Chandigarh Corporation Elections : ਸ਼੍ਰੋਮਣੀ ਅਕਾਲੀ ਦਲ ਵੱਲੋਂ 7 ਮੈਂਬਰੀ ਮੈਨੀਫੈਸਟੋ ਕਮੇਟੀ ਦਾ ਐਲਾਨ
Chandigarh Corporation Elections : ਸ਼੍ਰੋਮਣੀ ਅਕਾਲੀ ਦਲ (SAD), ਚੰਡੀਗੜ੍ਹ ਯੂਨਿਟ ਵੱਲੋਂ ਆਉਣ ਵਾਲੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਆਪਣੀ ਮੈਨੀਫੈਸਟੋ ਕਮੇਟੀ ਦਾ ਗਠਨ ਕਰਨ ਦਾ ਐਲਾਨ ਕੀਤਾ ਗਿਆ ਹੈ।
Chandigarh Corporation Elections : ਸ਼੍ਰੋਮਣੀ ਅਕਾਲੀ ਦਲ (SAD), ਚੰਡੀਗੜ੍ਹ ਯੂਨਿਟ ਵੱਲੋਂ ਆਉਣ ਵਾਲੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਆਪਣੀ ਮੈਨੀਫੈਸਟੋ ਕਮੇਟੀ ਦਾ ਗਠਨ (Akali Dal Manifesto Committee) ਕਰਨ ਦਾ ਐਲਾਨ ਕੀਤਾ ਗਿਆ ਹੈ।
ਇਹ ਕਮੇਟੀ ਪਾਰਟੀ ਦੇ ਚੋਣ ਮੈਨੀਫੈਸਟੋ ਨੂੰ ਤਿਆਰ ਕਰਨ, ਸ਼ਹਿਰ ਦੇ ਅਹਿਮ ਨਾਗਰਿਕ ਮੁੱਦਿਆਂ ਦੀ ਪਛਾਣ ਕਰਨ, ਚੰਡੀਗੜ੍ਹ ਦੇ ਵਸਨੀਕਾਂ ਦੀਆਂ ਸਮੱਸਿਆਵਾਂ, ਚਿੰਤਾਵਾਂ ਅਤੇ ਉਮੀਦਾਂ ਨੂੰ ਸਮਝਣ ਦੇ ਨਾਲ-ਨਾਲ ਸ਼ਹਿਰ ਦੇ ਸਰਵਪੱਖੀ ਵਿਕਾਸ ਅਤੇ ਬਿਹਤਰੀ ਲਈ ਇੱਕ ਵਿਸਥਾਰਪੂਰਵਕ ਦ੍ਰਿਸ਼ਟੀਕੋਣ ਅਤੇ ਰੋਡਮੈਪ ਤਿਆਰ ਕਰਨ ਦੀ ਜ਼ਿੰਮੇਵਾਰੀ ਨਿਭਾਏਗੀ।
ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਚਰਨਜੀਤ ਸਿੰਘ ਵਿਲੀ ਨੇ ਰਸਮੀ ਤੌਰ 'ਤੇ ਐਲਾਨ ਕੀਤਾ ਕਿ ਮੈਨੀਫੈਸਟੋ ਕਮੇਟੀ ਵਿੱਚ ਹੇਠ ਲਿਖੇ ਮੈਂਬਰ ਸ਼ਾਮਲ ਹੋਣਗੇ, ਜਿਨ੍ਹਾਂ ਵਿੱਚ
- ਐਡਵੋਕੇਟ ਅਮਰਜੀਤ ਸਿੰਘ ਗੁਜਰਾਲ
- ਨਾਇਬ ਸਿੰਘ ਦਾਓਮਾਜਰਾ
- ਮਨਦੀਪ ਸਿੰਘ
- ਇੰਸਪੈਕਟਰ ਬਲਵਿੰਦਰ ਸਿੰਘ
- ਜ਼ਬਰਜੰਗ ਸਿੰਘ
- ਰਾਜੀਵ ਤੁਲੀ
- ਅਸ਼ੋਕ ਸ਼ਰਮਾ
ਸ. ਵਿਲੀ ਨੇ ਅੱਗੇ ਕਿਹਾ ਕਿ ਇਹ ਕਮੇਟੀ ਚੰਡੀਗੜ੍ਹ ਦੇ ਵਸਨੀਕਾਂ ਨਾਲ ਸਬੰਧਤ ਅਹਿਮ ਮੁੱਦਿਆਂ 'ਤੇ ਵਿਸ਼ੇਸ਼ ਧਿਆਨ ਦੇਵੇਗੀ, ਜਿਨ੍ਹਾਂ ਵਿੱਚ ਨਾਗਰਿਕ ਸਹੂਲਤਾਂ, ਬੁਨਿਆਦੀ ਢਾਂਚੇ ਦਾ ਵਿਕਾਸ, ਨਗਰ ਨਿਗਮ ਦੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣਾ ਅਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਕਰਨਾ ਸ਼ਾਮਲ ਹੈ।
ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਯੂਨਿਟ, ਇੱਕ ਲੋਕ-ਕੇਂਦਰਿਤ, ਅਗਾਂਹਵਧੂ ਅਤੇ ਵਿਕਾਸਮੁਖੀ ਚੋਣ ਮੈਨੀਫੈਸਟੋ ਪੇਸ਼ ਕਰਨ ਲਈ ਵਚਨਬੱਧ ਹੈ, ਜੋ ਚੰਡੀਗੜ੍ਹ ਦੇ ਲੋਕਾਂ ਦੀਆਂ ਅਸਲ ਲੋੜਾਂ, ਉਮੀਦਾਂ ਅਤੇ ਇੱਛਾਵਾਂ ਨੂੰ ਦਰਸਾਏਗਾ।
ਇਹ ਵੀ ਪੜ੍ਹੋ... ਧੂਰੀ 'ਚ ਇੱਕੋ ਘਰ 'ਚੋਂ ਮਿਲੀਆਂ ਕੁੜੀ ਤੇ ਮੁੰਡੇ ਦੀਆਂ ਲਾ ਸ਼ਾਂ, ਪੱਖੇ ਨਾਲ ਲਟਕੀ ਹੋਈ ਸੀ ਮੁੰਡੇ ਦੀ ਦੇਹ