Amritsar News : ਲੁਧਿਆਣਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Amritsar News : ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਤੋਂ ਜਿਮਨੀ ਚੋਣਾਂ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੋ ਕਿ ਰੂਹਾਨੀਅਤ ਦਾ ਕੇਂਦਰ ਹੈ ਅਤੇ ਇਸ ਪਵਿੱਤਰ ਗੁਰੂ ਘਰ ਵਿਖੇ ਰੋਜ਼ਾਨਾ ਹੀ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ
Amritsar News : ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਤੋਂ ਜਿਮਨੀ ਚੋਣਾਂ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੋ ਕਿ ਰੂਹਾਨੀਅਤ ਦਾ ਕੇਂਦਰ ਹੈ ਅਤੇ ਇਸ ਪਵਿੱਤਰ ਗੁਰੂ ਘਰ ਵਿਖੇ ਰੋਜ਼ਾਨਾ ਹੀ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ। ਉੱਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਤੋਂ ਜਿਮਨੀ ਚੋਣਾਂ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਟਿਕਟ ਦਿੱਤੀ ਗਈ ਹੈ ,ਉਸ ਦੇ ਸੰਬੰਧ ਵਿੱਚ ਅੱਜ ਗੁਰੂ ਘਰ ਦਾ ਆਸ਼ੀਰਵਾਦ ਲੈਣ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਅਸ਼ੀਰਵਾਦ ਲੈ ਕੇ ਚੱਲੇ ਹਾਂ ਕਿ ਇਸ ਵਾਰੀ ਸ਼੍ਰੋਮਣੀ ਅਕਾਲੀ ਦਲ ਇਹ ਸੀਟ ਜਿੱਤੂਗੀ ਅਤੇ ਫਿਰ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਆਵਾਂਗੇ।
ਇਸ ਦੇ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਟ ਮੰਤਰੀ ਹੀਰਾ ਸਿੰਘ ਗਾਬੜੀਆ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਇਸ ਵਾਰ ਲੁਧਿਆਣਾ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਸੀਟ ਜਿੱਤੀ ਜਾਏਗੀ।
2027 ਦੀ ਚੋਣਾਂ ਦੀ ਸ਼ੁਰੂਆਤ ਤੋਂ ਪਹਿਲਾਂ ਲੁਧਿਆਣਾ ਅਕਾਲੀ ਦਲ ਦੀ ਪਹਿਲੀ ਜਿੱਤ ਹੋਵੇਗੀ।