SAD BJP alliance Live Updates : ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਹੋਇਆ ਗਠਜੋੜ, ਰਸਮੀ ਐਲਾਨ 1 ਵਜੇ, ਵੇਖੋ ਪਲ ਪਲ ਦੀ ਅਪਡੇਟ
SAD BJP alliance Live Updates : ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗਠਜੋੜ ਦਾ ਐਲਾਨ ਕਰ ਦਿੱਤਾ ਗਿਆ। ਦੱਸ ਦੇਈਏ ਕਿ ਇਸ ਬਾਰੇ ਰਸਮੀ ਐਲਾਨ ਅੱਜ ਦੁਪਹਿਰ ਲਗਭਗ 1 ਵਜੇ ਦੇ ਕਰੀਬ ਕੀਤਾ ਜਾਵੇਗਾ।
Nov 24, 2026 11:34 AM
2027 ਤੋਂ ਪਹਿਲਾਂ ਗਠਜੋੜ 'ਤੇ ਲੱਗੀ ਮੋਹਰ...
Nov 24, 2026 11:30 AM
ਵੱਡੇ ਭਰਾ ਦੀ ਭੂਮਿਕਾ 'ਚ ਰਹੇਗਾ ਅਕਾਲੀ ਦਲ
ਸੂਤਰਾਂ ਅਨੁਸਾਰ, ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਚੋਣਾਂ ਵਿੱਚ ਹਮੇਸ਼ਾ ਦੀ ਤਰ੍ਹਾਂ 2027 ਵਿੱਚ ਵੀ ਵੱਡੇ ਭਰਾ ਦੀ ਭੂਮਿਕਾ ਅਦਾ ਕਰੇਗਾ। ਹਾਲਾਂਕਿ, ਇਸ ਵਾਰ ਭਾਜਪਾ ਦੀਆਂ ਸੀਟਾਂ 'ਚ ਵੱਡਾ ਇਜਾਫ਼ਾ ਵੇਖਿਆ ਜਾ ਸਕਦਾ ਹੈ। ਮੰਨਿਆ ਜਾ ਰਿਹਾ ਹੈ ਭਾਜਪਾ ਨੂੰ 40 ਦੇ ਲਗਭਗ ਸੀਟਾਂ ਦੀ ਵੰਡ ਦਾ ਲਾਭ ਮਿਲਿਆ ਹੈ।
Nov 24, 2026 11:24 AM
ਕਿਸਾਨ ਅੰਦੋਲਨ ਦੌਰਾਨ ਟੁੱਟਿਆ ਸੀ ਗਠਜੋੜ ?
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਸਾਲ 2020 ਵਿੱਚ ਟੁੱਟਿਆ ਸੀ, ਜਦੋਂ ਅਕਾਲੀ ਦਲ ਵੱਲੋਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਸਾਥ ਦਿੱਤਾ ਗਿਆ ਸੀ। ਹਾਲਾਂਕਿ, ਕਿਸਾਨ ਅੰਦੋਲਨ ਕਾਰਨ ਭਾਜਪਾ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲਿਆ ਸੀ।
ਹੁਣ ਇੱਕ ਵਾਰ ਮੁੜ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਨੇ ਪੰਜਾਬ ਦੀ ਸਿਆਸਤ ਵਿੱਚ ਨਵਾਂ ਧਮਾਕਾ ਕਰ ਦਿੱਤਾ ਹੈ, ਜਿਸ ਨੇ ਸਿਆਸਤ ਦੇ ਕਈ ਸਮੀਕਰਨਾਂ ਨੂੰ ਬਦਲ ਕੇ ਰੱਖ ਦਿੱਤਾ ਹੈ।
Nov 24, 2026 11:19 AM
ਗਠਜੋੜ ਦੇ ਰਸਮੀ ਐਲਾਨ ਦਿੱਲੀ ਵਿਖੇ ਭਾਜਪਾ ਦੇ ਦਫਤਰ 'ਚ ਦੁਪਹਿਰ ਨੂੰ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ, ਜਿਸ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਲਵਿੰਦਰ ਸਿੰਘ ਭੂੰਦੜ ਮੌਜੂਦ ਰਹਿਣਗੇ।
{{time}}
{{{title}}}
{{{content}}}SAD BJP alliance Live Updates : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗਠਜੋੜ ਦਾ ਐਲਾਨ ਕਰ ਦਿੱਤਾ ਗਿਆ। ਦੱਸ ਦੇਈਏ ਕਿ ਇਸ ਬਾਰੇ ਰਸਮੀ ਐਲਾਨ ਅੱਜ ਦੁਪਹਿਰ ਲਗਭਗ 1 ਵਜੇ ਦੇ ਕਰੀਬ ਕੀਤਾ ਜਾਵੇਗਾ।
ਦੱਸ ਦੇਈਏ ਕਿ ਅਕਾਲੀ - ਭਾਜਪਾ ਗਠਜੋੜ ਨੂੰ ਲੈ ਕੇ ਲੰਬੇ ਸਮੇਂ ਤੋਂ ਚਰਚਾਵਾਂ ਅਤੇ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ, ਜਿਨ੍ਹਾਂ 'ਤੇ ਅੱਜ ਵਿਰਾਮ ਲੱਗ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਦਿੱਲੀ ਵਿਖੇ ਭਾਜਪਾ ਦੇ ਦਫਤਰ 'ਚ ਦੁਪਹਿਰ ਨੂੰ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ, ਜਿਸ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਲਵਿੰਦਰ ਸਿੰਘ ਭੂੰਦੜ ਮੌਜੂਦ ਰਹਿਣਗੇ।
ਜ਼ਿਕਰਯੋਗ ਹੈ ਕਿ 2027 ਵਿਧਾਨ ਸਭਾ ਚੋਣਾਂ ਲਈ ਦੋਵਾਂ ਪਾਰਟੀਆਂ ਦੇ ਆਗੂਆਂ ਵੱਲੋਂ ਸੀਟਾਂ ਦੀ ਵੰਡ ਨੂੰ ਲੈ ਕੇ ਜੋੜ-ਤੋੜ ਲਾਇਆ ਜਾ ਰਿਹਾ ਸੀ, ਜਿਸ 'ਤੇ ਹੁਣ ਪਾਰਟੀਆਂ ਦੀ ਸਹਿਮਤੀ ਪਿੱਛੋਂ ਇਹ ਐਲਾਨ ਕਰ ਦਿੱਤਾ ਹੈ। ਹਾਲਾਂਕਿ, ਸੀਟਾਂ ਦੀ ਵੰਡ ਬਾਰੇ ਅੰਤਿਮ ਫੈਸਲਾ 1 ਵਜੇ ਦੇ ਲਗਭਗ ਦੱਸਿਆ ਜਾਵੇਗਾ।
ਖਬਰ ਅਪਡੇਟ ਜਾਰੀ...