦੀ ਹੈ। ਇਹ ਪਤਾ ਲਗਾਉਣਾ ਬਹੁਤ ਜ਼ਰੂਰੀ ਹੈ ਕਿ 14-15 ਸਾਲ ਦੇ ਬੱਚੇ ਦੀ ਵਰਤੋਂ ਕਰਕੇ ਇਸ ਘਿਨਾਉਣੇ ਕਾਰੇ ਨੂੰ ਕਿਸ ਦੇ ਇਸ਼ਾਰੇ 'ਤੇ ਅੰਜਾਮ ਦਿੱਤਾ ਗਿਆ।"

ਸਿੰਘ ਸਾਹਿਬ ਨੇ ਪ੍ਰਸ਼ਾਸਨ ਨੂੰ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਸਿਰਫ਼ ਬੱਚੇ ਨੂੰ ਫੜ ਕੇ ਮਾਮਲਾ ਰਫ਼ਾ-ਦਫ਼ਾ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਸਗੋਂ ਇਸ ਦੇ ਪਿੱਛੇ ਛੁਪੇ ਅਸਲ ਮਾਸਟਰਮਾਈਂਡ ਅਤੇ ਸਾਜ਼ਿਸ਼ਕਰਤਾਵਾਂ ਨੂੰ ਬੇਨਕਾਬ ਕਰਕੇ ਜਨਤਕ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਜਿਹੀਆਂ ਘਟਨਾਵਾਂ 'ਤੇ ਨੱਥ ਨਾ ਪਾਈ ਗਈ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਨਾ ਦਿੱਤੀਆਂ ਗਈਆਂ ਤਾਂ ਸੰਗਤ ਵਿੱਚ ਫੈਲ ਰਿਹਾ ਰੋਸ ਵੱਡਾ ਰੂਪ ਧਾਰਨ ਕਰ ਸਕਦਾ ਹੈ, ਜਿਸ ਦੀ ਪੂਰੀ ਜ਼ਿੰਮੇਵਾਰੀ ਸ਼ਾਸਨ ਤੇ ਪ੍ਰਸ਼ਾਸਨ ਦੀ ਹੋਵੇਗੀ।

ਇਸ ਦੇ ਨਾਲ ਹੀ ਸਿੰਘ ਸਾਹਿਬ ਨੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ ਸਿੰਘਾਂ ਅਤੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਅੰਦਰ ਸੀਸੀਟੀਵੀ ਕੈਮਰਿਆਂ ਅਤੇ ਪਹੁੰਚ ਦੀ ਨਿਗਰਾਨੀ ਸਮੇਤ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਪੁਖ਼ਤਾ ਕੀਤਾ ਜਾਵੇ ਅਤੇ ਹਰ ਵੇਲੇ ਪੂਰੀ ਤਨਦੇਹੀ ਤੇ ਸਤਰਕਤਾ ਨਾਲ ਪਹਿਰਾ ਦਿੱਤਾ ਜਾਵੇ।

ਇਹ ਵੀ ਪੜ੍ਹੋ : Anti Sacrilege Law : ਬੇਅਦਬੀ ਵਿਰੋਧੀ ਕਾਨੂੰਨ 'ਚ ਸੋਧ ਲਈ ਦਿੱਤਾ ਅਲਟੀਮੇਟਮ ਖ਼ਤਮ, 'ਆਪ' ਵਿਧਾਇਕਾਂ ਦਾ ਵਫ਼ਦ ਸ੍ਰੀ ਅਕਾਲ ਤਖਤ ਸਾਹਿਬ ਪਹੁੰਚਿਆ

Related Post