ਅਕਾਲੀ ਦਲ ਨੇ ਨਿਰਮਲ ਸਿੰਘ ਹਰੀਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਆਨੰਦਪੁਰ ਸਾਹਿਬ ਦੇ ਐਸ.ਸੀ. ਵਿੰਗ ਦਾ ਜ਼ਿਲ੍ਹਾ ਪ੍ਰਧਾਨ ਲਾਇਆ
SAD Sri Anandpur Sahib : ਭਾਈ ਅਮਰਜੀਤ ਸਿੰਘ ਚਾਵਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ ਨੇ ਨਿਰਮਲ ਸਿੰਘ ਹਰੀਵਾਲ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ। ਵਰਕਰਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ।
ਸ੍ਰੀ ਆਨੰਦਪੁਰ ਸਾਹਿਬ (ਬੀ.ਐੱਸ. ਚਾਨਾ) : ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਵਰਕਰਾਂ ਵੱਲੋਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਹਰੀਵਾਲ (Nirmal Singh Hariwal) ਨੂੰ ਪਾਰਟੀ ਦੇ ਐਸ.ਸੀ. ਵਿੰਗ ਦਾ ਜ਼ਿਲ੍ਹਾ ਰੋਪੜ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਵਰਕਰਾਂ ਨੇ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦਾ ਧੰਨਵਾਦ ਕੀਤਾ।
ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ ਨੇ ਨਿਰਮਲ ਸਿੰਘ ਹਰੀਵਾਲ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ। ਵਰਕਰਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ ਅਤੇ ਆਸ ਜਤਾਈ ਗਈ ਕਿ ਨਿਰਮਲ ਸਿੰਘ ਹਰੀਵਾਲ ਦੀ ਅਗਵਾਈ ਹੇਠ ਪਾਰਟੀ ਦਾ ਐਸ.ਸੀ. ਵਿੰਗ ਜ਼ਿਲ੍ਹੇ ਵਿੱਚ ਹੋਰ ਮਜ਼ਬੂਤ ਹੋਵੇਗਾ।
ਇਸ ਮੌਕੇ ਸੁਰਿੰਦਰ ਸਿੰਘ ਮਟੌਰ, ਜਥੇਦਾਰ ਰਾਮ ਸਿੰਘ, ਜਰਨੈਲ ਸਿੰਘ ਗੁੰਬਰ, ਮੈਨੇਜਰ ਮਲਕੀਤ ਸਿੰਘ, ਹਰਦੇਵ ਸਿੰਘ, ਸੰਦੀਪ ਸਿੰਘ ਕਲੌਤਾ, ਰਘਬੀਰ ਸਿੰਘ ਰਾਣੂ, ਜਸਵੰਤ ਸਿੰਘ ਹਰੀਵਾਲ, ਗੁਰਨਾਮ ਸਿੰਘ ਮਟੌਰ, ਦਵਿੰਦਰ ਸਿੰਘ ਢਿੱਲੋਂ, ਭੁਪਿੰਦਰ ਸਿੰਘ ਬੀਕਾਪੁਰ ਅਤੇ ਸਰਬਜੀਤ ਸਿੰਘ ਸਮੇਤ ਹੋਰ ਵਰਕਰ ਵੀ ਹਾਜ਼ਰ ਸਨ।