PTC News
Search

SAD Manifesto Committee : ਅਕਾਲੀ ਦਲ ਵੱਲੋਂ 9 ਮੈਂਬਰੀ ਮੈਨੀਫੈਸਟੋ ਕਮੇਟੀ ਦਾ ਐਲਾਨ, ਬਲਵਿੰਦਰ ਸਿੰਘ ਭੂੰਦੜ ਲਾਏ ਚੇਅਰਮੈਨ

SAD Manifesto Committee : ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰਦਿਆਂ ਚੋਣ ਮੈਨੀਫੈਸਟੋ ਲਈ 9 ਮੈਂਬਰੀ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਇਸ ਕਮੇਟੀ ਦੀ ਅਗਵਾਈ ਲਈ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਚੇਅਰਮੈਨ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਮੈਂਬਰ ਸਕੱਤਰ ਵੱਜੋਂ ਨਿਯੁਕਤ ਕੀਤਾ ਗਿਆ ਹੈ।

By  KRISHAN KUMAR SHARMA September 13th 2026 04:21 PM -- Updated: September 13th 2026 04:26 PM

SAD Manifesto Committee : ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਵੱਲੋਂ ਲਗਾਤਾਰ ਸਰਗਰਮੀ ਵਿਖਾਈ ਜਾ ਰਹੀ ਹੈ। ਐਤਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰਦਿਆਂ ਚੋਣ ਮੈਨੀਫੈਸਟੋ ਲਈ 9 ਮੈਂਬਰੀ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਇਸ ਕਮੇਟੀ ਦੀ ਅਗਵਾਈ ਲਈ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਚੇਅਰਮੈਨ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਮੈਂਬਰ ਸਕੱਤਰ ਵੱਜੋਂ ਨਿਯੁਕਤ ਕੀਤਾ ਗਿਆ ਹੈ।

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਚੱਲੀਆਂ ਗੋਲੀਆਂ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ

ਕਮੇਟੀ 'ਚ ਹੋਰ ਕਿਹੜੇ ਮੈਂਬਰ ?

ਇਸ ਸਬੰਧੀ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮੇਟੀ ਦੇ ਹੋਰ ਮੈਂਬਰਾਂ ਵਿੱਚ ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਮਹੇਸ਼ ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਸੋਹਣ ਸਿੰਘ ਠੰਡਲ ਅਤੇ ਹਰਚਰਨ ਸਿੰਘ ਬੈਂਸ ਸ਼ਾਮਲ ਹਨ।

ਵੱਖ ਵੱਖ ਪਾਰਟੀ ਵਿੰਗਾਂ ਦੇ ਪ੍ਰਧਾਨ ਹੋਣਗੇ 'ਸਪੈਸ਼ਲ ਇਨਵਾਇਟੀ'

ਪਾਰਟੀ ਦੇ ਵੱਖ-ਵੱਖ ਵਿੰਗਾਂ—ਜਿਨ੍ਹਾਂ ਵਿੱਚ ਯੂਥ, ਮਹਿਲਾ, ਟਰੇਡ ਐਂਡ ਇੰਡਸਟਰੀ, ਲੀਗਲ, SOI, ਕਰਮਚਾਰੀ, ਸਾਬਕਾ ਸੈਨਿਕ ਅਤੇ ਘੱਟ ਗਿਣਤੀ ਵਿੰਗ ਸ਼ਾਮਲ ਹਨ—ਦੇ ਪ੍ਰਧਾਨਾਂ ਨੂੰ ਕਮੇਟੀ ਵਿੱਚ ਵਿਸ਼ੇਸ਼ ਸੱਦੇ ਮੈਂਬਰ (Special Invitees) ਵਜੋਂ ਸ਼ਾਮਲ ਕੀਤਾ ਗਿਆ ਹੈ।

ਕੀ ਕਰੇਗੀ ਕਮੇਟੀ ?

ਇਹ ਕਮੇਟੀ ਪੂਰੇ ਪੰਜਾਬ ਦਾ ਦੌਰਾ ਕਰੇਗੀ ਅਤੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ, ਨੌਜਵਾਨਾਂ, ਮਹਿਲਾਵਾਂ, ਕਰਮਚਾਰੀਆਂ ਅਤੇ ਸਮਾਜ ਦੇ ਹੋਰ ਵਰਗਾਂ ਨਾਲ ਵਿਆਪਕ ਤੌਰ ’ਤੇ ਵਿਚਾਰ-ਵਟਾਂਦਰਾ ਕਰੇਗੀ।

Shiromani Akali Dal President S Sukhbir Singh Badal has constituted a 9-member Manifesto Committee for the 2027 Punjab Vidhan Sabha elections. The committee will be headed by senior party leader S Balwinder Singh Bhundar as Chairman, while Dr Daljit Singh Cheema will serve as Member Secretary. The other members are S Gulzar Singh Ranike, S Heera Singh Gabhria, S Mahesh Inder Singh Grewal, S Bikram Singh Majithia, S Sikandar Singh Maluka, S Sohan Singh Thandal and S Harcharan Singh Bains. Presidents of the party’s various wings—including Youth, Women, Trade & Industry, Legal, SOI, Employees, Ex-Servicemen and Minorities—will be Special Invitees to the committee. The committee will travel across Punjab and engage extensively with farmers, workers, traders, industrialists, youth, women, employees and other sections of society to understand their aspirations, concerns and priorities. Their views and suggestions will form an important basis for shaping the SAD’s election manifesto for 2027, ensuring that it reflects the voice and aspirations of the people of Punjab.

— Dr Daljit S Cheema (@drcheemasad) September 13, 2026
ਕਮੇਟੀ ਵੱਲੋਂ ਲੋਕਾਂ ਦੀਆਂ ਉਮੀਦਾਂ, ਚਿੰਤਾਵਾਂ ਅਤੇ ਤਰਜੀਹਾਂ ਨੂੰ ਸਮਝਣ ਲਈ ਉਨ੍ਹਾਂ ਦੇ ਵਿਚਾਰ ਅਤੇ ਸੁਝਾਅ ਲਏ ਜਾਣਗੇ। ਇਨ੍ਹਾਂ ਵਿਚਾਰਾਂ ਅਤੇ ਸੁਝਾਵਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਮੈਨੀਫੈਸਟੋ ਨੂੰ ਤਿਆਰ ਕਰਨ ਵਿੱਚ ਅਹਿਮ ਆਧਾਰ ਬਣਾਇਆ ਜਾਵੇਗਾ।

ਪਾਰਟੀ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਤਿਆਰ ਕੀਤਾ ਜਾਣ ਵਾਲਾ ਮੈਨੀਫੈਸਟੋ ਪੰਜਾਬ ਦੇ ਲੋਕਾਂ ਦੀ ਆਵਾਜ਼ ਅਤੇ ਉਨ੍ਹਾਂ ਦੀਆਂ ਭਵਿੱਖੀ ਉਮੀਦਾਂ ਨੂੰ ਦਰਸਾਏਗਾ।

ਇਹ ਵੀ ਪੜ੍ਹੋ...

Punjab Power Crisis : ਪੰਜਾਬ 'ਚ ਬਿਜਲੀ ਕੱਟਾਂ ਖਿਲਾਫ਼ ਕਿਸਾਨਾਂ ਵੱਲੋਂ 14 ਸਤੰਬਰ ਨੂੰ ਧਰਨਿਆਂ ਦਾ ਐਲਾਨ

Gulzar Singh & Mohanjeet Singh ਦੇ ਹੱਕ ’ਚ ਉੱਠਿਆ ਪੰਜਾਬ, CM Mann ਦੀ ਕੋਠੀ ਦੇ ਘਿਰਾਓ ਲਈ ਹੱਲਾ ਬੋਲ, SAD ਦਾ ਮਿਲਿਆ ਸਾਥ !

Related Post