Moga News : ਅਕਾਲੀ ਦਲ ਨੇ ਰਾਜਵਿੰਦਰ ਸਿੰਘ ਧਰਮਕੋਟ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਨੂੰ ਮਾਲਵਾ ਜੋਨ-1 ਦਾ ਥਾਪਿਆ ਪ੍ਰਧਾਨ

ਰਾਜਵਿੰਦਰ ਸਿੰਘ ਧਰਮਕੋਟ (Rajwinder Singh Dharamkot) ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਖਬੀਰ ਸਿੰਘ ਬਾਦਲ ਅਤੇ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਗੁਲਜਾਰ ਸਿੰਘ ਰਣੀਕੇ ਨੇ ਵੱਡੀ ਜਿੰਮੇਵਾਰੀ ਸੌਂਪੀ ਹੈ। ਰਾਜਵਿੰਦਰ ਸਿੰਘ ਧਰਮਕੋਟ ਨੂੰ ਮਾਲਵਾ (ਜੋਨ-1) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

By  KRISHAN KUMAR SHARMA March 16th 2026 09:29 PM -- Updated: March 16th 2026 09:31 PM

Moga News : ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿੱਚ ਪਿਛਲੇ ਲੰਬੇ ਸਮੇਂ ਤੋਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਸਾਬਕਾ ਸੰਸਦੀ ਸਕੱਤਰ ਸ਼ੀਤਲ ਸਿੰਘ ਦੇ ਬੇਟੇ ਰਾਜਵਿੰਦਰ ਸਿੰਘ ਧਰਮਕੋਟ (Rajwinder Singh Dharamkot) ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਖਬੀਰ ਸਿੰਘ ਬਾਦਲ ਅਤੇ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਗੁਲਜਾਰ ਸਿੰਘ ਰਣੀਕੇ ਨੇ ਵੱਡੀ ਜਿੰਮੇਵਾਰੀ ਸੌਂਪੀ ਹੈ। ਰਾਜਵਿੰਦਰ ਸਿੰਘ ਧਰਮਕੋਟ ਨੂੰ ਮਾਲਵਾ (ਜੋਨ-1) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਸ ਮੌਕੇ ਮਾਲਵਾ ਜੋਨ-1 ਦੇ ਪ੍ਰਧਾਨ ਲਗਾਏ ਜਾਣ 'ਤੇ ਦੀਨਾ ਸਾਹਿਬ ਮਧੇਕੇ, ਅਜੀਤਵਾਲ, ਰਾਜਵਿੰਦਰ ਸਿੰਘ ਧਰਮਕੋਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਗੁਲਜਾਰ ਸਿੰਘ ਰਣੀਕੇ ਅਤੇ ਸਮੁੱਚੀ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆ ਕਿਹਾ ਕਿ ਜਿਸ ਤਰ੍ਹਾਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੇਰੇ 'ਤੇ ਵਿਸ਼ਵਾਸ ਕਰਦਿਆਂ ਮੈਨੂੰ ਮਾਲਵਾ ਜੋਨ -1 ਦਾ ਪ੍ਰਧਾਨ ਥਾਪ ਕੇ ਵੱਡੀ ਜਿੰਮੇਵਾਰੀ ਸੌਂਪੀ ਹੈ। ਇਹ ਜਿੰਮੇਵਾਰੀ ਦੇਣ 'ਤੇ ਮੈਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਸਸੀ ਵਿੰਗ ਦੇ ਪ੍ਰਧਾਨ ਗੁਲਜਾਰ ਸਿੰਘ ਰਾਣੀਕੇ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀ ਮਜਬੂਤੀ ਅਤੇ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਾਂਗੇ ਅਤੇ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਵੱਡੇ ਪੱਧਰ 'ਤੇ ਯਤਨ ਕਰਾਂਗੇ।

ਇਸ ਮੌਕੇ ਤੇ ਰਾਜਵਿੰਦਰ ਸਿੰਘ ਧਰਮਕੋਟ ਨੇ ਕਿਹਾ ਕਿ ਉਹਨਾਂ ਵੱਲੋਂ ਪਾਰਟੀ ਦੇ ਸੀਨੀਅਰ ਆਗੂ ਸਾਹਿਬਾਨਾਂ ਅਤੇ ਐਸੀ ਵਿੰਗ ਦੇ ਪੁਰਾਣੇ ਅਤੇ ਸੀਨੀਅਰ ਆਗੂਆਂ ਨਾਲ ਮਿਲ ਕੇ ਜਲਦ ਮਾਲਵਾ ਜੋਨ-1 ਦੀਆਂ ਇਕਾਈਆਂ ਬਣਾਉਣਗੇ ਅਤੇ ਸਾਰਿਆਂ ਨਾਲ ਮਿਲ ਕੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਗੇ ਅਤੇ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਦਿਨ ਰਾਤ ਇੱਕ ਕਰਨਗੇ।

Related Post